ਕੈਪਟਨ ਵੱਲੋਂ ਕਿਸਾਨਾਂ ਦੀ ਘਰ ਵਾਪਸੀ ਦਾ ਸਵਾਗਤ, 'ਉਮੀਦ ਹੈ ਪੰਜਾਬ ਸਰਕਾਰ ਬਾਕੀ ਵਾਅਦੇ ਪੂਰੇ ਕਰੇਗੀ'
Published : Dec 11, 2021, 4:44 pm IST
Updated : Dec 11, 2021, 4:44 pm IST
SHARE ARTICLE
Captain Amarinder Singh
Captain Amarinder Singh

ਕਿਸਾਨਾਂ ਦੇ ਅਨੁਸ਼ਾਸਨ, ਸੰਜਮ ਤੇ ਹਿੰਮਤ ਦੇ ਕਾਰਨ ਅੰਦੋਲਨ ਆਪਣੇ ਨਿਰਣਾਇਕ ਅੰਤ ਤੱਕ ਪਹੁੰਚਿਆ ਅਤੇ ਭਾਰਤ ਸਰਕਾਰ ਨੂੰ ਆਖਿਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣਾ ਪਿਆ।

 

ਚੰਡੀਗੜ੍ਹ - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਬਾਰਡਰਾਂ ਦੇ ਨਾਲ ਕਿਸਾਨਾਂ ਦੇ ਅੰਦੋਲਨ ਦੀ ਸਫਲਤਾਪੁਰਵਕ ਸਮਾਪਤੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ, ਜਿਹੜੇ ਕਿਸਾਨ 380 ਦਿਨਾਂ ਦੇ ਤਪ, ਤਿਆਗ ਅਤੇ ਤਪੱਸਿਆ ਤੋਂ ਬਾਅਦ ਘਰ ਪਰਤ ਰਹੇ ਹਨ। ਕੈਪਟਨ ਅਮਰਿੰਦਰ ਨੇ ਪੰਜਾਬ ਚ ਘਰ ਪਰਤ ਰਹੇ ਹਜ਼ਾਰਾਂ ਕਿਸਾਨਾਂ ਦਾ ਸਵਾਗਤ ਕਰਦਿਆਂ ਅਤੇ ਉਨ੍ਹਾਂ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਅਨੁਸ਼ਾਸਨ, ਸੰਜਮ ਅਤੇ ਹਿੰਮਤ ਦੇ ਕਾਰਨ ਹੀ ਅੰਦੋਲਨ ਆਪਣੇ ਨਿਰਣਾਇਕ ਅੰਤ ਤੱਕ ਪਹੁੰਚਿਆ ਅਤੇ ਭਾਰਤ ਸਰਕਾਰ ਨੂੰ ਆਖਿਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣਾ ਪਿਆ।

Farmers VictoryFarmers Victory

ਇਸ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਹੈ ਕਿ ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਮੈਨੀਫੈਸਟੋ ਚ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇਗੀ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਉਨ੍ਹਾਂ ਚੋਂ ਕਈ ਵਾਅਦਿਆਂ ਨੂੰ ਪੂਰਾ ਕਰ ਚੁੱਕੇ ਹਨ ਤੇ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਬਾਕੀ ਰਹਿੰਦੀਆਂ ਵਚਨਬੱਧਤਾਵਾਂ ਨੂੰ ਪੂਰਾ ਕਰਨਾ ਹੁਣ ਸਰਕਾਰ ਦੇ ਹੱਥ ਹੈ। ਕੈਪਟਨ ਅਮਰਿੰਦਰ ਨੇ ਇਸ ਮਾਮਲੇ ਦੇ ਹੱਲ ਹੋਣ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਯਾਦ ਕੀਤਾ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਇਕ ਸਾਲ ਪਹਿਲਾਂ ਵਿਅਕਤੀਗਤ ਤੌਰ ਤੇ ਕਿਸਾਨ ਅੰਦੋਲਨ ਚ ਹਿੱਸਾ ਲਿਆ ਅਤੇ ਕਿਸਾਨਾਂ ਨੂੰ ਆਪਣਾ ਪ੍ਰਦਰਸ਼ਨ ਦਿੱਲੀ ਲੈ ਕੇ ਜਾਣ ਲਈ ਸਮਰੱਥਨ ਤੇ ਉਤਸ਼ਾਹ ਦਿੱਤਾ।

Captain Amarinder SinghCaptain Amarinder Singh

ਉਹ ਖੁਸ਼ ਹਨ ਕਿ ਸਾਡਾ ਉਦੇਸ਼ ਪੂਰਾ ਹੋ ਗਿਆ ਹੈ ਅਤੇ ਇਨ੍ਹਾਂ ਕਾਨੂੰਨਾਂ ਦੇ ਰੱਦ ਹੋਣ ਨਾਲ ਸਾਡੇ ਕਿਸਾਨ ਭਾਈਚਾਰੇ ਨੂੰ ਸੰਤੁਸ਼ਟੀ ਮਿਲੀ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੇ ਸਨ, ਪਰ ਮੰਦਭਾਗਾ ਰਿਹਾ ਕਿ ਪਹਿਲਾਂ ਕੋਰੋਨਾ ਮਹਾਂਮਾਰੀ ਤੇ ਬਾਅਦ ਵਿੱਚ ਉਨ੍ਹਾਂ ਦੇ ਬਦਲੇ ਜਾਣ ਨਾਲ ਕੁੱਝ ਮੰਗਾਂ ਹਾਲੇ ਵੀ ਪੂਰੀਆਂ ਹੋਣੀਆਂ ਬਾਕੀ ਹਨ, ਜਿਨ੍ਹਾਂ ਹੁਣ ਨਵੀਂ ਸਰਕਾਰ ਨੂੰ ਪੂਰਾ ਕਰਨਾ ਚਾਹੀਦਾ ਹੈ। ਕੈਪਟਨ ਅਮਰਿੰਦਰ ਨੇ ਕਿਸੇ ਵੀ ਕੀਮਤ ਤੇ ਆਮ ਪੰਜਾਬੀਆਂ ਤੇ ਖ਼ਾਸਕਰ ਕਿਸਾਨਾਂ ਤੇ ਹਿੱਸਾ ਖੇਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ।

ਉਨ੍ਹਾਂ ਕਿਹਾ ਕਿ ਅੱਜ ਉਹ ਆਪਣੇ ਕਿਸਾਨ ਭਰਾਵਾਂ ਤੇ ਭੈਣਾਂ ਨੂੰ ਇਕ ਵਾਰ ਫਿਰ ਤੋਂ ਭਰੋਸਾ ਦੇਣਾ ਚਾਹੁੰਦੇ ਹਨ ਕਿ ਉਹ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਕੋਈ ਵੀ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟਣਗੇ। ਜਿਵੇਂ ਉਹ ਸਾਲ 2004 ਚ ਦੂਜੇ ਸੂਬਿਆਂ ਨਾਲ ਪਾਣੀ ਦੀ ਵੰਡ ਸਬੰਧੀ ਸਮਝੌਤਿਆਂ ਨੂੰ ਰੱਦ ਕਰਨ ਵਾਸਤੇ ਪੰਜਾਬ ਟਰਮੀਨੇਸ਼ਨ ਆਫ (ਵਾਟਰ ਸ਼ੇਅਰਿੰਗ) ਐਗਰੀਮੈਂਟ ਲੈ ਕੇ ਆਏ ਸਨ ਤਾਂ ਜੋ ਸਾਡੇ ਪਾਣੀਆਂ ਨੂੰ ਬਚਾਇਆ ਜਾ ਸਕੇ ਅਤੇ ਪੰਜਾਬ ਬੰਜਰ ਨਾ ਬਣੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement