ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਨੂੰ ਭਲਕੇ ਪੁੱਛਗਿੱਛ ਲਈ ਫਿਰ ਬੁਲਾਇਆ 
Published : Dec 11, 2022, 3:26 pm IST
Updated : Dec 11, 2022, 3:26 pm IST
SHARE ARTICLE
Sukhbir Badal
Sukhbir Badal

ਇਸ ਗੋਲੀਕਾਂਡ ਦੌਰਾਨ ਸੁਖਬੀਰ ਬਾਦਲ ਉੱਪ ਮੁੱਖ ਮੰਤਰੀ ਤੇ ਸੂਬੇ ਦੇ ਗ੍ਰਹਿ ਮੰਤਰੀ ਸਨ। 

 

ਚੰਡੀਗੜ੍ਹ - ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਜਾਂਚ ਲਈ ਤਤਕਾਲੀ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ SIT ਨੇ ਮੁੜ ਸੱਦਾ ਦਿੱਤਾ ਹੈ। ਸੁਖਬੀਰ ਬਾਦਲ ਨੂੰ 12 ਦਸੰਬਰ ਨੂੰ ਜਾਂਚ ਲਈ ਤਲਬ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 2015 ਦੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਏ ਸੀ। ਐਸਆਈਟੀ ਨੇ ਲਗਭਗ 6 ਘੰਟੇ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਸੀ।

ਇਸ ਜਾਂਚ ਤੋਂ ਬਾਅਦ ਸੁਖਬੀਰ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਉਤੇ ਬਦਲਾਖੋਰੀ ਕਰਨ ਦਾ ਇਲਜ਼ਾਮ ਲਾਇਆ ਸੀ। ਸੁਖਬੀਰ ਬਾਦਲ ਨੇ ਕਿਹਾ ਸੀ ਕਿ  ਬੇਅਦਬੀ ਦੀਆਂ ਘਟਨਾਵਾਂ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਸਿਆਸਤ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਸੀ ਕਿ ਭਾਵੇਂ ਜਿੰਨੀ ਮਰਜ਼ੀ ਵਾਰ ਵਿਸ਼ੇਸ਼ ਜਾਂਚ ਟੀਮ ਉਨ੍ਹਾਂ ਨੂੰ ਜਾਂਚ ਲਈ ਬੁਲਾਏਗੀ ਉਹ ਹਾਜ਼ਰ ਹੋ ਜਾਣਗੇ। 

ਦੱਸ ਦਈਏ ਕਿ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿੱਚ ਸਿੱਖਾਂ ਦੇ ਪਵਿੱਤਰ ਗ੍ਰੰਥ ਦੇ ਅੰਗ ਖਿਲਾਰੇ ਗਏ ਸਨ ਜਿਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਵਿਰੋਧ ਵਿਚ ਪ੍ਰਦਰਸ਼ਨ ਹੋਏ। ਇਸ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਆਂ ਚਲਾਈਆਂ। ਇਸ ਵਿਚ ਦੋ ਵਿਅਕਤੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਮਾਰੇ ਗਏ ਸਨ। ਇਸ ਸਬੰਧੀ ਪੰਜਾਬ ਪੁਲਿਸ ਦੀਆਂ ਦੋ ਐਸਆਈਟੀ, ਦੋ ਕਮਿਸ਼ਨ ਅਤੇ ਸੀਬੀਆਈ ਨੇ ਜਾਂਚ ਕੀਤੀ। ਇਸ ਗੋਲੀਕਾਂਡ ਦੌਰਾਨ ਸੁਖਬੀਰ ਬਾਦਲ ਉੱਪ ਮੁੱਖ ਮੰਤਰੀ ਤੇ ਸੂਬੇ ਦੇ ਗ੍ਰਹਿ ਮੰਤਰੀ ਸਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement