ਪੰਜਾਬ ਸਰਕਾਰ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਖਰਚ ਕਰੇਗੀ ਤਕਰੀਬਨ 42.37 ਕਰੋੜ ਰੁਪਏ: ਡਾ.ਇੰਦਰਬੀਰ ਸਿੰਘ ਨਿੱਜਰ
Published : Dec 11, 2022, 5:29 pm IST
Updated : Dec 11, 2022, 5:29 pm IST
SHARE ARTICLE
Punjab government will spend about Rs 42.37 crore on development works for the beautification of Ludhiana: Dr. Inderbir Singh Nijjar
Punjab government will spend about Rs 42.37 crore on development works for the beautification of Ludhiana: Dr. Inderbir Singh Nijjar

ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਵਿਭਾਗ ਦੇ ਕੰਮਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ

 

 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਨ-ਪ੍ਰਤੀ-ਦਿਨ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਅਤੇ ਪ੍ਰਦੂਸ਼ਣ ਰਹਿਤ/ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ।  ਜਿਸਦੇ ਸਨਮੁੱਖ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਦਿਆਂ ਹੋਇਆ ਪੰਜਾਬ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 42.37 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਵਿਭਾਗ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਵੇਰਵੇ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਿਉਂਸੀਪਲ ਸਾਲਿਡ ਵੇਸਟ ਦੀ ਢੋਆ-ਢੁਆਈ ਲਈ ਸੈਕੰਡਰੀ ਸਟੋਰੇਜ ਅਤੇ ਹੁੱਕ ਲੋਡਰਾਂ ਲਈ ਪੋਰਟੇਬਲ ਕੰਪੈਕਟਰਾਂ ਦੀ ਸਪਲਾਈ, ਸਥਾਪਨਾ, ਟੈਸਟਿੰਗ ਅਤੇ ਚਾਲੂ ਕਰਨ ਲਈ ਤਕਰੀਬਨ 27.67 ਕਰੋੜ ਰੁਪਏ ਖਰਚੇ ਜਾਣਗੇ,ਜਿਸ ਵਿੱਚ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਵੀ ਸ਼ਾਮਲ ਹੋਵੇਗਾ।  ਇਸ ਤੋਂ ਇਲਾਵਾ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਤੋਂ ਲੋਹਾਰਾ ਪੁਲ ਤੱਕ ਸਿੱਧਵਾਂ ਨਹਿਰ ਦੇ ਨਾਲ-ਨਾਲ ਫੁਟਪਾਥ ਅਤੇ ਚਾਰਦੀਵਾਰੀ ਦੇ ਨਿਰਮਾਣ ਲਈ ਤਕਰੀਬਨ 2.30 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਗਲੋਬਲ ਕੈਟਾਗਰੀ ਐਥਲੈਟਿਕ ਟ੍ਰੈਕ ਨੂੰ ਰੀਲੇਅ ਕਰਨ ਲਈ ਤਕਰੀਬਨ 7.75 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਦੇ ਨਾਲ ਹੀ ਈਸਟਮੈਨ ਚੌਕ ਤੋਂ ਪਿੰਡ ਕੰਗਣਵਾਲ (ਦੋਵੇਂ ਪਾਸੇ) 60 ਐਮ.ਐਮ ਟਾਈਲਾਂ ਪ੍ਰਦਾਨ ਕਰਨ ਅਤੇ ਲਗਾਉਣ ਦਾ ਕੰਮ ਵੀ ਕੀਤਾ ਜਾਵੇਗਾ, ਜਿਸ 'ਤੇ ਤਕਰੀਬਨ 1.76 ਕਰੋੜ ਰੁਪਏ ਖਰਚ ਕੀਤੇ ਜਾਣਗੇ।

 ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ  ਲੁਧਿਆਣਾ ਦੇ ਜੈਮਲ ਸਿੰਘ ਰੋਡ 'ਤੇ ਬਸੰਤ ਪਾਰਕ ਤੋਂ ਗਲੀ ਨੰ. 23 ਤੱਕ ਆਰ.ਸੀ.ਸੀ ਸੜਕ ਦੇ ਨਿਰਮਾਣ ਲਈ ਤਕਰੀਬਨ 1.42 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਵਾਰਡ ਨੰ.2 ਵਿੱਚ ਸ਼ਹੀਦ ਭਗਤ ਸਿੰਘ ਜੀ ਗੇਟ ਦੀ ਉਸਾਰੀ ਲਈ ਤਕਰੀਬਨ 11.65 ਲੱਖ ਰੁਪਏ ਖਰਚ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਕੰਮਾਂ ਲਈ ਤਕਰੀਬਨ 1.37 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਸੂਬੇ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣਾ ਹੈ, ਇਸ ਲਈ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ।

 ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਉਣ।
 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement