Punjab News: ਖ਼ੁਦ ਨੂੰ ਕੈਨੇਡੀਅਨ ਨਾਗਰਿਕ ਦੱਸ ਕੇ ਕੁੜੀਆਂ ਨਾਲ ਸਬੰਧ ਬਣਾਉਣ ਵਾਲਾ ਗ੍ਰਿਫਤਾਰ: Shaadi.com 'ਤੇ ਬਣਾਇਆ ਸੀ ਝੂਠਾ ਪ੍ਰੋਫਾਈਲ
Published : Dec 11, 2023, 5:52 pm IST
Updated : Dec 11, 2023, 5:52 pm IST
SHARE ARTICLE
File Photo
File Photo

ਐਸਐਚਓ ਨੇ ਦੱਸਿਆ ਕਿ ਹਰਪਾਲ ਸਿੰਘ ਨੇ 40 ਦੇ ਕਰੀਬ ਲੜਕੀਆਂ ਨਾਲ ਧੋਖਾਧੜੀ ਕਰਕੇ ਸਰੀਰਕ ਸਬੰਧ ਬਣਾਏ

Jalandhar News: ਗੁਰਾਇਆ ਪੁਲਿਸ ਨੇ ਕੈਨੇਡਾ ਲਿਜਾਣ ਦੇ ਨਾਂ 'ਤੇ ਲੜਕੀਆਂ ਦਾ ਸ਼ੋਸ਼ਣ ਕਰਨ ਵਾਲੇ NRI ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬਰਨਾਲਾ ਦੇ ਪਿੰਡ ਬੀਹਾਲਾ ਦੇ ਰਹਿਣ ਵਾਲੇ ਹਰਪਾਲ ਸਿੰਘ ਵਜੋਂ ਹੋਈ ਹੈ।

ਮੁਲਜ਼ਮ ਖ਼ਿਲਾਫ਼ ਗੁਰਾਇਆ ਥਾਣੇ ਵਿਚ ਆਈਪੀਸੀ ਦੀ ਧਾਰਾ 420, 380, 386, 465, 468, 471 ਅਤੇ 376 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਨੇ 40 ਦੇ ਕਰੀਬ ਲੜਕੀਆਂ ਨਾਲ ਧੋਖਾਧੜੀ ਕਰਕੇ ਸਰੀਰਕ ਸਬੰਧ ਬਣਾਏ। ਉਸ ਨੇ ਕੈਨੇਡਾ ਦਾ ਨਾਗਰਿਕ ਹੋਣ ਦਾ ਦਾਅਵਾ ਕੀਤਾ ਸੀ। ਉਸ ਨੇ ਸ਼ਾਦੀ ਡਾਟ ਕਾਮ 'ਤੇ ਆਪਣੀ ਪ੍ਰੋਫਾਈਲ ਬਣਾਈ ਸੀ। ਉਸ ਨੇ ਦਿੱਲੀ, ਪੰਜਾਬ ਅਤੇ ਚੰਡੀਗੜ੍ਹ ਦੀਆਂ ਕੁੜੀਆਂ ਨੂੰ ਧੋਖਾਧੜੀ ਦਾ ਸ਼ਿਕਾਰ ਬਣਾਇਆ ਹੈ।

ਪੁਲਿਸ ਨੇ ਗੁਰਾਇਆ ਦੀ ਇੱਕ ਲੜਕੀ ਨਾਲ 1.50 ਲੱਖ ਰੁਪਏ ਦੀ ਠੱਗੀ ਮਾਰਨ ਸਬੰਧੀ ਮਾਮਲਾ ਦਰਜ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਸੰਮਨ ਵੀ ਜਾਰੀ ਕੀਤੇ ਹਨ। ਪਰ ਉਸ ਨੇ ਹਿੱਸਾ ਨਹੀਂ ਲਿਆ। ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਅਦਾਲਤ 'ਚ ਪੇਸ਼ ਕਰਕੇ ਉਸ ਦਾ ਰਿਮਾਂਡ ਵੀ ਲਿਆ ਹੈ। ਪੁਲਿਸ ਨੇ ਰਿਮਾਂਡ ਦੌਰਾਨ ਉਕਤ ਖ਼ੁਲਾਸਾ ਕਰਦਿਆਂ ਦੱਸਿਆ ਕਿ ਉਕਤ ਮੁਲਜ਼ਮ 40 ਤੋਂ ਵੱਧ ਅਜਿਹੀਆਂ ਲੜਕੀਆਂ ਨੂੰ ਆਪਣਾ ਸ਼ਿਕਾਰ ਬਣਾ ਚੁੱਕਾ ਹੈ |

ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਇਕੱਲੇ ਗੁਰਾਇਆ ਦੀਆਂ 5 ਦੇ ਕਰੀਬ ਲੜਕੀਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨਾਲ ਮੁਲਜ਼ਮਾਂ ਨੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਉਸਦੇ ਪਿਤਾ ਬਰਨਾਲਾ ਵਿਚ ਪਿੰਡ ਦੇ ਅੰਦਰ ਇੱਕ ਛੋਟੀ ਜਿਹੀ ਦੁਕਾਨ ਚਲਾਉਂਦੇ ਹਨ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਕਾਰ, ਇੱਕ ਫ਼ੋਨ ਅਤੇ ਇੱਕ ਪਾਸਪੋਰਟ ਬਰਾਮਦ ਕੀਤਾ ਹੈ। ਜਲਦੀ ਹੀ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।

(For more news apart from The police have arrested the NRI who exploited the girls in the name of taking them to Canada, stay tuned to Rozana Spokesman)

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement