ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ
Published : Dec 11, 2023, 6:10 pm IST
Updated : Dec 11, 2023, 6:10 pm IST
SHARE ARTICLE
Aman Arora
Aman Arora

• ਸੀ-ਪਾਈਟ ਵੱਲੋਂ ਨੌਜਵਾਨਾਂ ਨੂੰ ਐਸ.ਐਸ.ਬੀ. ਲਈ ਸਿਖਲਾਈ ਵੀ ਦਿੱਤੀ ਜਾਵੇਗੀ:  ਅਮਨ ਅਰੋੜਾ 

 

• ਰੋਜ਼ਗਾਰ ਉਤਪਤੀ ਮੰਤਰੀ ਦੀ ਪ੍ਰਧਾਨਗੀ ਵਿੱਚ ਹੋਈ ਸੀ-ਪਾਈਟ ਦੇ ਐਗਜ਼ੀਕਿਊਟਵ ਬੋਰਡ ਦੀ 33ਵੀਂ ਮੀਟਿੰਗ 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।

ਦੱਸਣਯੋਗ ਹੈ ਕਿ ਇਸ ਕੈਂਪ ਨੂੰ ਮਹਿਲਾ ਸਟਾਫ਼ ਵੱਲੋਂ ਹੀ ਚਲਾਇਆ ਜਾਵੇਗਾ। ਇਹ ਫੈਸਲਾ ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਸੀ-ਪਾਈਟ ਦੇ ਐਗਜ਼ੀਕਿਊਟਵ ਬੋਰਡ ਦੀ 33ਵੀਂ ਮੀਟਿੰਗ ਵਿੱਚ ਲਿਆ ਗਿਆ।

ਅਮਨ ਅਰੋੜਾ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਥੇਹ ਕਾਂਝਲਾ ਵਿਖੇ ਸਥਿਤ ਮੌਜੂਦਾ ਸੀ-ਪਾਈਟ ਕੈਂਪ ਨੂੰ ਲੜਕੀਆਂ ਦੇ ਕੈਂਪ ਵਿੱਚ ਤਬਦੀਲ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਨੂੰ ਹਥਿਆਰਬੰਦ ਬਲਾਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਇਸ ਸੀ-ਪਾਈਟ ਕੈਂਪ ਵਿੱਚ ਸਿਰਫ਼ ਲੜਕਿਆਂ ਨੂੰ ਹੀ ਸਿਖਲਾਈ ਦਿੱਤੀ ਜਾ ਰਹੀ ਸੀ।

ਉਨ੍ਹਾਂ ਦੱਸਿਆ ਕਿ ਸੀ-ਪਾਈਟ ਵੱਲੋਂ ਹਥਿਆਰਬੰਦ ਬਲਾਂ ਵਿੱਚ ਅਫ਼ਸਰ ਵਜੋਂ ਭਰਤੀ ਹੋਣ ਲਈ ਐਨ.ਡੀ.ਏ. ਜਾਂ ਸੀ.ਡੀ.ਐਸ. ਦੀ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਨੌਜਵਾਨਾਂ ਲਈ ਸਰਵਿਸ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੀ ਟ੍ਰੇਨਿੰਗ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਨੌਜਵਾਨਾਂ ਲਈ ਸਕਿਊਰਿਟੀ ਅਤੇ ਫਾਇਰ-ਫਾਈਟਿੰਗ ਦੀ ਸਿਖਲਾਈ ਸ਼ੁਰੂ ਕਰਨ ਤੋਂ ਇਲਾਵਾ ਆਰਮਡ ਸਕਿਊਰਿਟੀ ਟ੍ਰੇਨਿੰਗ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਸੀ-ਪਾਈਟ ਕੈਂਪਾਂ ਵਿੱਚ ਨੌਜਵਾਨਾਂ ਲਈ ਡਰਾਈਵਿੰਗ ਸਿਖਲਾਈ, ਜੇ.ਸੀ.ਬੀ./ਪੋਕਲੇਨ ਅਤੇ ਡਰੋਨ ਨੂੰ ਅਪਰੇਟ ਕਰਨ ਦੀ ਸਿਖਲਾਈ ਵੀ ਸ਼ੁਰੂ ਕੀਤੀ ਜਾਵੇਗੀ।

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ, ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਸਿੰਘ ਮਾਨ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement