
Punjab BSF News: ਪਿਛਲੇ ਦੋ ਮਹੀਨਿਆਂ ਦੇ ਅਰਸੇ ਦੌਰਾਨ, 2 ਅਕਤੂਬਰ ਤੋਂ 9 ਦਸੰਬਰ ਤੱਕ 50 ਡਰੋਨ ਕੀਤੇ ਜ਼ਬਤ
BSF recovered 91 drones in this year News in punjabi: ਸੀਮਾ ਸੁਰੱਖਿਆ ਬਲ ਦੁਆਰਾ ਸਾਂਝੇ ਕੀਤੇ ਗਏ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ 553 ਕਿਲੋਮੀਟਰ ਲੰਬੀ ਪੰਜਾਬ ਸਰਹੱਦ ਦੇ ਨਾਲ ਭਾਰਤ ਵਿਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਦੌਰਾਨ ਜ਼ਬਤ ਕੀਤੇ ਗਏ ਪਾਕਿਸਤਾਨੀ ਡਰੋਨਾਂ ਦੀ ਗਿਣਤੀ ਵਿੱਚ 2021 ਅਤੇ 2022 ਤੋਂ ਚਾਰ ਗੁਣਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ: Chandigarh PGI News: ਚੰਡੀਗੜ੍ਹ ਪੀਜੀਆਈ 'ਚ ਜ਼ਹਿਰੀਲਾ ਟੀਕਾ ਲੱਗਣ ਤੋਂ 27 ਦਿਨਾਂ ਬਾਅਦ ਔਰਤ ਨੇ ਤੋੜਿਆ ਦਮ
ਪ੍ਰਾਪਤ ਜਾਣਕਾਰੀ ਅਨੁਸਾਰ, ਬੀਐਸਐਫ ਨੇ ਪਿਛਲੇ ਸਾਲ ਭਾਰਤੀ ਹਵਾਈ ਖੇਤਰ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ 21 ਡਰੋਨ ਜ਼ਬਤ ਕੀਤੇ ਸਨ। ਇਸ ਸਾਲ 9 ਦਸੰਬਰ ਤੱਕ ਇਹ ਅੰਕੜਾ 91 ਤੱਕ ਪਹੁੰਚ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦੋ ਮਹੀਨਿਆਂ ਦੇ ਅਰਸੇ ਦੌਰਾਨ, 2 ਅਕਤੂਬਰ ਤੋਂ 9 ਦਸੰਬਰ ਤੱਕ, ਇਕੱਲੇ ਬੀਐਸਐਫ ਅਤੇ ਪੰਜਾਬ ਪੁਲਿਸ ਦੁਆਰਾ 50 ਡਰੋਨਾਂ ਨੂੰ ਜ਼ਬਤ ਕੀਤੇ ਗਏ।
ਇਹ ਵੀ ਪੜ੍ਹੋ: Moga News: ਏਐੱਸਆਈ ਦੀ ਹਾਰਟ ਅਟੈਕ ਨਾਲ ਹੋਈ ਮੌਤ
ਅਕਤੂਬਰ ਤੋਂ ਹੁਣ ਤੱਕ ਬਰਾਮਦ ਕੀਤੇ ਗਏ ਕੁੱਲ 50 ਡਰੋਨਾਂ ਵਿੱਚੋਂ 42 ਤਰਨਤਾਰਨ, ਭਿੱਖੀਵਿੰਡ ਅਤੇ ਅੰਮ੍ਰਿਤਸਰ ਅਟਾਰੀ ਜ਼ਿਲ੍ਹਿਆਂ ਦੀਆਂ ਪੁਲਿਸ ਸਬ-ਡਵੀਜ਼ਨਾਂ ਤੋਂ ਮਿਲੇ ਹਨ। ਬੀਐਸਐਫ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਸੀਂ ਸਰਹੱਦ 'ਤੇ ਇਕ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕੀਤੀ ਹੈ, ਜੋ ਡਰੋਨ ਦੇ ਭਾਰਤੀ ਹਵਾਈ ਖੇਤਰ ਵਿੱਚ ਦਾਖਲ ਹੁੰਦੇ ਹੀ ਉਨ੍ਹਾਂ ਨੂੰ ਰੋਕਣ ਵਿੱਚ ਸਾਡੀ ਮਦਦ ਕਰ ਰਹੀ ਹੈ। ਇਸ ਤੋਂ ਇਲਾਵਾ, ਅਸੀਂ ਡਰੋਨਾਂ ਦੀ ਵਰਤੋਂ ਰਾਹੀਂ ਤਸਕਰੀ ਦੇ ਖਤਰੇ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨਾਲ ਸਾਂਝਾ ਅਭਿਆਨ ਚਲਾ ਰਹੇ ਹਾਂ।