
Hoshiarpur News: ਇਨੋਵਾ ਦੀ ਟਰਾਲੀ ਨਾਲ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
Young man who returned from Greece died in a road accident in Hoshiarpur : ਹੁਸ਼ਿਆਰਪੁਰ ਦੇ ਪਿੰਡ ਗੁਰਾਲਾ ਵਿਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਗੰਨਿਆਂ ਨਾਲ ਭਰੀ ਟਰਾਲੀ ਦੀ ਕਾਰ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੁਖਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਕੁਝ ਦਿਨ ਪਹਿਲਾਂ ਹੀ ਗ੍ਰੀਸ ਤੋਂ ਵਾਪਸ ਪਰਤਿਆ ਸੀ।
ਇਹ ਵੀ ਪੜ੍ਹੋ: Barnala News: ਗੋਬਰ ਗੈਸ ਪਲਾਂਟ ’ਚ ਕੰਮ ਕਰਦੇ 2 ਇੰਜੀਨੀਅਰਾਂ ਦੀ ਦਮ ਘੁੱਟਣ ਕਾਰਨ ਹੋਈ ਮੌਤ
ਮਿਲੀ ਜਾਣਕਾਰੀ ਅਨੁਸਾਰ ਹਾਦਸਾ ਰਾਤ 8.30 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਪਿੰਡ ਰੜਾ ਵੱਲੋਂ ਆਪਣੇ ਪਿੰਡ ਵੱਲ ਆ ਰਹੇ ਇਨੋਵਾ ਦੀ ਗੰਨਿਆਂ ਨਾਲ ਲੱਧੀ ਟਰਾਲੀ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਬੇਕਾਬੂ ਹੋਈ ਗੱਡੀ ਸੜਕ ਕਿਨਾਰੇ ਦਰੱਖ਼ਤ ਵਿਚ ਜਾ ਟਕਰਾਈ। ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ। ਟਾਂਡਾ ਪੁਲਿਸ ਨੇ ਸੁਖਪ੍ਰੀਤ ਦੇ ਪਿਤਾ ਦੇ ਬਿਆਨਾਂ ਤੇ ਟਰੈਕਟਰ ਚਾਲਕ ਖਿਲਾਫ ਮਾਮਲਾ ਦਪਰਜ ਕਰ ਲਿਆ ਹੈ।
ਇਹ ਵੀ ਪੜ੍ਹੋ: Punjab News: ਪੰਜਾਬ 'ਚ ਸੜਕ ਹਾਦਸਿਆਂ 'ਚ ਜ਼ਖ਼ਮੀ ਘੱਟ, ਮੌਤਾਂ ਹੋਈਆਂ ਜ਼ਿਆਦਾ, ਰਿਪੋਰਟ 'ਚ ਹੋਇਆ ਖੁਲਾਸਾ