
NDPS ਐਕਟ ਤਹਿਤ ਮਾਮਲਾ ਦਰਜ
Big operation of NIA in Punjab: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪੰਜਾਬ ਅਤੇ ਹਰਿਆਣਾ ਵਿਚ ਛਾਪੇਮਾਰੀ ਕੀਤੀ ਹੈ। ਐਨਆਈਏ ਦੀ ਟੀਮ ਵੀ ਤੜਕੇ ਹੀ ਪੰਜਾਬ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੇ ਡੱਬਵਾਲੀ ਇਲਾਕਿਆਂ ਵਿੱਚ ਪਹੁੰਚੀ ਅਤੇ ਛਾਪੇਮਾਰੀ ਕੀਤੀ। ਇਸ ਤੋਂ ਇਲਾਵਾ ਬਠਿੰਡਾ, ਮੁਕਤਸਰ ਸਾਹਿਬ ਅਤੇ ਮਾਨਸਾ ਵਿੱਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਨਸ਼ਾ ਤਸਕਰਾਂ ਨੂੰ ਫੜਨ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ 'ਚ ਅਮਨਦੀਪ ਨਾਮ ਦੇ ਵਿਅਕਤੀ ਦੇ ਘਰ ਛਾਪਾ ਮਾਰਿਆ ਹੈ, ਜੋ ਇਸ ਸਮੇਂ ਨਾਭਾ ਜੇਲ 'ਚ ਬੰਦ ਹੈ।
ਦੱਸ ਦਈਏ ਕਿ ਉਸ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਠਿੰਡਾ ਰੋਡ ਬਾਈਪਾਸ ਗਰੀਨ ਐਵੀਨਿਊ 'ਤੇ ਸਥਿਤ ਇੱਕ ਘਰ 'ਤੇ ਛਾਪਾ ਮਾਰਿਆ ਗਿਆ ਹੈ। ਮਾਨਸਾ ਦੇ ਵਿਸ਼ਾਲ ਸਿੰਘ ਦੇ ਘਰ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।