ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਟੇਕਿਆ ਮੱਥਾ, ਸੂਬੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ
Published : Dec 11, 2024, 3:28 pm IST
Updated : Dec 11, 2024, 3:36 pm IST
SHARE ARTICLE
CM Mann PAYS OBEISANCE AT GURDWARA SRI BHABHOR SAHIB
CM Mann PAYS OBEISANCE AT GURDWARA SRI BHABHOR SAHIB

ਪੰਜਾਬ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਮੰਗਿਆ ਆਸ਼ੀਰਵਾਦ

ਨੰਗਲ (ਰੂਪਨਗਰ), 11 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਇੱਥੇ ਆਉਣ ਦਾ ਮਕਸਦ ਇਹ ਸੇਵਾ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸਰਬਪੱਖੀ ਵਿਕਾਸ, ਸ਼ਾਂਤੀ ਅਤੇ ਭਾਈਚਾਰਕ ਸਾਂਝ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਸੂਬੇ ਦੀ ਤਰੱਕੀ ਅਤੇ ਵਿਕਾਸ ਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਪੂਰੀ ਤਨਦੇਹੀ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪਰਮਾਤਮਾ ਤੋਂ ਉਨ੍ਹਾਂ ਨੂੰ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਤੋਂ ਬਗੈਰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਵੱਲੋਂ ਸਿਖਾਏ ਗਏ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੇ ਸਿਧਾਂਤ ਨੂੰ ਹਰ ਕੀਮਤ `ਤੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਸੂਬਾ ਸਰਕਾਰ ਦੀ ਹਮੇਸ਼ਾ ਪਹਿਲੀ ਤਰਜੀਹ ਰਹੇਗੀ।

ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਹਮੇਸ਼ਾ ਵਿਲੱਖਣ ਤਜਰਬਾ ਹੁੰਦਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਕਾਰਾਤਮਕਤਾ ਦੇ ਸੋਮੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement