ਨਰਾਇਣ ਸਿੰਘ ਚੌੜਾ ਦਾ ਮੁੜ ਮਿਲਿਆ 3 ਦਿਨ ਦਾ ਰਿਮਾਂਡ
Published : Dec 11, 2024, 4:31 pm IST
Updated : Dec 11, 2024, 5:51 pm IST
SHARE ARTICLE
Narayan Singh Chaudha remanded for 3 days
Narayan Singh Chaudha remanded for 3 days

ਪਹਿਲਾਂ ਵੀ 2 ਵਾਰ ਪੁਲਿਸ ਨੂੰ ਮਿਲ ਚੁੱਕਿਆ 3 ਦਿਨ ਦਾ ਰਿਮਾਂਡ

ਅੰਮ੍ਰਿਤਸਰ: ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਨਰਾਇਣ ਸਿੰਘ ਚੌੜਾ ਨੂੰ ਅੱਜ ਮੁੜ ਅਦਾਲਤ ਵਿਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ।  ਦੱਸ ਦਈਏ ਕਿ ਪੁਲਿਸ ਨੇ ਨਾਰਾਇਣ ਸਿੰਘ ਚੌੜਾ ਦਾ 8 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ ਹੈ। 

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਨੇ ਕਿਹਾ ਕਿ ਮਾਨਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਅਪੀਲਾਂ ‘ਤੇ ਦਲੀਲਾਂ ਸੁਣਨ ਤੋਂ ਬਾਅਦ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। 

ਪੁਲਿਸ ਵੱਲੋਂ ਅੱਜ ਫਿਰ ਅੱਠ ਦਿਨ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ, ਪਰ ਮਾਨਯੋਗ ਅਦਾਲਤ ਵੱਲੋਂ 3 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। 
ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਤੋਂ ਬਾਅਦ ਨਰਾਇਣ ਸਿੰਘ ਚੌੜਾ ਨੂੰ ਪਹਿਲਾਂ ਵੀ ਦੋ ਵਾਰ ਅਦਾਲਤ ‘ਚ ਪੇਸ਼ ਕੀਤਾ ਜਾ ਚੁੱਕਾ ਹੈ। ਇਸ ਦੌਰਾਨ ਪੁਲਿਸ ਨੇ ਦੋਨੋਂ ਵਾਰ 3 ਦਿਨ ਦਾ ਰਿਮਾਂਡ ਹਾਸਲ ਕੀਤਾ। ਇਸ ਵਾਰ ਵੀ ਮੁਲਜ਼ਮ ਨੂੰ ਸਖ਼ਤ ਸੁਰੱਖਿਆ ਹੇਠ ਪੇਸ਼ ਕੀਤਾ ਗਿਆ ਅਤੇ ਪੁਲਿਸ ਨੇ ਕਿਸੇ ਕਿਸਮ ਦੀ ਗਲਤੀ ਨਾ ਕਰਨ ਲਈ ਪੂਰੀ ਚੌਕਸੀ ਵਰਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement