ਬੱਸ ਦੀ ਬ੍ਰੇਕ ਫ਼ੇਲ੍ਹ ਹੋਣ ਕਾਰਨ ਵਾਪਰਿਆ ਹਾਦਸਾ
ਲੁਧਿਆਣਾ: ਲੁਧਿਆਣਾ ਦੇ ਬੱਸ ਸਟੈਂਡ ਦੇ ਬਾਹਰ ਇੱਕ ਭਿਆਨਕ ਹਾਦਸਾ ਵਾਪਰ ਗਿਆ। ਬਰੇਕ ਫੇਲ੍ਹ ਹੋਣ ਕਾਰਨ ਇਕ ਬੱਸ ਨੇ ਬੱਸ ਸਟੈਂਡ ਦੇ ਬਾਹਰ ਮੌਜੂਦ ਕਈ ਲੋਕਾਂ ਨੂੰ ਦਰੜ ਦਿੱਤਾ। ਇਸ ਹਾਦਸੇ ਵਿਚ 6-7 ਤੋਂ ਲੋਕ ਜ਼ਖਮੀ ਹੋਏ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਚੰਡੀਗੜ੍ਹ ਤੋਂ ਆ ਰਹੀ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਜਦੋਂ ਲੁਧਿਆਣਾ ਦੇ ਬੱਸ ਸਟੈਂਡ ਦੇ ਬਾਹਰ ਪਹੁੰਚੀ, ਤਾਂ ਅਚਾਨਕ ਬਰੇਕ ਫੇਲ੍ਹ ਹੋਣ ਕਾਰਨ ਬੇਕਾਬੂ ਹੋ ਗਈ। ਇਸ ਹਾਦਸੇ ਵਿਚ ਦੋ ਈ-ਰਿਕਸ਼ਾ ਤੇ ਇਕ ਮੋਟਰਸਾਈਕਲ ਵੀ ਬੁਰੀ ਤਰੀਕੇ ਨਾਲ ਨੁਕਸਾਨੇ ਗਏ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
