ਕੈਪਟਨ ਸਰਕਾਰ ਵਪਾਰੀਆਂ ਦੇ ਮੁੱਦੇ 'ਤੇ ਸੰਵੇਦਨਸ਼ੀਲ ਨਹੀਂ- ਨੀਨਾ ਮਿੱਤਲ
Published : Jan 12, 2019, 6:17 pm IST
Updated : Jan 12, 2019, 6:17 pm IST
SHARE ARTICLE
Nina Mittal
Nina Mittal

ਆਮ ਆਦਮੀ ਪਾਰਟੀ ਦੇ ਟਰੇਡ ਅਤੇ ਇੰਡਸਟਰੀ ਵਿੰਗ ਦੇ ਸੂਬਾ ਪ੍ਰਧਾਨ ਨੀਨਾ ਮਿੱਤਲ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਸੂਬੇ ਦੇ ਵਪਾਰੀਆਂ ਦੀਆਂ ...

ਚੰਡੀਗੜ੍ਹ (ਸ.ਸ.ਸ) : ਆਮ ਆਦਮੀ ਪਾਰਟੀ ਦੇ ਟਰੇਡ ਅਤੇ ਇੰਡਸਟਰੀ ਵਿੰਗ ਦੇ ਸੂਬਾ ਪ੍ਰਧਾਨ ਨੀਨਾ ਮਿੱਤਲ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਸੂਬੇ ਦੇ ਵਪਾਰੀਆਂ ਦੀਆਂ ਮੰਗਾਂ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਅਣਗੌਲਿਆ ਕਰਨ ਲਈ ਨਿਖੇਧੀ ਕੀਤੀ ਉਨ੍ਹਾਂ ਇਲਜ਼ਾਮ ਲਗਾਇਆ ਕਿ ਮੌਜੂਦਾ ਕਾਂਗਰਸ ਸਰਕਾਰ ਨੇ ਪਿਛਲੀ ਅਕਾਲੀ ਸਰਕਾਰ ਵਾਂਗ ਹੀ ਛੋਟੇ ਅਤੇ ਮੱਧ ਵਰਗੀ ਵਪਾਰੀਆਂ ਨੂੰ ਲੁੱਟਣ ਦਾ ਕਾਰਜ ਕੀਤਾ ਹੈ। ਚੰਡੀਗੜ੍ਹ ਵਿਖੇ ਟਰੇਡ ਅਤੇ ਇੰਡਸਟਰੀ ਵਿੰਗ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਮਿੱਤਲ ਨੇ ਕਿਹਾ ਕਿ ਸੂਬੇ ਦੇ ਲੋਕ ਇਸ ਸਮੇਂ ਦੇਸ਼ ਭਰ ਵਿਚੋਂ ਸਭ ਤੋਂ ਮਹਿੰਗੀਆਂ ਬਿਜਲੀ ਦੀਆਂ ਦਰਾਂ ਦਾ ਭੁਗਤਾਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਸੂਬੇ ਦੇ ਲੋਕਾਂ ਨੂੰ ਸਸਤੀ ਬਿਜਲੀ ਦੇਣ ਦੇ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ 2 ਸਾਲ ਦੇ ਕਾਰਜਕਾਲ ਦੇ ਦੌਰਾਨ ਹੀ ਬਿਜਲੀ ਦੇ ਰੇਟ 2 ਵਾਰ ਵਧਾਏ ਹਨ। ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਦੁਆਰਾ ਆਮ ਲੋਕਾਂ ਅਤੇ ਵਪਾਰੀਆਂ ਨੂੰ ਦੇਸ਼ ਭਰ ਵਿਚੋਂ ਸਭ ਤੋਂ ਸਸਤੇ ਰੇਟ 'ਤੇ ਬਿਜਲੀ ਮੁਹੱਈਆ ਕਰਵਾਉਣ ਬਾਰੇ ਬੋਲਦਿਆਂ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਦਿੱਲੀ ਮਾਡਲ ਲਾਗੂ ਕਰ ਕੇ 10 ਰੁਪਏ ਦੀ ਥਾਂ 1 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਏ।

ਸੂਬੇ ਦੇ ਵਿੱਤ ਮੰਤਰੀ ਅਤੇ ਕਾਂਗਰਸ ਦੇ ਮੈਨੀਫੈਸਟੋ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਉੱਤੇ ਵਰ੍ਹਦਿਆਂ ਮਿੱਤਲ ਨੇ ਕਿਹਾ ਕਿ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਸੂਬੇ ਦੇ ਵਪਾਰੀਆਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ ਪਰੰਤੂ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਵਪਾਰੀਆਂ ਨੂੰ ਸਿੱਧੇ ਅਤੇ ਅਸਿੱਧੇ ਟੈਕਸ ਲਗਾ ਕੇ 10 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਦਾ ਵਾਅਦਾ ਵੀ ਚੋਣ ਜੁਮਲਾ ਹੀ ਸਾਬਤ ਹੋਇਆ ਹੈ। ਮਿੱਤਲ ਨੇ ਕਿਹਾ ਕਿ ਬਿਜਲੀ ਦੀਆਂ ਉੱਚੀਆਂ ਦਰਾਂ ਅਤੇ ਅਨੇਕਾਂ ਟੈਕਸਾਂ ਕਾਰਨ ਸੂਬੇ ਭਰ ਵਿਚੋਂ ਭਾਰੀ ਗਿਣਤੀ ਵਿਚ ਛੋਟੇ ਅਤੇ ਦਰਮਿਆਨੇ ਉਦਯੋਗ ਦੂਜੇ ਰਾਜਾਂ ਵਿਚ ਚਲੇ ਗਏ ਹਨ। ਮਿੱਤਲ ਨੇ ਕਿਹਾ ਕਿ ਨਾ ਤਾਂ ਪਿਛਲੀ ਅਕਾਲੀ ਸਰਕਾਰ ਅਤੇ ਨਾ ਹੀ ਮੌਜੂਦਾ ਕੈਪਟਨ ਸਰਕਾਰ ਸੂਬੇ ਦੇ ਵਪਾਰੀਆਂ ਦੇ ਮੁੱਦਿਆਂ ਪ੍ਰਤੀ ਗੰਭੀਰ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਦੋਵਾਂ ਸਰਕਾਰਾਂ ਨੇ ਹੀ ਵਪਾਰੀਆਂ ਦੇ ਮੁੱਦੇ 'ਤੇ ਚੁੱਪੀ ਵਟੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੇ ਵਪਾਰੀਆਂ ਦੇ ਮੁੱਦਿਆਂ ਨੂੰ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਉਠਾਉਂਦੀ ਰਹੇਗੀ।

ਇਸ ਮੌਕੇ ਬੋਲਦਿਆਂ ਟਰੇਡ ਵਿੰਗ ਦੇ ਸੂਬਾ ਸਹਿ ਪ੍ਰਧਾਨ ਅਨਿਲ ਠਾਕੁਰ ਨੇ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਨੇ ਵਪਾਰੀਆਂ ਨਾਲ 600 ਕਰੋੜ ਰੁਪਏ ਦਾ ਵੈਟ ਅਤੇ ਜੀਐਸਟੀ ਵਾਪਸ ਕਰਨ ਦਾ ਵਾਅਦਾ ਪੂਰਾ ਨਾ ਕਰ ਕੇ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮੰਦੀ ਦੀ ਮਾਰ ਝੱਲ ਰਹੇ ਸੂਬੇ ਦੇ ਵਪਾਰੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਾ ਦੇਣਾ ਸੂਬੇ ਵਿਚੋਂ ਬਚੇ-ਖੁਚੇ ਵਪਾਰ ਦਾ ਸਫ਼ਾਇਆ ਕਰਨਾ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਪਹਾੜੀ ਰਾਜਾਂ ਨੂੰ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਗਈਆਂ ਰਿਆਇਤਾਂ ਕਾਰਨ ਸੂਬੇ ਦਾ ਵਪਾਰ ਉਨ੍ਹਾਂ ਰਾਜਾਂ ਵਿਚ ਚਲਾ ਗਿਆ ਹੈ।

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਨਿਖੇਧੀ ਕਰਦਿਆਂ ਠਾਕੁਰ ਨੇ ਕਿਹਾ ਕਿ ਉਹ ਸੱਤਾ ਵਿਚ ਰਹਿੰਦੇ ਹੋਏ ਵੀ ਸੂਬੇ ਵਿਚ ਕੋਈ ਵੀ ਫੂਡ ਪ੍ਰਾਸੈਸਿੰਗ ਲਿਆਉਣ ਵਿਚ ਨਾਕਾਮਯਾਬ ਸਾਬਤ ਹੋਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement