ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ
Published : Jan 12, 2019, 6:22 pm IST
Updated : Jan 12, 2019, 6:22 pm IST
SHARE ARTICLE
Captain Amrinder Singh
Captain Amrinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ 'ਚ ਵਸਦੇ ਲੋਕਾਂ ਨੂੰ ਹਾਰਦਿਕ....

ਚੰਡੀਗੜ੍ਹ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ 'ਚ ਵਸਦੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਜੋ ਸਿੱਖਾਂ ਵਿੱਚ ਚੜ੍ਹਦੀਕਲਾ ਦੇ ਅਮਿੱਟ ਜਜ਼ਬੇ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਅਤੇ ਦਰਸ਼ਨ ਸਮੁੱਚੇ ਦੇਸ਼ ਨੂੰ ਇਕਮੁਠ ਕਰਨ ਵਾਲੀ ਸ਼ਕਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾਵਾਦ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਅੱਜ ਵੀ ਵਿਸ਼ਵਵਿਆਪੀ ਸੰਦਰਭ ਵਿਚ ਪੂਰੀ ਤਰ੍ਹਾਂ ਪ੍ਰਸੰਗਿਕ ਹੈ। ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਧਰਮ ਨਿਰਪੱਖਤਾ ਦੀਆਂ ਸਦੀਆਂ ਪੁਰਾਣੀਆਂ ਰਵਾਇਤਾਂ ਨੂੰ ਬਰਕਰਾਰ ਰੱਖਣ ਤੋਂ ਇਲਾਵਾ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਪਾਏ ਲਾਮਿਸਾਲ ਯੋਗਦਾਨ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਿਸ ਦੀ ਖਾਤਰ ਗੁਰੂ ਸਾਹਿਬ ਨੇ ਆਪਣਾ ਸਰਬੰਸ ਤੱਕ ਵਾਰ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement