ਖਹਿਰਾ ਦਾ ਮੰਤਵ ਬਾਦਲਾਂ ਅਤੇ ਕੈਪਟਨ ਨੂੰ ਜਿਤਾਉਣਾ ਅਤੇ ਬਚਾਉਣਾ : ਰੋੜੀ
Published : Jan 12, 2019, 6:10 pm IST
Updated : Jan 12, 2019, 6:10 pm IST
SHARE ARTICLE
Jai Singh Rodi
Jai Singh Rodi

ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਪੰਜਾਬੀ ਏਕਤਾ ਪਾਰਟੀ ਬਣਾ ਕੇ ਖ਼ੁਦ ਹੀ ਪ੍ਰਧਾਨ ਬਣਨ ਵਾਲੇ ਸੁਖਪਾਲ ਖਹਿਰਾ ਤੋਂ ਉਨ੍ਹਾਂ ਦੇ ਸਾਥੀ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਸਿੰਘ....

ਚੰਡੀਗੜ੍ਹ (ਸ.ਸ.ਸ) : ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਪੰਜਾਬੀ ਏਕਤਾ ਪਾਰਟੀ ਬਣਾ ਕੇ ਖ਼ੁਦ ਹੀ ਪ੍ਰਧਾਨ ਬਣਨ ਵਾਲੇ ਸੁਖਪਾਲ ਖਹਿਰਾ ਤੋਂ ਉਨ੍ਹਾਂ ਦੇ ਸਾਥੀ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ ਨੇ ਸਵਾਲ ਕੀਤੇ। ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਤੋਂ ਜਾਰੀ ਬਿਆਨ ਵਿਚ ਰੋੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੇ ਸਵਰਾਜ ਤੋਂ ਭਟਕਣ ਦੇ ਇਲਜ਼ਾਮ ਲਗਾਉਣ ਵਾਲੇ ਖਹਿਰਾ ਨੂੰ ਆਪਣੀ ਨਵੀਂ ਪਾਰਟੀ ਦੇ ਪ੍ਰਧਾਨ ਬਣਨ ਤੋਂ ਪਹਿਲਾਂ ਕਿਹੜੀ ਰਾਇਸ਼ੁਮਾਰੀ ਕਰਵਾਈ ਸੀ। ਉਨ੍ਹਾਂ ਕਿਹਾ ਕਿ ਅਸਲ ਵਿਚ ਖਹਿਰਾ ਕੁਰਸੀ ਲਈ ਹੀ ਕੰਮ ਕਰ ਰਹੇ ਹਨ

ਅਤੇ ਜਦੋਂ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਨੇਤਾ ਦੀ ਕੁਰਸੀ ਤੋਂ ਲਾਹ ਕੇ ਇੱਕ ਪੜੇ ਲਿਖੇ ਦਲਿਤ ਆਗੂ ਨੂੰ ਲਗਾਇਆ ਤਾਂ ਖਹਿਰਾ ਇਹ ਬਰਦਾਸ਼ਤ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਖ਼ਿਲਾਫ਼ ਬਿਆਨਬਾਜ਼ੀ ਕਰ ਕੇ ਅਸਲ ਵਿਚ ਖਹਿਰਾ ਪਾਰਟੀ ਛੱਡਣ ਦੇ ਬਹਾਨੇ ਲੱਭ ਰਹੇ ਸਨ। ਰੋੜੀ ਨੇ ਕਿਹਾ ਕਿ ਸੱਚਾ-ਸੁੱਚਾ ਹੋਣ ਦਾ ਦਾਅਵਾ ਕਰਨ ਵਾਲੇ ਖਹਿਰਾ ਅਸਲ ਵਿਚ ਸੱਤਾ ਦੇ ਲਾਲਚੀ ਹਨ ਅਤੇ ਲੋਕ ਮੁੱਦਿਆਂ ਨਾਲ ਉਨ੍ਹਾਂ ਦਾ ਕੋਈ ਸਰੋਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਖਹਿਰਾ ਵਿਚ ਥੋੜ੍ਹੀ ਜਿਹੀ ਵੀ ਗ਼ੈਰਤ ਬਾਕੀ ਹੈ ਤਾਂ ਉਹ ਆਮ ਆਦਮੀ ਪਾਰਟੀ ਦੇ ਨਾਮ 'ਤੇ ਜਿੱਤੀ ਸੀਟ ਤੋਂ ਅਸਤੀਫ਼ਾ ਦੇ ਕੇ ਭੁਲੱਥ ਤੋਂ ਮੁੜ ਚੋਣ ਕਿਉਂ ਨਹੀਂ ਲੜ ਲੈਂਦੇ।

ਉਨ੍ਹਾਂ ਕਿਹਾ ਕਿ ਖਹਿਰਾ ਇਸ ਗੱਲ ਦਾ ਬਹਾਨਾ ਬਣਾ ਰਹੇ ਹਨ ਕਿ ਉਨ੍ਹਾਂ ਦੇ ਅਸਤੀਫ਼ਾ ਦੇਣ ਨਾਲ ਸੂਬੇ ਤੇ ਭੁਲੱਥ ਉਪ ਚੋਣਾਂ ਦਾ ਭਾਰ ਪਵੇਗਾ ਤਾਂ ਕੀ ਉਨ੍ਹਾਂ ਦੇ ਲੋਕ ਸਭਾ ਚੋਣ ਲੜਨ ਨਾਲ ਅਜਿਹਾ ਨਹੀਂ ਹੋਵੇਗਾ? ਰੋੜੀ ਨੇ ਪੁੱਛਿਆ ਕਿ ਇਸ ਦਾ ਮਤਲਬ ਖਹਿਰਾ ਬਠਿੰਡਾ ਖ਼ੁਦ ਹਾਰਨ ਅਤੇ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਜਾ ਰਹੇ ਹਨ। ਜਿਸ ਤਰ੍ਹਾਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਪ੍ਰਕਾਸ਼ ਸਿੰਘ ਬਾਦਲ ਨੂੰ ਜਿਤਾਉਣ ਲਈ ਲੰਬੀ ਅਤੇ ਕਾਂਗਰਸ ਐਮ.ਪੀ ਰਵਨੀਤ ਸਿੰਘ ਬਿੱਟੂ ਭਗਵੰਤ ਮਾਨ ਨੂੰ ਹਰਾਉਣ ਅਤੇ ਸੁਖਬੀਰ ਬਾਦਲ ਨੂੰ ਹਰਾਉਣ ਲਈ ਜਲਾਲਾਬਾਦ ਤੋਂ ਚੋਣ ਲੜੇ ਸਨ।

ਰੋੜੀ ਨੇ ਕਿਹਾ ਕਿ ਇਸ ਸਮੇਂ ਖਹਿਰਾ ਅਕਾਲੀ ਦਲ ਦੇ ਹੱਥਾਂ ਵਿਚ ਖੇਡ ਰਹੇ ਹਨ ਅਤੇ ਹਰ ਅਜਿਹਾ ਕਾਰਜ ਕਰ ਰਹੇ ਹਨ ਜਿਸ ਨਾਲ ਬਾਦਲਾਂ ਨੂੰ ਫ਼ਾਇਦਾ ਹੋਵੇ। ਉਨ੍ਹਾਂ ਕਿਹਾ ਕਿ ਖਹਿਰਾ ਦਾ ਮਕਸਦ ਆਮ ਆਦਮੀ ਪਾਰਟੀ ਦਾ ਨੁਕਸਾਨ ਕਰ ਕੇ ਸੂਬੇ ਵਿਚ ਅਕਾਲੀ ਦਲ ਦੀ ਮੁੜ ਬਹਾਲੀ ਹੈ। ਰੋੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਵਿਚ ਵਿਰੋਧੀ ਧਿਰ ਦੀ ਭੂਮਿਕਾ ਬਾਖ਼ੂਬੀ ਨਿਭਾ ਰਹੀ ਹੈ ਅਤੇ ਲੋਕਾਂ ਦੇ ਮੁੱਦੇ ਚੁੱਕਦੀ ਰਹੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement