ਨਨਕਾਣਾ ਸਾਹਿਬ ਮਾਮਲੇ ਦੀ ਜਾਂਚ ਲਈ SGPC ਵਫ਼ਦ ਨੂੰ ਪਾਕਿਸਤਾਨ ਨੇ ਕੀਤਾ ਵੀਜ਼ਾ ਦੇਣ ਤੋਂ ਇਨਕਾਰ
Published : Jan 12, 2020, 12:09 pm IST
Updated : Jan 12, 2020, 1:41 pm IST
SHARE ARTICLE
File Photo
File Photo

4 ਜਨਵਰੀ ਨੂੰ ਨਨਕਾਣਾ ਸਾਹਿਬ 'ਤੇ ਹਿੰਸਕ ਭੀੜ ਵੱਲੋਂ ਕੀਤਾ ਗਿਆ ਸੀ ਪਥਰਾਅ

ਚੰਡੀਗੜ੍ਹ : ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਉੱਤੇ ਭੀੜ ਵੱਲੋਂ ਕੀਤੇ ਗਏ ਹਮਲੇ ਦੀ ਜਾਂਚ ਕਰਨ ਲਈ ਐਸਜੀਪੀਸੀ ਨੇ ਆਪਣਾ ਇਕ ਵਫਦ ਪਾਕਿਸਤਾਨ ਭੇਜਣ ਦਾ ਫੈਸਲਾ ਕੀਤਾ ਸੀ ਪਰ ਹੁਣ ਜਾਣਕਾਰੀ ਇਹ ਆਈ ਹੈ ਕਿ ਪਾਕਿਸਤਾਨੀ ਦੂਤਾਵਾਸ ਨੇ ਐਸਜੀਪੀਸੀ ਦੇ ਅਧਿਕਾਰੀਆਂ ਨੂੰ ਆਪਣੇ ਦੇਸ਼ ਦਾ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

File PhotoFile Photo

ਦਰਅਸਲ ਬੀਤੀ ਚਾਰ ਜਨਵਰੀ ਨੂੰ ਇਕ ਹਿੰਸਕ ਭੀੜ ਵੱਲੋਂ ਨਨਕਾਣਾ ਸਾਹਿਬ 'ਤੇ ਪਥਰਾਅ ਅਤੇ ਉੱਥੇ ਰਹਿੰਦੇ ਕੁੱਝ ਸਿੱਖਾਂ ਨਾਲ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਸੀ ਜਿਸ ਤੋਂ ਬਾਅਦ ਪਾਕਿਸਤਾਨ ਵਿਚ ਸਿੱਖਾਂ ਦੇ ਧਾਰਮਿਕ ਅਸਥਾਨਾ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜੇ ਹੋਣ ਲੱਗ ਪਏ ਸਨ। ਮੀਡੀਆ ਰਿਪੋਰਟਾ ਮੁਤਾਬਕ ਇਸ ਘਟਨਾ ਦੀ ਜਾਂਚ ਦੇ ਲਈ ਐਸਜੀਪੀਸੀ ਨੇ ਆਪਣੇ ਚਾਰ ਮੈਂਬਰੀ ਵਫਦ, ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਭੁਪਿੰਦਰ ਸਿੰਘ ਭਿੱਟੇਵਡ, ਮੁੱਖ ਸਕੱਤਰ ਰੂਪ ਸਿੰਘ ਅਤੇ ਮੈਨੇਜਰ ਰਾਜਿੰਦਰ ਰੂਬੀ ਨੂੰ ਪਾਕਿਸਤਾਨ ਭੇਜਣ ਦਾ ਫ਼ੈਸਲਾ ਲਿਆ ਸੀ।

File PhotoFile Photo

ਇਹ ਵਫਦ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਸਤਵੰਤ ਸਿੰਘ ਸਮੇਤ ਇਵੈਕਯੂ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਅਧਿਕਾਰੀਆਂ ਦੇ ਨਾਲ-ਨਾਲ ਸ੍ਰੀ ਨਨਕਾਣਾ ਸਾਹਿਬ ਦੇ ਸਥਾਨਕ ਲੋਕਾ ਤੋਂ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਬਾਰੇ ਗੱਲਬਾਤ ਕਰਨਾ ਚਾਹੁੰਦਾ ਸੀ। ਐਸਜੀਪੀਸੀ  ਨੇ ਇਸ ਦੇ ਲਈ ਪਹਿਲਾਂ ਹੀ ਪੀਐਸਜੀਪੀਸੀ ਅਤੇ ਈਟੀਪੀਬੀ ਨੂੰ ਪੱਤਰ ਲਿਖਿਆ ਸੀ ਪਰ ਇਸ ਦੇ ਬਾਵਜੂਦ ਵੀ ਪਾਕਿਸਤਾਨੀ ਦੂਤਾਵਾਸ ਨੇ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੋਗੋਵਾਲ ਨੇ ਪਾਕਿਸਤਾਨ ਦੇ ਇਸ ਫੈਸਲੇ ਨੂੰ ਮਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਐਸਜੀਪੀਸੀ ਦੇ ਚਾਰ ਮੈਂਬਰੀ ਵਫਦ ਨੂੰ ਵੀਜ਼ਾ ਮਿਲੇ ਇਸ ਦੇ ਲਈ ਉਹ ਇਕ ਵਾਰ ਫਿਰ ਅਧਿਕਾਰੀਆਂ ਨੂੰ ਪੱਤਰ ਲਿਖਣਗੇ।

SGPC File Photo

ਮੀਡੀਆ ਰਿਪੋਰਟਾ ਅਨੁਸਾਰ ਐਸਜੀਪੀਸੀ ਦੇ ਵਫਦ ਨੂੰ ਵੀਜ਼ਾ ਦੇਣ ਤੋਂ ਮਨ੍ਹਾ ਪਾਕਿਸਤਾਨੀ ਪੰਜਾਬ ਦੇ ਗਵਰਨਰ ਚੌਧਰੀ ਮਹੁੰਮਦ ਸਰਵਰ ਦੇ ਹੁਕਮ 'ਤੇ ਕੀਤਾ ਗਿਆ ਹੈ। ਦੱਸ ਦਈਏ ਕਿ ਜਗਜੀਤ ਕੋਰ ਨਾਮ ਦੀ ਸਿੱਖ ਲੜਕੀ ਦਾ ਇਕ ਮੁਸਲਿਮ ਲੜਕੇ ਮੁਹੰਮਦ ਹਸਨ ਨੇ ਜ਼ਬਰਦਸਤੀ ਧਰਮ ਪਰਿਵਰਤਨ ਕਰਵਾ ਕੇ ਉਸ ਨਾਲ ਵਿਆਹ ਕਰਵਾ ਲਿਆ ਸੀ ਇਹੀ ਵਿਵਾਦ ਉੱਥੇ ਰਹਿੰਦੇ ਸਿੱਖਾਂ ਅਤੇ ਮੁਸਲਮਾਨਾਂ ਵਿਚ ਵਿਵਾਦ ਦਾ ਕਾਰਨ ਬਣਿਆ ਹੋਇਆ ਹੈ ਅਤੇ ਮੁਹੰਮਦ ਹਸਨ ਦੇ ਰਿਸ਼ਤੇਦਾਰ ਇਮਰਾਨ ਚਿਸਤੀ ਦੀ ਅਗਵਾਈ ਵਿਚ ਹਿੰਸਕ ਹੋਈ ਭੀੜ ਨੇ ਹੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਪਥਰਾਅ ਕੀਤਾ ਸੀ। ਖੈਰ ਇਮਰਾਨ ਚਿਸਤੀ ਨੂੰ ਪੁਲਿਸ ਨੇ ਗਿਰਫਤਾਰ ਕਰ ਲਿਆ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement