Weather Update: ਮੌਸਮ ਵਿਭਾਗ ਦੀ ਚੇਤਾਵਨੀ, ਅੱਜ ਇਹਨਾਂ ਇਲਾਕਿਆਂ 'ਚ ਹੋ ਸਕਦੀ ਹੈ ਬਾਰਿਸ਼!
Published : Jan 12, 2020, 10:45 am IST
Updated : Jan 12, 2020, 10:50 am IST
SHARE ARTICLE
Weather Update Rain
Weather Update Rain

ਹਿਮਾਚਲ ਪ੍ਰਦੇਸ਼ ਵਿਚ ਵੀ ਆਉਂਦੇ 2 ਦਿਨਾਂ ਦੌਰਾਨ ਕਈ ਥਾਵਾਂ 'ਤੇ...

ਜਲੰਧਰ: ਮੌਸਮ ਵਿਭਾਗ ਨੇ ਫਿਰ ਤੋਂ ਮੌਸਮ ਦੀ ਤਾਜ਼ਾ ਜਾਣਕਾਰੀ ਜਾਰੀ ਕੀਤੀ ਹੈ। ਉੱਤਰੀ-ਪੱਛਮੀ ਭਾਰਤ ਦੇ ਕਈ ਇਲਾਕਿਆਂ 'ਚ ਸ਼ਨੀਵਾਰ ਬੱਦਲ ਛਾ ਗਏ। ਮੌਸਮ ਵਿਭਾਗ ਨੇ ਸੋਮਵਾਰ ਪੰਜਾਬ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਕਈ ਥਾਵਾਂ 'ਤੇ ਗੜੇਮਾਰ ਵੀ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਐਤਵਾਰ ਮੌਸਮ ਖੁਸ਼ਕ ਰਹੇਗਾ ਪਰ ਸੋਮਵਾਰ ਤੋਂ ਇਸ ਦੇ 'ਗਿੱਲਾ' ਹੋਣ ਦੀ ਸੰਭਾਵਨਾ ਹੈ।

Rain Rain

ਹਿਮਾਚਲ ਪ੍ਰਦੇਸ਼ ਵਿਚ ਵੀ ਆਉਂਦੇ 2 ਦਿਨਾਂ ਦੌਰਾਨ ਕਈ ਥਾਵਾਂ 'ਤੇ ਬਰਫਬਾਰੀ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਸ਼ਿਮਲਾ, ਕੁੱਲੂ, ਚੰਬਾ, ਮੰਡੀ ਅਤੇ ਨਾਲ ਲੱਗਦੇ ਇਲਾਕਿਆਂ 'ਚ ਸ਼ਨੀਵਾਰ ਚੌਥੇ ਦਿਨ ਵੀ ਕਈ ਸੜਕਾਂ ਬਰਫਬਾਰੀ ਕਾਰਣ ਬੰਦ ਸਨ ਅਤੇ ਉਕਤ ਥਾਵਾਂ ਦੇ ਅੰਦਰੂਨੀ ਇਲਾਕਿਆਂ ਦਾ ਸੰਪਰਕ ਬਾਕੀ ਦੇਸ਼ ਨਾਲੋਂ ਕੱਟਿਆ ਰਿਹਾ। ਵਧੇਰੇ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਸਿਫਰ ਤੋਂ ਵੀ ਹੇਠਾਂ ਚਲਾ ਗਿਆ ਹੈ।

Rain Rain

ਸ਼ਿਮਲਾ ਦੇ ਸੰਜੋਲੀ ਇਲਾਕੇ 'ਚ ਇਕ ਵਿਅਕਤੀ ਬਰਫ ਤੋਂ ਤਿਲਕ ਕੇ ਡਿੱਗ ਪਿਆ ਜੰਮੂ-ਕਸ਼ਮੀਰ 'ਚ ਵੀ ਠੰਡ ਤੋਂ ਕੋਈ ਰਾਹਤ ਨਹੀਂ ਮਿਲੀ। ਸ਼੍ਰੀਨਗਰ ਵਿਖੇ ਘੱਟੋ-ਘੱਟ ਤਾਪਮਾਨ ਮਨਫੀ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੰਮੂ ਵਿਚ ਇਹ ਤਾਪਮਾਨ 3 ਡਿਗਰੀ ਸੀ। ਪੱਛਮੀ ਪੌਣਾਂ ਦੀ ਗੜਬੜੀ ਕਾਰਨ 13 ਜਨਵਰੀ ਨੂੰ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ‘ਚ ਜ਼ਬਰਦਸਤ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Rain Rain

ਮੌਸਮ ਵਿਭਾਗ (IMD) ਦੀ ਭਵਿੱਖਬਾਣੀ ਮੁਤਾਬਿਕ ਸ਼ਨਿਚਰਵਾਰ ਨੂੰ ਈਰਾਨ ਤੇ ਗੁਆਂਢ ‘ਚ ਇਕ ਚੱਕਰਵਾਤੀ ਤੂਫ਼ਾਨ ਉੱਠਣ ਵਾਲਾ ਹੈ। ਇਹੀ ਨਹੀਂ, ਬਦਲਦੇ ਮੌਸਮ ਕਾਰਨ ਪੱਛਮੀ ਰਾਜਸਥਾਨ ਤੇ ਉਸ ਦੇ ਆਸ-ਪਾਸ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ‘ਚ 13 ਜਨਵਰੀ ਨੂੰ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੜੇਮਾਰੀ ਤੇ ਬਿਜਲੀ ਪੈਣ ਦੇ ਨਾਲ-ਨਾਲ ਪੱਛਮੀ ਹਿਮਾਲਿਆਈ ਖੇਤਰ, ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਵੀ ਬਾਰਿਸ਼ ਹੋ ਸਕਦੀ ਹੈ।

Rain in Punjab Rain in Punjab

ਇਸ ਦੌਰਾਨ ਦੇਸ਼ ਭਰ ‘ਚ ਠੰਢ ਤੋਂ ਰਾਹਤ ਮਿਲਣ ਤੋਂ ਬਾਅਦ, ਮੱਧ ਭਾਰਤ ‘ਚ ਮੁੜ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ।ਇਸ ਖੇਤਰ ‘ਚ ਆਉਣ ਵਾਲੀਆਂ ਉੱਤਰੀ-ਪੱਛਮੀ ਹਵਾਨਾਂ ਨਾਲ ਰਾਜਸਥਾਨ ਤੇ ਗੁਜਰਾਤ ਦੇ ਘੱਟੋ-ਘੱਟ ਤਾਪਮਾਨ ‘ਚ 1-2 ਡਿਗਰੀ ਸੈਲੀਸਅਸ ਦੀ ਗਿਰਾਵਟ ਆਈ ਹੈ ਜਦਕਿ ਛੱਤੀਸਗੜ੍ਹ, ਵਿਦਰਭ ਤੇ ਉੱਤਰੀ ਮਹਾਰਾਸ਼ਟਰ ਦੇ ਘੱਟੋ-ਘੱਟ ਤਾਪਮਾਨ ‘ਚ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ।

ਮੌਸਮ ਵਿਭਾਗ ਨੇ ਆਪਣੇ ਅਖਿਲ ਭਾਰਤੀ ਮੌਸਮ ਚਿਤਾਵਨੀ ਬੁਲੇਟਿਨ ‘ਚ ਕਿਹਾ, ‘ਇਕ ਤਾਜ਼ਾ ਵੈਸਟਰਨ ਡਿਸਟਰਬੈਂਸ ਦੇ 16 ਜਨਵਰੀ 2020 ਨੂੰ ਉੱਤਰੀ-ਪੱਛਮੀ ਭਾਰਤ ਦੇ ਪੱਛਮੀ ਹਿਮਾਲਿਆ ਤੇ ਮੈਦਾਨੀ ਇਲਾਕਿਆਂ ‘ਚ ਸਰਗਰਮ ਹੋਣ ਨਾਲ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ।ਇਹ ਹਵਾਵਾਂ ਅਗਲੇ 24 ਘੰਟਿਆਂ ਤਕ ਜਾਰੀ ਰਹਿਣਗੀਆਂ ਜਿਸ ਨਾਲ ਤਾਪਮਾਨ ‘ਚ ਹੋਰ ਗਿਰਾਵਟ ਆਵੇਗੀ ਤੇ ਉੱਤਰੀ ਰਾਜਸਥਾਨ ਦੇ ਇਕ-ਦੋ ਇਲਾਕਿਆਂ ‘ਚ ਸੀਤ ਲਹਿਰ ਦੀ ਸਥਿਤੀ ਬਣ ਸਕਦੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement