
ਢੀਂਡਸਾ ਨੇ ਕਿਸਾਨੀ ਸੰਘਰਸ਼ ਤੇ ਮਿਉਂਸਪਲ ਚੋਣਾਂ ਬਾਰੇ 15 ਨੂੰ ਮੀਟਿੰਗ ਸੱਦੀ
ਚੰਡੀਗੜ੍ਹ, 11 ਜਨਵਰੀ (ਸੁਰਜੀਤ ਸਿੰਘ ਸੱਤੀ): ਕਿਸਾਨੀ ਸੰਘਰਸ਼ ਨੂੰ ਹੋਰ ਬਲ ਦੇਣ ਅਤੇ ਪੰਜਾਬ ਵਿਚ ਆਉਣ ਵਾਲੀਆਂ ਮਿਉਂਸਪਲ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਡੈਮੋਕੇਰਟਿਕ) ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਚ ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ 15 ਜਨਵਰੀ ਨੂੰ ਸੱਦੀ ਗਈ ਹੈ | ਇਸ ਮੀਟਿੰਗ ਵਿਚ ਪਾਰਟੀ ਦੇ ਪ੍ਰਮੁੱਖ ਲੀਡਰਾਂ ਨੂੰ ਸੱਦਿਆ ਗਿਆ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਦਫ਼ਤਰ ਸਕੱਤਰ ਸ. ਮਨਿੰਦਰਪਾਲ ਸਿੰਘ ਬਰਾੜ ਨੇ ਦਸਿਆ ਕਿ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਮੋਰਚੇ 'ਤੇ ਡਟੇ ਕਿਸਾਨਾਂ ਦਾ ਸਾਥ ਦੇਣ ਅਤੇ ਮਿਉਂਸਪਲ ਚੋਣਾਂ ਨੂੰ ਸਨਮੱੁਖ ਰਖਦੇ ਹੋਏ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਹ ਮੀਟਿੰਗ ਸੱਦੀ ਗਈ ਹੈ ਜਿਸ ਵਿਚ ਇਨ੍ਹਾਂ ਦੋਹਾਂ ਮੁੱਦਿਆਂ 'ਤੇ ਅੱਗੇ ਦੀ ਵਿਉਾਤਬੰਦੀ ਤਿਆਰ ਕਰਨ ਲਈ ਪਾਰਟੀ ਆਗੂਆਂ ਵਲੋਂ ਚਰਚਾ ਕੀਤੀ ਜਾਵੇਗੀ |
All Images
image