
ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬੱਚਿਆਂ ਦੀ ਪੜ੍ਹਾਈ...
ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬੱਚਿਆਂ ਦੀ ਪੜ੍ਹਾਈ ਸੰਬੰਧੀ ਫ਼ਿਕਰ ਕਰਦਿਆਂ ਸਰਕਾਰ ਨੇ 7 ਜਨਵਰੀ ਤੋਂ ਸਾਰੇ ਪ੍ਰਾਈਵੇਟ, ਅਰਧ ਸਰਕਾਰੀ ਅਤੇ ਸਰਕਾਰੀ ਸਕੂਲ ਦੁਬਾਰਾ ਖੋਲ੍ਹਣ ਦਾ ਫ਼ੈਸਲਾ ਲਿਆ ਸੀ, ਜਿਸ ਵਿਚ ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਸੀ ਪਰ ਹੁਣ ਬੱਚਿਆਂ ਦੇ ਘਰਦਿਆਂ ਵੱਲੋਂ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨੂੰ ਸਹੀ ਨਹੀਂ ਦੱਸਿਆ ਜਾ ਰਿਹਾ।
school reopen
ਕਈਂ ਬੱਚੇ ਕੋਰੋਨਾ ਦੇ ਡਰ ਤੋਂ ਹਾਲੇ ਤੱਕ ਘਰਾਂ ‘ਚ ਹੀ ਹਨ। ਕੈਪਟਨ ਸਰਕਾਰ ਦਾ ਬਚਾਅ ਕਰਦਿਆਂ ਸਿੱਖਿਆ ਮੰਤਰੀ ਨੇ ਇੱਕ ਬਿਆਨ ਦਿੱਤਾ ਕਿ, ਜੇ ਲੋਕ ਵਿਆਹ ਅਤੇ ਹੋਰ ਸਮਾਗਮਾਂ ‘ਚ ਜਾ ਸਕਦੇ ਹਨ, ਤਾਂ ਫਿਰ ਬੱਚਿਆਂ ਨੂੰ ਸਕੂਲ ਭੇਜਣ ਲਈ ਪਹਿਲਾਂ ਵਰਗਾ ਮਾਹੌਲ ਬਣਾਉਣਾ ਚਾਹੀਦਾ ਹੈ। ਬੱਚਿਆਂ ਦੀਆਂ ਆਨਲਾਈਨ ਕਲਾਸਾਂ ਨੂੰ ਲੈ ਕੇ ਅਧਿਆਪਕ ਵੀ ਫ਼ਿਕਰਮੰਦ ਹਨ, ਉਨ੍ਹਾਂ ਨੇ ਕਿਹਾ ਕਿ ਪੰਜਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਦੇ ਸਿਲੇਬਸ ਨੂੰ ਆਖਰੀ ਪ੍ਰੀਖਿਆ ਦੇਣ ਲਈ 50 ਫ਼ੀਸਦੀ ਘੱਟ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਆਨਲਾਈਨ ਕਲਾਸ ਦੇ ਮਾਧੀਅਮ ਨਾਲ ਵਿਸ਼ੇ ਸਮਝ ਨਹੀਂ ਸਕਦੇ।
corona
ਸਿੰਗਲਾ ਨੇ ਕਿਹਾ ਕਿ ਅਸੀਂ ਵਿਆਹਾਂ ਅਤੇ ਹੋਰ ਸਮਾਗਮਾਂ ‘ਚ ਜਾਂਦੇ ਹਾਂ ਤਾਂ ਉਥੇ ਲੋਕਾਂ ਦੀ ਭੀੜ ਦੇਖਣ ਨੂੰ ਮਿਲਦੀ ਹੈ ਤੇ ਲੋਕ ਗਰੁੱਪਾਂ ‘ਚ ਰੋਟੀ ਖਾਂਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਆਖਰੀ ਪ੍ਰੀਖਿਆ ਨੇੜੇ ਹੈ ਇਸ ਕਰਕੇ ਸਕੂਲ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਇੱਥੇ ਦੱਸਣਯੋਗ ਹੈ ਕਿ 6 ਜਨਵਰੀ ਨੂੰ ਸਿੱਖਿਆ ਮੰਤਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣੀ ਸਹਿਮਤੀ ਦਿੰਦੇ ਹੋਏ ਸਿੱਖਿਆ ਵਿਭਾਗ ਨੂੰ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।
school reopen
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਸਕੂਲ ਪ੍ਰਬੰਧਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਖਤਰੇ ਨੂੰ ਰੋਕਿਆ ਜਾ ਸਕਦਾ ਹੈ।