ਐਮ.ਐਸ.ਪੀ. 'ਤੇ ਚੌਥਾ ਕਾਨੂੰਨ ਲਿਆਏ ਸਰਕਾਰ : ਭੂਪਿੰਦਰ ਹੁੱਡਾ
Published : Jan 12, 2021, 12:14 am IST
Updated : Jan 12, 2021, 12:14 am IST
SHARE ARTICLE
image
image

ਐਮ.ਐਸ.ਪੀ. 'ਤੇ ਚੌਥਾ ਕਾਨੂੰਨ ਲਿਆਏ ਸਰਕਾਰ : ਭੂਪਿੰਦਰ ਹੁੱਡਾ

ਹਰਿਆਣਾ, 11 ਜਨਵਰੀ: ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਦਾ ਪ੍ਰਦਰਸ਼ਨ 47ਵੇਂ ਦਿਨ ਵੀ ਜਾਰੀ ਹੈ | ਦਿੱਲੀ ਦੀਆਂ ਸਰਹੱਦਾਂ ਉੱਤੇ ਕਿਸਾਨ ਹੱਡ ਚੀਰਵੀਂ ਠੰਢ ਵਿਚ ਵੀ ਡਟੇ ਹੋਏ ਹਨ | ਕਿਸਾਨ ਪਿਛਲੇ ਡੇਢ ਮਹੀਨਿਆਂ ਤੋਂ ਨਵੇਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ | ਇਸ ਸਬੰਧੀ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਵੀ ਨਵੇਂ ਖੇਤੀ ਕਾਨੂੰਨਾਂ ਦੀ ਸੰਵਿਧਾਨਕ ਵੈਧਤਾ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਸੁਣਵਾਈ ਹੋਈ ਅਤੇ ਸਰਕਾਰ ਨੂੰ ਫਟਕਾਰ ਵੀ ਲਾਈ ਗਈ | ਇਸੇ ਵਿਚਕਾਰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਮੈਂ ਤਾਂ ਸ਼ੁਰੂ ਤੋਂ ਕਹਿ ਰਿਹਾ ਹਾਂ ਕਿ 3 ਨਵੇਂ ਖੇਤੀ ਕਾਨੂੰਨ ਲੈ ਕੇ ਆਏ ਹੋ ਤਾਂ ਐੱਮ.ਐੱਸ.ਪੀ. 'ਤੇ ਚੌਥਾ ਵੀ ਲੈ ਆਉ | ਜੇਕਰ ਐੱਮ.ਐੱਸ.ਪੀ. ਤੋਂ ਘੱਟ 'ਤੇ ਕੋਈ ਵੀ ਖ਼ਰੀਦੇਗਾ ਤਾਂ ਉਸ 'ਚ ਸਜ਼ਾ ਦਾ ਪ੍ਰਬੰਧ ਕਰ ਦਿਉ | ਉਥੇ ਹੀ ਅੱਜ ਸੁਪਰੀਮ ਕੋਰਟ ਨੇ ਕਿਹਾ | ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹਿਤ 'ਚ ਨਹੀਂ ਹਨ | ਇਸ ਸਬੰਧੀ ਨਿਊਜ਼ ਏਜੰਸੀ ਨੇ ਜਾਣਕਾਰੀ ਹੁੱਡਾ ਦੇ ਟਵੀਟ ਰਾਹੀਂ ਦਿਤੀ | (ਏਜੰਸੀ)   

imageimage

SHARE ARTICLE

ਏਜੰਸੀ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement