16 ਜਨਵਰੀ ਨੂੰ ਹੈਲਥ ਕੇਅਰ ਵਰਕਰਾਂ ਦੇ ਟੀਕਾਕਰਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਤਿਆਰ 
Published : Jan 12, 2021, 6:18 pm IST
Updated : Jan 12, 2021, 6:18 pm IST
SHARE ARTICLE
Punjab Government Gears up for Corona Vaccination of HCWs on January 16
Punjab Government Gears up for Corona Vaccination of HCWs on January 16

ਟੀਕਾਕਰਨ ਲਈ 20,450 ਸ਼ੀਸ਼ੀਆਂ (ਕੋਵੀਸੀਲਡ) ਪ੍ਰਾਪਤ ਹੋਈਆਂ: ਬਲਬੀਰ ਸਿੱਧੂ

ਚੰਡੀਗੜ,: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ 16 ਜਨਵਰੀ ਨੂੰ 110 ਥਾਵਾਂ ‘ਤੇ ਹੈਲਥ ਕੇਅਰ ਵਰਕਰਾਂ (ਐਚ.ਸੀ.ਡਬਲਯੂ) ਦੇ ਟੀਕਾਕਰਣ ਲਈ ਪੂਰੀ ਤਰਾਂ ਤਿਆਰ ਹੈ। ਅੱਜ ਟੀਕੇ ਦੀਆਂ 20,450 ਵਾਈਲ (ਸ਼ੀਸ਼ੀਆਂ) ਪ੍ਰਾਪਤ ਹੋਈਆਂ ਹਨ ਅਤੇ ਹਰ ਸ਼ੀਸ਼ੀ ਵਿਚ ਟੀਕੇ ਦੀਆਂ 10 ਖੁਰਾਕਾਂ ਹਨ ਜੋ ਲਾਭਪਾਤਰੀ ਨੂੰ 28 ਦਿਨਾਂ ਦੇ ਫਰਕ ਨਾਲ ਦੋ ਖ਼ੁਰਾਕਾਂ ਵਿਚ ਦਿੱਤੀਆਂ ਜਾਣਗੀਆਂ। 

Punjab Government Gears up for Corona Vaccination of HCWs on January 16Punjab Government Gears up for Corona Vaccination of HCWs on January 16

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਲੰਬੀ ਉਡੀਕ ਤੋਂ ਬਾਅਦ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਈਪੀਆਈ ਅਧਿਕਾਰੀ ਵਲੋਂ ਚੰਡੀਗੜ ਹਵਾਈ ਅੱਡੇ ਤੋਂ ਕੋਵੀਸ਼ੀਲਡ ਨਾਮੀ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ ਪ੍ਰਾਪਤ ਕੀਤੀ ਗਈ। ਉਨਾਂ ਦੱਸਿਆ ਕਿ ਇਹ ਕੋਵੀਸ਼ੀਲਡ ਵੈਕਸੀਨ ਆਕਸਫੋਰਡ ਯੂਨੀਵਰਸਿਟੀ ਵਲੋਂ ਐਸਟਰਾਜੇਨੇਕਾ ਨਾਲ ਮਿਲਕੇ ਤਿਆਰ ਕੀਤੀ ਗਈ ਹੈ ਅਤੇ ਹੁਣ ਇਸ ਵੈਕਸੀਨ ਦਾ ਉਤਪਾਦਨ ਭਾਰਤ ਵਿੱਚ ਸੀਰਮ ਇੰਸਟੀਚਿਊਟ ਵਲੋਂ ਕੀਤਾ ਜਾ ਰਿਹਾ ਹੈ।

Punjab Government Gears up for Corona Vaccination of HCWs on January 16Punjab Government Gears up for Corona Vaccination of HCWs on January 16

ਇਸ ਦੇ ਤੀਜੇ ਪੜਾਅ ਦੇ ਟਰਾਇਲਾਂ ਦਾ ਡਾਟਾ ਉਪਲਬਧ ਹੈ ਅਤੇ ਇਸ ਵੈਕਸੀਨ ਨੂੰ ਇੰਗਲੈਂਡ ਵਿੱਚ ਐਮਰਜੈਂਸੀ ਆਥੋਰਾਈਜੇਸ਼ਨ ਤਹਿਤ ਲਗਾਇਆ ਜਾ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਟੀਕਾਕਰਣ ਦੀ ਸੁਰੂਆਤ ਲਈ ਹਰੇਕ ਜ਼ਿਲੇ ਵਿੱਚ 5 ਸਥਾਨਾਂ ਦੀ ਚੋਣ ਕੀਤੀ ਗਈ ਹੈ ਜਿਥੇ ਹਰੇਕ ਸਥਾਨ ‘ਤੇ 100 ਲਾਭਪਾਤਰੀਆਂ ਨੂੰ ਟੀਕਾ ਲਗਾਇਆ ਜਾਵੇਗਾ। ਉਨਾਂ ਕਿਹਾ ਕਿ ਜ਼ਿਲਾ ਹਸਪਤਾਲ ਐਸ.ਏ.ਐਸ.ਨਗਰ ਅਤੇ ਜੀ.ਐਮ.ਸੀ. ਅੰਮਿ੍ਰਤਸਰ ਵਿਖੇ ਕੇਂਦਰ ਸਰਕਾਰ ਨਾਲ ਦੋ ਸ਼ੈਸ਼ਨ ਸਾਈਟਾਂ ਦਾ ਸਿੱਧਾ ਪ੍ਰਸਾਰਣ/ਵੈਬਕਾਸਟ ਕੀਤਾ ਜਾਵੇਗਾ।

Punjab Government Gears up for Corona Vaccination of HCWs on January 16Punjab Government Gears up for Corona Vaccination of HCWs on January 16

ਵੈਕਸੀਨ ਲਈ ‘ਕੋਲਡ ਚੇਨ‘ ਸਬੰਧੀ ਤਿਆਰੀਆਂ ਬਾਰੇ ਵੇਰਵੇ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਵੇਲੇ ਵੈਕਸੀਨ ਨੂੰ ਸਟੇਟ ਵੈਕਸੀਨ ਸਟੋਰ, ਸੈਕਟਰ -24 ਵਿਖੇ ਸਟੋਰ ਕੀਤਾ ਗਿਆ ਹੈ ਅਤੇ ਬਾਅਦ ਵਿਚ, ਇਸ ਵੈਕਸੀਨ ਨੂੰ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਖੇਤਰੀ, ਜ਼ਿਲਾ ਅਤੇ ਬਲਾਕ ਵੈਕਸੀਨ ਸਟੋਰਾਂ ‘ਤੇ ਉਪਲਬਧ ਕਰਵਾਇਆ ਜਾਵੇਗਾ। 

Punjab Government Gears up for Corona Vaccination of HCWs on January 16Punjab Government Gears up for Corona Vaccination of HCWs on January 16

ਉਹਨਾਂ ਅੱਗੇ ਕਿਹਾ ਕਿ ਹਰੇਕ ਟੀਕਾਕਰਣ ਸੈਸ਼ਨ ਦੇ ਪ੍ਰਬੰਧਨ ਲਈ 5 ਮੈਂਬਰੀ ਟੀਮ ਬਣਾਈ ਗਈ ਅਤੇ ਟੀਮ ਦੀਆਂ ਨਿਰਧਾਰਤ ਜਿੰਮੇਵਾਰੀਆਂ ਮੁਤਾਬਿਕ ਪਹਿਲਾ ਵੈਕਸੀਨੇਸ਼ਨ ਅਧਿਕਾਰੀ ਐਂਟਰਸ ‘ਤੇ ਇਹ ਯਕੀਨੀ ਬਣਾਏਗਾ ਕਿ ਸਿਰਫ ਯੋਗ ਵੈਕਸੀਨੇਟਰ ਹੀ ਦਾਖਲ ਹੋਣ, ਦੂਜਾ ਵੈਕਸੀਨੇਸ਼ਨ ਅਧਿਕਾਰੀ ਕੋਵਿਨ ਐਪ ‘ਤੇ ਲਾਭਪਾਤਰੀਆਂ ਦੀ ਤਸਦੀਕ ਕਰੇਗਾ, ਤੀਜਾ ਵੈਕਸੀਨੇਸ਼ਨ ਅਧਿਕਾਰੀ ਇੰਟ੍ਰਾ ਮਸਕੁਲਰ ਵਜੋਂ ਟੀਕਾ ਲਗਾਏਗਾ, ਚੌਥਾ ਵੈਕਸੀਨੇਸ਼ਨ ਅਧਿਕਾਰੀ ਏਈਐਫਆਈ (ਟੀਕਾਕਰਣ ਤੋਂ ਬਾਅਦ ਐਡਵਰਸ ਈਫੈਕਟ) ਦੀ ਨਿਗਰਾਨੀ ਲਈ ਓਬਜ਼ਰਵੇਸ਼ਨ ਰੂਮ ਵਿਖੇ ਤਾਇਨਾਤ ਹੋਵੇਗਾ ਅਤੇ ਪੰਜਵਾਂ ਵੈਕਸੀਨੇਸ਼ਨ ਅਧਿਕਾਰੀ ਲਾਭਪਾਤਰੀਆਂ ਦੀ ਆਮਦ ਨੂੰ ਨਿਯੰਤਰਣ ਕਰਨ ਵਿਚ ਸਹਾਇਤਾ ਕਰੇਗਾ। ਇਸ ਤੋਂ ਇਲਾਵਾ ਟੀਕਾਕਰਨ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟੀਮ ਸੁਪਰਵਾਈਜ਼ਰ ਅਤੇ ਏਈਐਫਆਈ ਪ੍ਰਬੰਧਨ ਕੇਂਦਰ ਵਿਚ ਨੋਡਲ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement