738 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਬਦਲਣ ਲਈ 4 ਕਰੋੜ ਰੁਪਏ ਦੀ ਰਾਸ਼ੀ ਜਾਰੀ
Published : Jan 12, 2021, 3:41 pm IST
Updated : Jan 12, 2021, 3:41 pm IST
SHARE ARTICLE
Student
Student

738 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਕੀਤਾ ਜਾਵੇਗਾ ਤਬਦੀਲ

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਹੇਠ ਸਿੱਖਿਆ ਵਿਭਾਗ ਵੱਲੋਂ 4 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

Vijay Inder SinglaVijay Inder Singla

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ‘ਸਮਾਰਟ ਸਕੂਲ ਮੁਹਿੰਮ’ ਤਹਿਤ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਲੋੜੀਂਦਾ ਆਧੁਨਿਕ ਤਕਨੀਕੀ ਸਾਜੋ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਹ ਰਾਸ਼ੀ ਇਨ੍ਹਾਂ ਕਾਰਜਾਂ ਲਈ ਵਰਤੀ ਜਾਵੇਗੀ।

Smart School Smart School

ਬੁਲਾਰੇ ਅਨੁਸਾਰ ਡਾਇਰੈਕਟਰ ਜਨਰਲ ਸਕੂਲ ਐਜੂਕੇਸਨ-ਕਮ-ਐੱਸ.ਪੀ.ਡੀ ਵੱਲੋਂ ਇਸ ਸਬੰਧ ਵਿੱਚ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ (ਸੈ.ਸਿੱ/ਐ.ਸਿੱ) ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਅਨੁਸਾਰ 738 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇਗਾ। ਇਨ੍ਹਾਂ ਵਿੱਚ 363 ਪ੍ਰਾਇਮਰੀ, 90 ਮਿਡਲ, 109 ਹਾਈ ਅਤੇ 176 ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ।

schoolStudents

ਇਸ ਗ੍ਰਾਂਟ ਹੇਠ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ ਗੇਟਾਂ ਦੀ ਸੁੰਦਰਤਾ ਲਈ 15 ਹਜ਼ਾਰ ਪ੍ਰਤੀ ਸਕੂਲ, ਕਲਰ ਕੋਡਿੰਗ ਲਈ 25 ਹਜ਼ਾਰ ਪ੍ਰਤੀ ਸਕੂਲ ਅਤੇ ਸਿੱਖਿਆ ਪਾਰਕਾਂ ਲਈ 10 ਹਜ਼ਾਰ ਪ੍ਰਤੀ ਸਕੂਲ ਜਾਰੀ ਕੀਤੇ ਗਏ ਹਨ। ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ 18 ਹਜ਼ਾਰ ਪ੍ਰਤੀ ਸਕੂਲ ਗੇਟਾਂ ਦੀ ਸੁੰਦਰਤਾ ਲਈ, ਕਲਰ ਕੋਡਿੰਗ ਲਈ ਹਾਈ ਸਕੂਲਾਂ ਨੂੰ 50 ਹਜ਼ਾਰ ਪ੍ਰਤੀ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ 75 ਹਜ਼ਾਰ ਰੁਪਏ ਪ੍ਰਤੀ ਸਕੂਲ ਅਤੇ ਸਿੱਖਿਆ ਪਾਰਕਾਂ ਲਈ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ 20 ਹਜ਼ਾਰ ਪ੍ਰਤੀ ਸਕੂਲ ਜਾਰੀ ਕੀਤੇ ਗਏ ਹਨ।

Vijay Inder SinglaVijay Inder Singla

ਬੁਲਾਰੇ ਅਨੁਸਾਰ ਇਸ ਗ੍ਰਾਂਟ ਵਿੱਚੋਂ ਅੰਮਿ੍ਰਤਸਰ ਦੇ 51 ਸਕੂਲਾਂ ਲਈ 24.84 ਲੱਖ ਰੁਪਏ, ਬਰਨਾਲਾ ਦੇ  37 ਸਕੂਲਾਂ ਲਈ 17.60 ਲੱਖ ਰੁਪਏ, ਬਠਿੰਡਾ ਦੇ 36 ਸਕੂਲਾਂ ਲਈ 23.19 ਲੱਖ ਰੁਪਏ, ਫਰੀਦਕੋਟ ਦੇ 30 ਸਕੂਲਾਂ ਲਈ 17.42 ਲੱਖ ਰੁਪਏ, ਫਤਿਹਗੜ੍ਹ ਸਾਹਿਬ ਦੇ 24 ਸਕੂਲਾਂ ਲਈ 12.17 ਲੱਖ ਰੁਪਏ, ਫਾਜ਼ਲਿਕਾ ਦੇ 30 ਸਕੂਲਾਂ ਲਈ 22.93 ਲੱਖ ਰੁਪਏ, ਫਿਰੋਜ਼ਪੁਰ ਦੇ 40 ਸਕੂਲਾਂ ਲਈ 24.78 ਲੱਖ ਰੁਪਏ, ਗੁਰਦਾਸਪੁਰ ਦੇ 36 ਸਕੂਲਾਂ ਲਈ 23.74 ਲੱਖ ਰੁਪਏ, ਹੁਸ਼ਿਆਰਪੁਰ ਦੇ 14 ਸਕੂਲਾਂ ਲਈ 8.59 ਲੱਖ ਰੁਪਏ,  ਜਲੰਧਰ ਦੇ 35 ਸਕੂਲਾਂ ਲਈ 26.02 ਲੱਖ ਰੁਪਏ, ਕਪੂਰਥਲਾ ਦੇ 15 ਸਕੂਲਾਂ ਲਈ 9.01 ਲੱਖ ਰੁਪਏ।

Smart SchoolSmart School

ਲੁਧਿਆਣਾ ਦੇ 42 ਸਕੂਲਾਂ ਲਈ 27.84 ਲੱਖ ਰੁਪਏ, ਮਾਨਸਾ ਦੇ 51 ਸਕੂਲਾਂ ਲਈ 23.87 ਲੱਖ ਰੁਪਏ, ਮੋਗਾ ਦੇ 34 ਸਕੂਲਾਂ ਲਈ 14.39 ਲੱਖ ਰੁਪਏ, ਐੱਸ.ਏ.ਐੱਸ. ਨਗਰ ਦੇ 17 ਸਕੂਲਾਂ ਲਈ 6.24 ਲੱਖ ਰੁਪਏ, ਸ੍ਰੀ ਮੁਕਤਸਰ ਸਾਹਿਬ ਦੇ 31 ਸਕੂਲਾਂ ਲਈ 16.18 ਲੱਖ ਰੁਪਏ, ਸਹੀਦ ਭਗਤ ਸਿੰਘ ਨਗਰ ਦੇ 49 ਸਕੂਲਾਂ ਲਈ 21.29 ਲੱਖ ਰੁਪਏ, ਪਠਾਨਕੋਟ ਦੇ 24 ਸਕੂਲਾਂ ਲਈ 13. 02 ਲੱਖ ਰੁਪਏ, ਪਟਿਆਲਾ ਦੇ 47 ਸਕੂਲਾਂ ਲਈ 22.45 ਲੱਖ ਰੁਪਏ, ਰੂਪਨਗਰ ਦੇ 14 ਸਕੂਲਾਂ ਲਈ 7.17 ਲੱਖ ਰੁਪਏ, ਸੰਗਰੂਰ ਦੇ 48 ਸਕੂਲਾਂ ਲਈ 17.95 ਲੱਖ ਰੁਪਏ ਅਤੇ ਜ਼ਿਲ੍ਹਾ ਤਰਨਤਾਰਨ ਦੇ 33 ਸਕੂਲਾਂ ਲਈ 19.31 ਲੱਖ ਰੁਪਏ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਨੇ ਇਸ  ਰਾਸ਼ੀ ਦੀ ਵਰਤੋਂ ਸੁਚੱਜੇ ਢੰਗ ਨਾਲ ਅਤੇ ਵਿੱਤੀ ਨਿਯਮਾਂ ਅਨੁਸਾਰ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement