ਸੁਪਰੀਮ ਕੋਰਟ ਕਿਸਾਨਾਂ ਦੇ ਅੰਦੋਲਨ ਦਾ ਜਲਦ ਹੱਲ ਕਰਵਾਏ : ਹਰਸਿਮਰਤ ਕੌਰ ਬਾਦਲ 
Published : Jan 12, 2021, 12:25 am IST
Updated : Jan 12, 2021, 12:25 am IST
SHARE ARTICLE
image
image

ਸੁਪਰੀਮ ਕੋਰਟ ਕਿਸਾਨਾਂ ਦੇ ਅੰਦੋਲਨ ਦਾ ਜਲਦ ਹੱਲ ਕਰਵਾਏ : ਹਰਸਿਮਰਤ ਕੌਰ ਬਾਦਲ 

26 ਜਨਵਰੀ ਦੇ ਕਿਸਾਨ ਟਰੈਕਟਰ ਮਾਰਚ ਉਤੇ ਧਾਰੀ ਚੁੱਪੀ 

ਅੰਮਿ੍ਤਸਰ, 11 ਜਨਵਰੀ (ਅਮਨਦੀਪ ਸਿੰਘ ਕੱਕੜ): ਭਾਰਤ ਦੀ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ | ਇਸ ਸਮੇਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰਾਂ ਕਿਸਾਨਾਂ ਦੇ ਅੰਦੋਲਨ ਨੂੰ ਖ਼ਰਾਬ ਕਰਨ ਉਤੇ ਲੱਗੀਆਂ ਹੋਈਆਂ ਹਨ | 
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਅੰਦੋਲਨ ਕਰਨ ਦੀ ਮਨਜ਼ੂਰੀ ਦਿਤੀ ਸੀ | ਉਨ੍ਹਾਂ ਕਿਹਾ ਕਿ ਉਹ ਸੁਪਰੀਮ ਕੋਰਟ ਨੂੰ ਅਪੀਲ ਕਰਦੇ ਹਨ ਕਿ ਕਿਸਾਨਾਂ ਦੇ ਅੰਦੋਲਨ ਦਾ ਜਲਦੀ ਤੋਂ ਜਲਦੀ ਹੱਲ ਕਰਵਾਇਆ ਜਾਵੇ ਅਤੇ ਇਨ੍ਹਾਂ ਕਿਸਾਨ ਵਿਰੋਧੀ ਤਿੰਨੇਂ ਬਿਲਾਂ ਨੂੰ ਰੱਦ ਕਰਵਾਇਆ ਜਾਵੇ | ਕਿਸਾਨਾਂ ਵਲੋਂ 26 ਜਨਵਰੀ ਨੂੰ ਕੀਤੇ ਜਾ ਰਹੇ ਟਰੈਕਟਰ ਮਾਰਚ ਬਾਰੇ ਪੁੱਛਣ ਉਤੇ ਉਨ੍ਹਾਂ ਕੋਈ ਜਵਾਬ ਨਾ ਦਿਤਾ, ਇਸ ਮਾਮਲੇ ਉਤੇ ਉਨ੍ਹਾਂ ਚੱਪੀ ਧਾਰ ਲਈ | ਉਨ੍ਹਾਂ ਇਹ ਜ਼ਰੂਰ ਕਿਹਾ ਕਿ ਉਹ ਕਿਸਾਨ ਅੰਦੋਲਨ ਵਿਚ ਸ਼ਾਮਲ ਨਹੀਂ ਹੋਣਗੇ, ਕਿਉਾਕਿ imageimageਕਿਸਾਨ ਜਥੇਬੰਦੀਆਂ ਵਲੋਂ ਉਨ੍ਹਾਂ ਨਾਲ ਮਿਲਣ ਦੀ ਪਹੁੰਚ ਨਹੀਂ ਕੀਤੀ ਗਈ |

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement