ਦੇੇਸ਼ ’ਚ ਕੋਰੋਨਾ ਦੇ ਨਵੇਂ ਸਟਰੇਨ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 96 ਹੋਈ: ਸਰਕਾਰ
Published : Jan 12, 2021, 12:35 am IST
Updated : Jan 12, 2021, 12:35 am IST
SHARE ARTICLE
image
image

ਦੇੇਸ਼ ’ਚ ਕੋਰੋਨਾ ਦੇ ਨਵੇਂ ਸਟਰੇਨ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 96 ਹੋਈ: ਸਰਕਾਰ

ਨਵੀਂ ਦਿੱਲੀ, 11 ਜਨਵਰੀ: ਦੇਸ਼ ’ਚ ਕੋਰੋਨਾ ਵਾਇਰਸ ਦੇ ਨਵੇਂ ਸਟਰੇਨ ਦੇ ਮਾਮਲੇ ਵੱਧਦੇ ਜਾ ਰਹੇ ਹਨ। ਕੋਰੋਨਾ ਵਾਇਰਸ ਦੇ ਨਵੇਂ ਸਟਰੇਨ ਨਾਲ ਪੀੜਤ ਹੋਣ ਵਾਲੇ ਮਰੀਜ਼ਾਂ ਦੀ ਕੁਲ ਗਿਣਤੀ ਸੋਮਵਾਰ ਨੂੰ 96 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿਤੀ। 
ਬ੍ਰਿਟੇਨ ’ਚ ਮਿਲਿਆ ਕੋਰੋਨਾ ਦਾ ਇਹ ਨਵਾਂ ਸਟਰੇਨ ਭਾਰਤ ਸਣੇ ਹੁਣ ਤਕ ਦੁਨੀਆਂ ਦੇ ਕਈ ਦੇਸ਼ਾਂ ’ਚ ਫੈਲ ਚੁਕਿਆ ਹੈ। ਸਿਹਤ ਮੰਤਰਾਲਾ ਨੇ ਦਸਿਆ ਕਿ ਪੀੜਤ ਮਿਲੇ ਲੋਕਾਂ ਨੂੰ ਉਨ੍ਹਾਂ ਦੇ ਸੂਬਿਆਂ ’ਚ ਕੋਰੋਨਾ ਕੇਅਰ ਕੇਂਦਰਾਂ ’ਚ ਵੱਖ-ਵੱਖ ਕਮਰਿਆਂ ’ਚ ਆਈਸੋਲੇਸ਼ਨ ’ਚ ਰਖਿਆ ਹੈ। ਇਨ੍ਹਾਂ ਦੇ ਪਰਵਾਰ ਵਾਲੇ ਅਤੇ ਨੇੜੇ-ਤੇੜੇ ਸੰਪਰਕ ’ਚ ਆਏ ਲੋਕਾਂ ਨੂੰ ਵੀ ਕੁਆਰੰਟੀਨ ਕੀਤਾ ਗਿਆ ਹੈ। ਸਾਰਿਆਂ ਦੀ ਸਿਹਤ ’ਤੇ ਲਗਾਤਾਰ ਨਜ਼ਰ ਵੀ ਰੱਖੀ ਜਾ ਰਹੀ ਹੈ।
ਮੰਨਿਆ ਜਾ ਰਿਹਾ ਹੈ ਕਿ ਕੋਰੋਨਾ ਦਾ ਨਵਾਂ ਸਟਰੇਨ ਜ਼ਿਆਦਾ ਤੇਜ਼ੀ ਨਾਲ ਇਨਫ਼ੈਕਸ਼ਨ ਫੈਲਾਉਂਦਾ ਹੈ। ਬ੍ਰਿਟੇਨ ’ਚ ਕੋਰੋਨਾ ਵਾਇਰਸ ਦਾ ਨਵਾਂ ਸਟਰੇਨ ਮਿਲਣ ਤੋਂ ਬਾਅਦ 23 ਦਸੰਬਰ ਤੋਂ 7 ਜਨਵਰੀ ਤਕ ਲਈ ਦੋਹਾਂ ਦੇਸ਼ਾਂ ਦਰਮਿਆਨ ਉਡਾਣਾਂ ਉੱਤੇ ਪਾਬੰਦੀ ਲਗਾ ਦਿਤੀ ਸੀ। 8 ਜਨਵਰੀ ਤੋਂ ਉਡਾਣਾਂ ਨੂੰ ਮੁੜ ਸ਼ੁਰੂ ਕਰ ਦਿਤਾ ਹੈ। 
ਬ੍ਰਿਟੇਨ ਤੋਂ ਆਏ ਹੋਏ ਲੋਕਾਂ ਦਾ ਕੋਵਿਡ-19 ਟੈਸਟ ਕੀਤਾ ਜਾ ਰਿਹਾ ਸੀ। ਪਾਜ਼ੇਟਿਵ ਨਿਕਲਣ ਵਾਲੇ ਲੋਕਾਂ ਦੇ ਸੈਂਪਲ ਦੀ ਜੀਨੋਮ ਸੀਕਵੈਂਸਿੰਗ ਕਰਵਾਈ ਜਾ ਰਹੀ ਹੈ ਤਾਂ ਕਿ ਇਹ ਵੇੇਖਿਆ ਜਾ ਸਕੇ ਕਿ ਉਨ੍ਹਾਂ ਦੇ ਅੰਦਰ ਕੋਰੋਨਾ ਵਾਇਰਸ ਦਾ ਨਵਾਂ ਸਟਰੇਨ ਹੈ ਜਾਂ ਫਿਰ ਪੁਰਾਣਾ। ਬ੍ਰਿਟੇਨ ਤੋਂ ਆਏ ਲੋਕਾਂ ਲਈ ਵੱਖ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।  (ਏਜੰਸੀ)

--------------
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement