
'ਆਪ' ਵਿਰੁਧ ਦੂਸ਼ਣਬਾਜ਼ੀ ਕਰਨ ਦੀ ਥਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਮਿਲਣ ਵਿਜੈ ਇੰਦਰ ਸਿੰਗਲਾ : ਮੀਤ ਹੇਅਰ
ਚੰਡੀਗੜ੍ਹ, 11 ਜਨਵਰੀ (ਸੁਰਜੀਤ ਸਿੰਘ ਸੱਤੀ): ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੇ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ 'ਆਪ' ਵਿਰੁਧ ਕੀਤੀ ਬਿਆਨਬਾਜ਼ੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਡੱਟ ਕੇ ਖੜੀ 'ਆਪ' ਵਿਰੁਧ ਉਹ ਮੰਤਰੀ ਦੂਸ਼ਣਬਾਜ਼ੀ ਕਰ ਰਿਹਾ ਹੈ ਜੋ ਬੇਰੁਜ਼ਾਗਰ ਅਧਿਆਪਕਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ 'ਤੇ ਅਤਿਆਚਾਰ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਕੜਾਕੇ ਦੀ ਠੰਢ ਵਿਚ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕੇਂਦਰ ਦੀ ਮੋਦੀ ਸਰਕਾਰ ਕਹਿਰ ਢਾਹ ਰਹੀ ਹੈ, ਉਸੇ ਤਰ੍ਹਾਂ ਹੀ ਪੰਜਾਬ ਦੇ ਸਿਖਿਆ ਮੰਤਰੀ ਨੂੰ ਕੜਾਕੇ ਦੀ ਠੰਢ ਵਿਚ ਉਨ੍ਹਾਂ ਦੇ ਘਰ ਬਾਹਰ ਬੈਠੇ ਬੇਰੁਜ਼ਗਾਰ ਅਧਿਆਪਕ ਦਿਖਾਈ ਨਹੀਂ ਦੇ ਰਹੇ | ਉਨ੍ਹਾਂ ਕਿਹਾ ਕਿ ਸਿਖਿਆ ਮੰਤਰੀ ਆਮ ਆਦਮੀ ਪਾਰਟੀ ਵਿਰੁਧ ਦੂਸ਼ਣਬਾਜ਼ੀ ਕਰਨ ਦੀ ਬਜਾਏ ਉਨ੍ਹਾਂ ਦੀ ਦਿੱਲੀ ਦੀ ਸਰਕਾਰ ਤੋਂ imageਸਿੱਖਣ ਕਿ ਅਧਿਆਪਕਾਂ ਦੀ ਕਿਵੇਂ ਕਦਰ ਕੀਤੀ ਜਾਂਦੀ ਹੈ |