
ਇਹ ਜਾਣਕਾਰੀ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਦਿੱਤੀ ਹੈ
ਚੰਡੀਗੜ੍ਹ : ਕੋਰੋਨਾ ਅਪਣੇ ਪੈਰ ਲਗਾਤਾਰ ਪਸਾਰ ਰਿਹਾ ਹੈ ਹੁਣ ਸਿਆਸੀ ਲੀਡਰ ਲਗਾਤਾਰ ਕੋਰੋਨਾ ਪਾਜ਼ੀਟਿਵ ਪਾਏ ਜਾ ਰਹੇ ਹਨ। ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੋਰੋਨਾ ਟੈਸਟ ਪਾਜ਼ੇਟਿਵ ਪਾਇਆ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਦਿੱਤੀ ਹੈ।
ਜਿਸ ਵਿਚ ਲਖਿਆ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਹਾਲ ਹੀ ਵਿਚ ਹਲਕੇ ਲੱਛਣਾਂ ਦੇ ਨਾਲ ਕੋਵਿਡ ਲਈ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ। ਉਹ ਠੀਕ ਹੋ ਰਹੇ ਹਨ ਤੇ ਅਗਲੇ ਦੋ ਦਿਨਾਂ ਵਿਚ ਇਕਾਂਤਵਾਸ ਤੋਂ ਬਾਹਰ ਆ ਜਾਣਗੇ।