ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਦੇ ਅੰਦਰ ਅਗਵਾ ਹੋਇਆ 16-ਸਾਲਾ ਬੱਚਾ ਪਰਿਵਾਰ ਨੂੰ ਸੌਂਪਿਆ
Published : Jan 12, 2022, 7:56 pm IST
Updated : Jan 12, 2022, 7:56 pm IST
SHARE ARTICLE
 Ferozepur Police unites abducted 16-years-old child with family within six hours
Ferozepur Police unites abducted 16-years-old child with family within six hours

ਤਿੰਨ ਦੋਸ਼ੀ ਗ੍ਰਿਫਤਾਰ, ਇੱਕ ਫਰਾਰ, ਅਗਵਾਹਕਾਰ ਮੰਗ ਰਹੇ ਸਨ 5 ਲੱਖ ਦੀ ਫਿਰੌਤੀ

 

ਚੰਡੀਗੜ੍ਹ/ਫਿਰੋਜ਼ਪੁਰ : ਫਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਡਾ: ਨਰਿੰਦਰ ਭਾਰਗਵ ਦੀ ਅਗਵਾਈ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਅਗਵਾਹ ਹੋਏ 16 ਸਾਲਾ ਬੱਚੇ ਦੇ ਮਾਮਲੇ ਨੂੰ ਛੇ ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਕਰਨ (23) ਵਾਸੀ ਅਨਾਜ ਮੰਡੀ ਫਿਰੋਜ਼ਪੁਰ, ਰਾਜ ਸਿੰਘ ਉਰਫ ਰੋਹਿਤ (25) ਵਾਸੀ ਬਸਤੀ ਬਾਗ ਵਾਲੀ ਫਿਰੋਜ਼ਪੁਰ ਅਤੇ ਅਮਰਜੀਤ ਸਿੰਘ (22) ਵਾਸੀ ਪਿੰਡ ਤੁਨਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਜਦਕਿ ਇਨ੍ਹਾਂ ਦਾ ਚੌਥਾ ਸਾਥੀ ਅਕਾਸ਼ ਉਰਫ ਜਾਨੀ (23) ਵਾਸੀ ਬਸਤੀ ਗੋਲ ਬਾਗ ਫਿਰੋਜ਼ਪੁਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

 

ਪੁਲਿਸ ਨੇ ਕਾਬੂ ਕੀਤੇ ਦੋਸ਼ੀਆਂ ਦੇ ਕੋਲੋਂ ਦੋ ਪਿਸਤੌਲਾਂ ਸਮੇਤ ਦੋ ਕਾਰਤੂਸ, ਇੱਕ ਮੋਟਰਸਾਈਕਲ, ਪੀੜਤ ਦਾ ਐਕਟਿਵਾ ਸਕੂਟਰ ਅਤੇ ਤਿੰਨ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਡਾ ਭਾਰਗਵ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਐਡਵੋਕੇਟ ਸੰਜੂ ਸ਼ਰਮਾ ਨੇ ਫਿਰੋਜ਼ਪੁਰ ਪੁਲੀਸ ਕੋਲ ਸਿ਼ਕਾਇਤ ਦਰਜ ਕਰਵਾਈ ਸੀ ਕਿ ਉਸ ਦਾ 16 ਸਾਲਾ ਲੜਕਾ ਦੇਵ ਵੀਰਮ ਆਪਣੇ ਐਕਟਿਵਾ ਸਕੂਟਰ ’ਤੇ ਫਿਰੋਜ਼ਪੁਰ ਕੈਂਟ ਵਿਖੇ ਟਿਊਸ਼ਨ ਪੜ੍ਹਨ ਲਈ ਗਿਆ ਸੀ ਅਤੇ ਘਰ ਵਾਪਸ ਨਹੀਂ ਪਰਤਿਆ ਅਤੇ ਉਸ ਦਾ ਮੋਬਾਈਲ ਫੋਨ ਵੀ ਬੰਦ ਸੀ।

ਉਨ੍ਹਾ ਨੇ ਦੱਸਿਆ ਕਿ ਸੰਜੂ ਸ਼ਰਮਾ ਨੂੰ ਵਟਸਐਪ `ਤੇ ਇਕ ਵੀਡੀਓ ਅਤੇ ਆਡੀਓ ਸੰਦੇਸ਼ ਮਿਲਿਆ ਸੀ, ਜਿਸ `ਚ ਉਸ ਦਾ ਲੜਕਾ ਕਹਿ ਰਿਹਾ ਸੀ ਕਿ ਉਸ ਨੂੰ ਅਗਵਾ ਕਰ ਲਿਆ ਗਿਆ ਹੈ ਅਤੇ ਅਗਵਾਕਾਰ ਫਿਰੌਤੀ ਦੀ ਮੰਗ ਕਰ ਰਹੇ ਹਨ। ਐਸਐਸਪੀ ਨੇ ਦੱਸਿਆ ਕਿ ਉਸ ਨੂੰ ਇੱਕ ਵਟਸਐਪ ਕਾਲ ਵੀ ਆਈ ਹੈ ਜਿਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਉਹ ਆਪਣਾ ਪੁੱਤਰ ਵਾਪਸ ਚਾਹੁੰਦੀ ਹੈ ਤਾਂ 5 ਲੱਖ ਰੁਪਏ ਦਾ ਪ੍ਰਬੰਧ ਕਰ ਲਵੇ ਨਹੀਂ ਤਾਂ ਉਹ ਉਸਦੇ ਪੁੱਤਰ ਨੂੰ ਮਾਰ ਦੇਣਗੇ।

 

ਡਾ: ਭਾਰਗਵ ਨੇ ਤੁਰੰਤ ਕਾਰਵਾਈ ਕਰਦਿਆਂ ਐਸਪੀ ਇਨਵੈਸਟੀਗੇਸ਼ਨ ਮਨਵਿੰਦਰ ਸਿੰਘ ਦੀ ਅਗਵਾਈ ਵਿੱਚ ਚਾਰ ਟੀਮਾਂ ਦਾ ਗਠਨ ਕੀਤਾ। ਇਨ੍ਹਾਂ ਟੀਮਾਂ ਵਿੱਚ ਡੀਐਸਪੀ ਇਨਵੈਸਟੀਗੇਸ਼ਨ ਜਗਦੀਸ਼ ਕੁਮਾਰ, ਸੀਆਈਏ ਇੰਚਾਰਜ ਇੰਸਪੈਕਟਰ ਜਗਦੀਸ਼ ਕੁਮਾਰ ਅਤੇ ਨਾਰਕੋਟਿਕ ਸੈੱਲ ਦੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਅਤੇ ਥਾਣਾ ਸਿਟੀ ਦੇ ਐਸਐਚਓ ਮਨੋਜ ਕੁਮਾਰ ਸ਼ਾਮਲ ਸਨ। ਐਸਐਸਪੀ ਨੇ ਕਿਹਾ ਕਿ ਤਕਨੀਕੀ ਸਹਾਇਤਾ ਅਤੇ ਖੁਫੀਆ ਜਾਣਕਾਰੀ ਦੀ ਵਰਤੋਂ ਕਰਦੇ ਹੋਏ ਟੀਮ ਨੇ ਛੇ ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਬੱਚੇ ਨੂੰ ਟਰੇਸ ਕਰਨ ਅਤੇ ਦੋਸ਼ੀਆਂ ਨੂੰ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

 

ਉਨ੍ਹਾਂ ਦੱਸਿਆ “ਰੋਹਿਤ ਅਤੇ ਕਰਨ ਨੂੰ ਮੋਟਰਸਾਈਕਲ ’ਤੇ ਜਾਂਦਿਆਂ ਕਾਬੂ ਕੀਤਾ ਗਿਆ, ਜਦਕਿ ਅਮਰਜੀਤ ਨੂੰ ਪਿੰਡ ਡੂਮਣੀ ਵਾਲਾ ਵਿੱਚ ਬਣੇ ਪਸ਼ੂਆਂ ਦੇ ਕੋਠੇ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਿੱਥੋਂ ਬੱਚਾ ਵੀ ਬਰਾਮਦ ਕੀਤਾ ਗਿਆ।” ਉਨ੍ਹਾਂ ਕਿਹਾ ਕਿ ਚੌਥੇ ਮੁਲਜ਼ਮ ਦੀ ਪਛਾਣ ਆਕਾਸ਼ ਵਜੋਂ ਕੀਤੀ ਗਈ ਹੈ, ਪਿੰਡ ਡੂਮਣੀ ਵਾਲਾ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ ਅਤੇ ਜਿਸ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।

 

ਮੁੱਢਲੀ ਤਫਤੀਸ਼ ਦੌਰਾਨ ਉਨ੍ਹਾਂ ਨੇ ਲੋਕਾਂ ਦੇ ਸਾਹਮਣੇ ਇਹ ਦਿਖਾਵਾ ਕੀਤਾ ਕਿ ਇਸ ਲੜਕੇ ਨੇ ਉਨ੍ਹਾਂ ਦੀ ਭੈਣ ਨਾਲ ਛੇੜਛਾੜ ਕੀਤੀ ਹੈ, ਇਸ ਕਰਕੇ ਹੀ ਉਹ ਉਸ ਨੂੰ ਗਲਤੀ ਮਨਵਾਉਣ ਲਈ ਲਿਜਾ ਰਹੇ ਹਨ ਇਸ ਦੌਰਾਨ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਆਈਪੀਸੀ ਦੀਆਂ ਧਾਰਾ 364-ਏ, ਤਹਿਤ ਥਾਣਾ ਫਿਰੋਜ਼ਪੁਰ ਵਿਖੇ ਐਫ.ਆਈ.ਆਰ ਨੰਬਰ 15 ਮਿਤੀ 12-01-2022 ਦਰਜ ਕੀਤੀ ਗਈ ਸੀ, ਜਦੋਂ ਕਿ ਅਸਲਾ ਐਕਟ ਦੀਆਂ ਧਾਰਾਵਾਂ 25, 54, 59 ਬਾਅਦ ਵਿੱਚ ਜੋੜ ਦਿੱਤੀਆਂ ਗਈਆਂ ਹਨ। ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ’ਤੇ ਲਿਆ ਜਾਵੇਗਾ। ਜਿਕਰਯੋਗ ਹੈ ਕਿ ਕਰਨ ,ਐਫਆਈਆਰ ਮਿਤੀ 04.09.2021 ਨੂੰ ਆਈਪੀਸੀ ਦੀ ਧਾਰਾ 341 ਅਤੇ 34 ਅਤੇ ਅਸਲਾ ਐਕਟ ਦੀ 25/27/54/59 ਤਹਿਤ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਵੀ ਲੋੜੀਂਦਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/07/2025

09 Jul 2025 12:28 PM

Bhagwant Mann Vs Bikram Singh Majithia | Bhagwant Mann Reveals Why Vigilence arrest Majithia !

09 Jul 2025 12:23 PM

ਹੁਣੇ ਹੁਣੇ ਬੱਸ ਅਤੇ ਕਾਰ ਦੀ ਹੋ ਗਈ ਭਿਆਨਕ ਟੱਕਰ, 10 ਲੋਕਾਂ ਦੀ ਮੌ+ਤ, ਪੈ ਗਿਆ ਚੀਕ ਚਿਹਾੜਾ, ਦੇਖੋ ਤਸਵੀਰਾਂ

07 Jul 2025 5:53 PM

Abohar Tailer Murder News | Who killed Abohar Taylor? | Abohar wear well owner sanjay verma Murder

07 Jul 2025 5:51 PM

Punjabi Actress Tania's Father News : Tania ਦੇ Father ਨੂੰ ਗੋ+ਲੀਆਂ ਮਾਰਨ ਵਾਲੇ ਤਿੰਨ ਕਾਬੂ | Moga Police

06 Jul 2025 9:40 PM
Advertisement