ਨਸ਼ੇ ਲਈ ਪੈਸੇ ਨਾ ਦੇਣ ‘ਤੇ ਨਸ਼ੇੜੀ ਪੁੱਤ ਨੇ ਪਿਓ ਦਾ ਵੱਢਿਆ ਗੁੱਟ
Published : Jan 12, 2022, 2:15 pm IST
Updated : Jan 12, 2022, 2:15 pm IST
SHARE ARTICLE
File Photo
File Photo

ਤੇਜ਼ਧਾਰ ਹਥਿਆਰ ਨਾਲ ਸਿਰ ਉੱਤੇ ਕੀਤਾ ਵਾਰ

 

ਗੁਰਦਾਸਪੁਰ (ਅਵਤਾਰ ਸਿੰਘ) - ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗਾਂਧੀਆਂ ਪਨਿਆੜ ਵਿਖੇ ਇਕ ਨਸ਼ੇੜੀ ਪੁੱਤ ਨੇ ਨਸ਼ੇ ਦੀ ਪੂਰਤੀ ਲਈ ਪੈਸੇ ਨਾ ਦੇਣ ’ਤੇ ਪਿਓ ਦਾ ਗੁੱਟ ਵੱਢ ਦਿੱਤਾ ਤੇ ਉਸ ਦਾ ਸਿਰ ਪਾੜ ਦਿੱਤਾ। ਇਸ ਘਟਨਾ ਨਾਲ ਪਿੰਡ ’ਚ ਸਨਸਨੀ ਫੈਲ ਗਈ। ਜ਼ਖ਼ਮੀ ਹਾਲਤ ’ਚ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਪਿਓ ਬੇਅੰਤ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਨਸ਼ੇ ਕਰਨ ਦਾ ਆਦੀ ਹੈ। ਨਸ਼ੇ ਦੀ ਪੂਰਤੀ ਲਈ ਉਹ ਉਸ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਸੀ। ਜਦੋਂ ਉਸ ਨੇ ਪੈਸੇ ਦੇਣ ਤੋਂ ਮਨ੍ਹਾ ਕਰ ਦਿੱਤਾ ਤਾਂ ਉਸ ਨੇ ਤੇਜ਼ਧਾਰ ਹਥਿਆਰ ਨਾਲ ਉਸ ’ਤੇ ਹਮਲਾ ਕਰ ਦਿੱਤਾ। ਪਿਓ ਨੇ ਦੱਸਿਆ ਕਿ ਮੇਰੇ ਪੁੱਤ ’ਤੇ ਨਸ਼ੇ ਦਾ ਕੇਸ ਵੀ ਚੱਲ ਰਿਹਾ ਹੈ। ਇਸ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ। ਪਿਓ ਨੇ  ਕਿਹਾ ਕਿ ਉਹ ਕੋਈ ਕੰਮ ਨਹੀਂ ਕਰਦਾ ਅਜਿਹੇ ਪੁੱਤ ਨੂੰ ਤਾਂ ਗੋਲੀ ਮਾਰ ਦੇਣੀ ਚਾਹੀਦੀ ਹੈ।  

ਪੀੜਤ ਵਿਅਕਤੀ ਨੇ ਇਹ ਵੀ ਕਿਹਾ ਕਿ ਉਹਨਾਂ ਦੇ ਪਿੰਡ ਵਿਚ ਨਸ਼ੇਂ ਦੀ ਚੈਕਿੰਗ ਲਈ ਪੁਲਿਸ ਵੀ ਆਉਂਦੀ ਰਹਿੰਦੀ ਹੈ ਪਰ ਉਹਨਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਇਸ ਦੌਰਾਨ ਪੀੜਤ ਵਿਅਕਤੀ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਏ ਹਨ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਖ਼ਤਮ ਕਰਨ ਦੀ ਗੱਲ ਕਹੀ ਗਈ ਸੀ ਪਰ ਪੰਜਾਬ ਵਿਚੋਂ ਅਜੇ ਤੱਕ ਨਸ਼ਾ ਖ਼ਤਮ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਕਿ ਸਾਡੇ ਪਿੰਡ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਜਿਸ ਕਰਕੇ ਉਸ ਦਾ ਪੁੱਤ ਨਸ਼ੇ ਦਾ ਆਦੀ ਹੋ ਗਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement