
ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪਟਿਆਲਾ ਦੇ ਸੌਰਭ ਜੈਨ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪਟਿਆਲਾ ਦੇ ਸੌਰਭ ਜੈਨ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਇਕ ਬਿਆਨ ਵਿੱਚ ਚੱਢਾ ਦੇ ਵਕੀਲ ਨੇ ਕਿਹਾ ਕਿ ਜੈਨ ਵੱਲੋਂ ਲਾਏ ਗਏ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ ਹਨ। ਇਸ ਵਿਚ ਦਾਅਵਾ ਕੀਤਾ ਗਿਆ ਕਿ ਕਈ ਨਾਪਾਕ ਤੱਤ ਰਾਘਵ ਚੱਢਾ ਦੀ ਸਦਭਾਵਨਾ ਅਤੇ ਸਾਖ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਦੋਸ਼ ਉਹਨਾਂ 'ਤੇ ਇਕ 'ਸਪਾਂਸਰਡ' ਮੁਹਿੰਮ ਅਤੇ ਪ੍ਰਚਾਰ ਤਹਿਤ ਲਗਾਏ ਗਏ ਹਨ। ਬਿਆਨ ਅਨੁਸਾਰ ਸੌਰਭ ਜੈਨ ਵਲੋਂ ਭ੍ਰਿਸ਼ਟਾਚਾਰ ਅਤੇ ਚੁਣ ਟਿਕਟਾ ਲਈ ਪੈਸੇ ਨਾਲ ਸਬੰਧਤ ਆਰੋਪ ਝੂਠੇ ਹਨ ਅਤੇ ਇਹ ਰਾਘਵ ਚੱਢਾ ਦੇ ਅਕਸ ਨੂੰ ਖਰਾਬ ਕਰਨ ਲਈ ਕੀਤਾ ਜਾ ਰਿਹਾ ਹੈ।
ਦਰਅਸਲ ਸੌਰਭ ਜੈਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਢਾ ’ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਹਨਾਂ ਨੇ ਟਿਕਟ ਦੇਣ ਲਈ 2 ਤੋਂ 3 ਕਰੋੜ ਰੁਪਏ ਦੀ ਮੰਗ ਕੀਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਪਟਿਆਲਾ ਦਿਹਾਤੀ ਤੋਂ ਟਿਕਟ ਲਈ ਸੰਪਰਕ ਕੀਤਾ ਗਿਆ ਸੀ ਪਰ ਹੁਣ ਰਾਘਵ ਚੱਢਾ ਉਹਨਾਂ ਨਾਲ ਪਟਿਆਲਾ ਸ਼ਹਿਰੀ ਲਈ ਪਹੁੰਚ ਕਰ ਰਹੇ ਹਨ।