108 ਐਂਬੂਲੈਂਸ ਸੇਵਾ ਦੇ ਮੁਲਾਜ਼ਮਾਂ ਨੇ ਮੰਗਾਂ ਨਾ ਮੰਨੇ ਜਾਣ ’ਤੇ ਹੜਤਾਲ ਕੀਤੀ ਸ਼ੁਰੂ
Published : Jan 12, 2023, 12:03 pm IST
Updated : Jan 12, 2023, 12:03 pm IST
SHARE ARTICLE
108 Ambulance Service employees went on strike after their demands were not met
108 Ambulance Service employees went on strike after their demands were not met

ਮੁਲਾਜ਼ਮਾਂ ਦੀਆਂ ਮੁੱਖ ਮੰਗਾਂ

 

ਮੁਹਾਲੀ- ਅੱਜ ਪੰਜਾਬ ’ਚ 108 ਐਬੂਲੈਂਸ ਸੇਵਾ ਬੰਦ ਰਹੇਗੀ। 108 ਐਂਬੂਲੈਂਸ ਇੰਪਲਾਈਜ ਐਸੋਸੀਏਸ਼ਨ ਪੰਜਾਬ ਵੱਲੋਂ ਰਾਸ਼ਟਰੀ ਭਗਵਾ ਸੈਨਾ ਅਤੇ ਬਾਲਮੀਕਿ ਧਰਮ ਸਮਾਜ ਵੱਲੋਂ ਸਾਂਝੇ ਤੌਰ ’ਤੇ ਪ੍ਰੈੱਸ ਕਾਨਫ਼ਰੰਸ ਕਰ ਕੇ ਮਿੱਤੀ 09-01-23 ਨੂੰ 108 ਐਂਬੂਲੈਂਸ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸੰਬੰਧੀ ਸਰਕਾਰ ਨੂੰ ਜਾਣੂੰ ਕਰਵਾਇਆ ਗਿਆ ਸੀ ਅਤੇ ਮੰਗਾਂ ਨਾ ਮੰਨੇ ਜਾਣ ਦੀ ਹਾਲਤ ਵਿਚ ਹੜਤਾਲ ਉੱਤੇ ਜਾਣ ਦੀ ਚਿਤਾਵਨੀ ਦਿੱਤੀ ਗਈ ਸੀ।

ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਹੈ, ਜਿਸ ਕਾਰਨ ਅੱਜ ਤੋਂ 108 ਐਂਬੂਲੈਂਸ ਮੁਲਾਜ਼ਮ ਸਮੂਹਿਕ ਤੌਰ ’ਤੇ ਪੂਰੇ ਪੰਜਾਬ ਵਿਚ ਮੰਗਾਂ ਨਾ ਮੰਨੇ ਜਾਣ ਤੱਕ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾ ਰਹੇ ਹਨ। ਇਸ ਦੌਰਾਨ ਮਰੀਜ਼ਾਂ ਨੂੰ ਜੋ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ ਜਾਂ ਆਮ ਲੋਕਾਂ ਨੂੰ ਜੇ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਮੁਕੰਮਲ ਤੌਰ ’ਤੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ, ਪੰਜਾਬ ਦੀ ਹੋਵੇਗੀ।

 ਮੁਲਾਜ਼ਮਾਂ ਦੀਆਂ ਮੁੱਖ ਮੰਗਾਂ
1. ਠੇਕੇਦਾਰੀ ਸਿਸਟਮ ਨੂੰ ਖ਼ਤਮ ਕਰ ਕੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਅਧੀਨ ਰੈਗੂਲਰ ਕੀਤਾ ਜਾਵੇ।
2. ਹਰਿਆਣਾ ਸਰਕਾਰ ਦੀ ਤਰਜ ’ਤੇ ਮੁਲਾਜ਼ਮਾਂ ਦੀ ਤਨਖਾਹ 30 ਤੋਂ 35 ਹਜ਼ਾਰ ਕੀਤੀ ਜਾਵੇ।
3. ਕੰਪਨੀ ਵੱਲੋਂ ਧੱਕੇਸ਼ਾਹੀ ਨਾਲ ਕੱਢੇ ਗਏ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ।
4. 10 ਫੀਸਦੀ ਸਲਾਨਾ ਵਾਧਾ ਯਕੀਨੀ ਬਣਾਇਆ ਜਾਵੇ ਤੇ ਪਿਛਲੇ 10 ਸਾਲਾਂ ਤੋਂ ਜੋ ਵਾਧਾ ਹੁਣ ਤੱਕ ਰੋਕ ਕੇ ਰੱਖਿਆ ਗਿਆ ਹੈ, ਉਹ ਵਿਆਜ ਸਮੇਤ ਮੁਲਾਜ਼ਮਾਂ ਨੂੰ ਦਵਾਇਆ ਜਾਵੇ।
 5. ਐਕਸੀਡੈਂਟ ਜਾਂ ਬਿਮਾਰੀ ਬੀਮਾ 50 ਲੱਖ ਰੁਪਏ ਤੱਕ ਦਾ ਹਰ ਮੁਲਾਜ਼ਮ ਦਾ ਕੀਤਾ ਜਾਵੇ
6. ਨੌਕਰੀ ਦੌਰਾਨ ਜਾਨ ਗਵਾਉਣ ਜਾਂ ਅਪਾਹਿਜ ਹੋਣ ਵਾਲੇ ਮੁਲਾਜ਼ਮਾਂ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਪੈਨਸ਼ਨ ਲਾਗੂ ਕੀਤੀ ਜਾਵੇ।

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement