ਚੇਤਨ ਸਿੰਘ ਜੌੜਾਮਾਜਰਾ ਨੇ ਨਵੇਂ ਵਿਭਾਗਾਂ ਦਾ ਲਿਆ ਜਾਇਜ਼ਾ
Published : Jan 12, 2023, 4:55 pm IST
Updated : Jan 12, 2023, 4:55 pm IST
SHARE ARTICLE
 Chetan Singh Jodamajra reviewed the new departments
Chetan Singh Jodamajra reviewed the new departments

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਲੇਠੀ ਮੀਟਿੰਗ ਦੌਰਾਨ ਆਪਣੇ ਅਧੀਨ ਵਿਭਾਗਾਂ ਦੇ ਕੰਮਾਂ ਦੀ ਕੀਤੀ ਸਮੀਖਿਆ

ਚੰਡੀਗੜ੍ਹ:  ਅੱਜ ਚੇਤਨ ਸਿੰਘ ਜੌੜੇਮਾਜਰਾ, ਬਾਗਬਾਨੀ, ਸੁਤੰਤਰਤਾ ਸੈਨਿਕ ਸੇਵਾਵਾਂ ਤੇ ਭਲਾਈ ਅਤੇ ਫੂਡ ਪ੍ਰਸੈਸਿੰਗ ਮੰਤਰੀ, ਪੰਜਾਬ ਜੀ ਦੀ ਪ੍ਰਧਾਨਗੀ ਹੇਠ ਰਾਜ ਦੇ ਬਾਗਬਾਨੀ ਵਿਭਾਗ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਸਬੰਧੀ ਪਲੇਠੀ ਮੀਟਿੰਗ ਵਿਭਾਗ ਦੇ ਪ੍ਰਬੰਧਕੀ ਸਕੱਤਰ, ਸ਼੍ਰੀ ਰਾਹੁਲ ਤਿਵਾੜੀ, ਆਈ.ਏ.ਐਸ., ਸ਼੍ਰੀ ਗਗਨਦੀਪ ਬਰਾੜ, ਆਈ.ਏ.ਐਸ ਸਕੱਤਰ ਬਾਗਬਾਨੀ, ਪੰਜਾਬ ਅਤੇ ਸ਼੍ਰੀਮਤੀ ਸ਼ੈਲਿੰਦਰ ਕੌਰ, ਆਈ.ਐਫ.ਐਸ., ਡਾਇਰੈਕਟਰ ਬਾਗਬਾਨੀ, ਪੰਜਾਬ ਨਾਲ ਕੀਤੀ ਗਈ।

 ਮੰਤਰੀ ਜੀ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੰਤਰੀ ਜੀ ਵੱਲੋਂ ਇਸ ਗੱਲ ਤੇ ਵਿਸ਼ੇਸ਼ ਜੋਰ ਦਿੱਤਾ ਗਿਆ ਕਿ ਰਾਜ ਵਿੱਚ ਬਾਗਬਾਨੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਯਤਨਸ਼ੀਲ ਹੈ ਅਤੇ ਬਾਗਬਾਨੀ ਭਲਾਈ ਸਕੀਮਾਂ ਸਬੰਧੀ ਪ੍ਰਿੰਟ ਮੀਡੀਆ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਤ ਕੀਤਾ ਜਾ ਸਕੇ। ਇਸ ਸਬੰਧੀ ਡਾਇਰੈਕਟਰ ਬਾਗਬਾਨੀ, ਪੰਜਾਬ ਵੱਲੋਂ ਮੰਤਰੀ ਜੀ ਨੂੰ ਵਿਭਾਗ ਦੇ ਬੁਨਿਆਦੀ ਢਾਂਚੇ ਅਤੇ ਕੀਤੇ ਗਏ/ਕੀਤੇ ਜਾ ਰਹੇ ਨਿਵੇਕਲੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ ਗਿਆ। ਮੰਤਰੀ ਜੀ ਵੱਲੋਂ ਵਿਭਾਗ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਸ਼ੰਸਾ ਕੀਤੀ ਅਤੇ ਨਵੇਂ ਪ੍ਰੋਜੈਕਟਾਂ ਨੂੰ ਵੀ ਲਾਗੂ ਕਰਵਾਉਣ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ।

ਜੌੜਾਮਾਜਰਾ ਨੇ ਡਾਇਰੈਕਟਰ ਬਾਗਬਾਨੀ, ਪੰਜਾਬ ਨੂੰ ਨਿਰਦੇਸ਼ ਦਿੱਤੇ ਕਿ ਬਾਗਬਾਨੀ ਨਾਲ ਸਬੰਧਤ ਨਵੀਆਂ ਕਿਸਾਨ ਭਲਾਈ ਸਕੀਮਾਂ ਤਿਆਰ ਕੀਤੀਆਂ ਜਾਣ ਤਾਂ ਜੋ ਜੋ ਕਿ ਕਿਸਾਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋਣ। ਇਸ ਤੋਂ ਇਲਾਵਾ ਮੰਤਰੀ ਜੀ ਨੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਲਾਕ, ਜਿਲ੍ਹਾ ਪੱਧਰ ਤੇ ਵੱਧ ਤੋਂ ਵੱਧ ਫੀਲਡ ਵਿਜ਼ਿਟ ਕੀਤੀਆਂ ਜਾਣ ਤਾਂ ਜੋ ਵਿਭਾਗ ਦਾ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਹੋ ਸਕੇ।
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement