ਜੇਠ ਨੇ ਝਗੜੇ ਦੌਰਾਨ ਭਰਜਾਈ ਦਾ ਬੇਰਹਿਮੀ ਨਾਲ ਕੀਤਾ ਕਤਲ
Published : Jan 12, 2023, 11:07 am IST
Updated : Jan 12, 2023, 11:07 am IST
SHARE ARTICLE
Jeth brutally killed his sister-in-law during a quarrel
Jeth brutally killed his sister-in-law during a quarrel

ਜੇਠ ਨੇ ਮੁਸਕਾਨ ਦੀ ਲਾਸ਼ ਖੁਰਦ-ਬੁਰਦ ਕਰਨ ਲਈ ਬੋਰੀ ’ਚ ਪਾ ਕੇ ਖੇਤਾਂ ’ਚ ਸੁੱਟ ਦਿੱਤੀ

 

ਮਾਛੀਵਾੜਾ ਸਾਹਿਬ: ਪੰਜਾਬ ਦੇ ਸਤਲੁਜ ਦਰਿਆ ਕੰਢੇ ਵਸੇ ਪਿੰਡ ਸਿਕੰਦਰਪੁਰ ਵਿਖੇ ਦੇਰ ਸ਼ਾਮ ਇਕ ਅਜਿਹੀ ਘਟਨਾ ਵਾਪਰੀ ਜਿਸ ਤੋਂ ਬਾਅਦ ਪਿੰਡ ਚ ਸਨਸਨੀ ਫੈਲ ਗਈ । ਦਰਅਸਲ ਪਿੰਡ ਚ ਇਕ ਜੇਠ ਨੇ ਝਗੜੇ ਦੌਰਾਨ ਆਪਣੀ ਭਾਬੀ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕਾ ਦੀ ਪਛਾਣ ਮੁਸਕਾਨ (30) ਵਜੋਂ ਹੋਈ ਹੈ। 

ਜਾਣਕਾਰੀ ਮੁਤਾਬਿਕ ਮ੍ਰਿਤਕਾ ਦਾ ਪਤੀ ਰਾਜ ਸਿੰਘ ਮਾਛੀਵਾੜਾ ਵਿਖੇ ਇਕ ਦੁਕਾਨ ’ਤੇ ਨੌਕਰੀ ਕਰਦਾ ਹੈ ਅਤੇ ਘਰ ਵਿੱਚ ਉਸ ਦੀ ਪਤਨੀ ਅਤੇ ਬੱਚੀ ਇਕੱਲੇ ਸਨ।
ਮੁੱਢਲੀ ਜਾਣਕਾਰੀ 'ਚ ਇਹ ਸਾਹਮਣੇ ਆਇਆ ਕਿ ਜੇਠ ਦਾ ਆਪਣੀ ਭਾਬੀ ਨਾਲ ਕਿਸੇ ਗੱਲ ਤੋਂ ਝਗੜਾ ਹੋ ਗਿਆ, ਜਿਸ ਕਾਰਨ ਉਸਨੇ ਤੇਜ਼ਧਾਰ ਹਥਿਆਰ ਨਾਲ ਉਸ ਦੀ ਧੌਣ ’ਤੇ ਵਾਰ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਜੇਠ ਨੇ ਮੁਸਕਾਨ ਦੀ ਲਾਸ਼ ਖੁਰਦ-ਬੁਰਦ ਕਰਨ ਲਈ ਬੋਰੀ ’ਚ ਪਾ ਕੇ ਖੇਤਾਂ ’ਚ ਸੁੱਟ ਦਿੱਤੀ। ਪੁਲਿਸ ਨੇ ਰਾਤ 10 ਵਜੇ ਲਾਸ਼ ਨੂੰ ਖੇਤਾਂ ’ਚੋਂ ਬਰਾਮਦ ਕਰ ਲਿਆ ਹੈ, ਜਦਕਿ ਕਤਲ ਕਰਨ ਵਾਲਾ ਜੇਠ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement