
ਪ੍ਰੋਡੰਕਸ਼ਨ ਵਰੰਟ ’ਤੇ ਵਿਜੀਲੈਂਸ ਵੱਲੋਂ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ
ਚੰਡੀਗੜ੍ਹ- ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅੱਜ ਪ੍ਰੋਡੰਕਸ਼ਨ ਵਰੰਟ ’ਤੇ ਵਿਜੀਲੈਂਸ ਵੱਲੋਂ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਵਿਜੀਲੈਂਸ ਵਲੋਂ ਉਸਦਾ ਰਿਮਾਂਡ ਲੈ ਕੇ ਪਲਾਟ ਅਲਾਟਮੈਂਟ ਘੁਟਾਲੇ ’ਚ ਪੁੱਛਗਿੱਛ ਕੀਤੀ ਜਾਣੀ ਹੈ। ਅਦਾਲਤ ਨੇ ਵਿਜੀਲੈਂਸ ਨੂੰ ਸੁੰਦਰ ਸ਼ਾਮ ਅਰੋੜਾ ਦਾ ਇੱਕ ਦਿਨ ਦਾ ਰਿਮਾਂਡ ਦੇ ਦਿੱਤਾ ਹੈ।
ਸਰਕਾਰੀ ਵਕੀਲ ਨੇ ਅਦਾਲਤ ਵਿੱਚ ਕਿਹਾ ਕਿ ਅਰੋੜਾ ਨੇ ਐਮਡੀ ਪੀਐਸਆਈਈਸੀ ਨੂੰ ਇੱਕ ਪੱਤਰ ਲਿਖਿਆ ਸੀ, ਜਿਸ ਤੋਂ ਬਾਅਦ ਪੀਐਸਆਈਈਸੀ ਨੇ 25 ਏਕੜ ਦੇ ਉਦਯੋਗਿਕ ਪਲਾਟ ਨੂੰ ਛੋਟੇ ਪਲਾਟਾਂ ਵਿੱਚ ਵੰਡ ਦਿੱਤਾ ਸੀ। ਉਕਤ ਮਾਮਲੇ ਵਿਚ ਅਦਾਲਤ ਨੇ ਸਾਬਕਾ ਮੰਤਰੀ ਅਰੋੜਾ ਨੂੰ ਵਿਜੀਲੈਂਸ ਹਿਰਾਸਤ ਵਿੱਚ ਇੱਕ ਦਿਨ ਲਈ ਭੇਜ ਦਿੱਤਾ ਹੈ।