
ਪੰਜਾਬ ਸਰਕਾਰ ਨੂੰ ਸਟੇਟਸ ਰਿਪੋਰਟ ਦੇਣ ਦੇ ਦਿੱਤੇ ਆਦੇਸ਼
ਚੰਡੀਗੜ੍ਹ -ਪੰਜਾਬ ਦੇ 13 ਟੋਲ ਪਲਾਜ਼ਿਆਂ ’ਤੇ ਕਿਸਾਨਾਂ ਨੇ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਪੱਕੇ ਧਰਨੇ ਲਗਾਏ ਹੋਏ ਹਨ। ਇਸ ਮਾਮਲੇ ਵਿਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਕੀਤੀ ਗਈ। ਇਸ ਸੰਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਸਟੇਟਸ ਰਿਪੋਰਟ ਦੇਣ ਲਈ ਕਿਹਾ ਗਿਆ ਹੈ।
ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਈ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਸੀ ਕਿ ਇਨ੍ਹਾਂ ਮੋਰਚਿਆਂ ਨੂੰ ਹਟਾਇਆ ਜਾਵੇ ਕਿਉਂਕਿ ਇਨ੍ਹਾਂ ਨਾਲ ਉਨ੍ਹਾਂ ਰੋਜ਼ਾਨਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ।