
ਧੁੰਦ ਕਾਰਨ ਖੜ੍ਹੇ ਟਰਾਲੇ ਵਿਚ ਵੱਜੀ ਕਾਰ, ਇਕ ਵਿਅਕਤੀ ਜ਼ਖ਼ਮੀ
Punjab News: ਤਰਨਤਾਰਨ: ਸ੍ਰੀ ਦਰਬਾਰ ਸਾਹਿਬ ਤੋਂ ਪਰਤ ਰਹੇ 4 ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਅਧੀਨ ਆਉਂਦੇ ਹਰੀਕੇ ਵਿਖੇ ਇਕ ਕਾਰ ਪੁਲ ਉਤੇ ਖੜ੍ਹੇ ਟਰਾਲੇ ਵਿਚ ਜਾ ਟਕਰਾਈ।
4 youths returning from Sri Darbar Sahib died in a road accident
ਇਸ ਮਗਰੋਂ ਮੌਕੇ ’ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਨੌਜਵਾਨਾਂ ਦੀਆਂ ਦੇਹਾਂ ਨੂੰ ਅਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਇਸ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨਾਂ ਦੇ ਰਿਸ਼ਤੇਦਾਰ ਦਿਲਬਾਗ ਸਿੰਘ ਨੇ ਦਸਿਆ ਕਿ ਇਹ ਨੌਜਵਾਨ ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਿੰਡ ਗੁਰੂ ਹਰਿ ਰਾਇ ਸਾਹਿਬ ਨੂੰ ਪਰਤ ਰਹੇ ਸਨ ਕਿ ਹਰੀਕੇ ਨੇੜੇ ਅੰਮ੍ਰਿਤਸਰ ਤੋਂ ਹਰੀਕੇ ਅੰਦਰ ਨਵੇਂ ਹਾਈਵੇਅ ’ਤੇ ਕਰੀਬ ਸਵਾ 12 ਵਜੇ ਇਹ ਹਾਦਸਾ ਵਾਪਰ ਗਿਆ।
4 youths returning from Sri Darbar Sahib died in a road accident
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਦਰਅਸਲ ਹਾਈਵੇਅ ਉੱਪਰ ਇਕ ਕੰਟੇਨਰ ਖਰਾਬ ਹੋਣ ਕਾਰਨ ਖੜ੍ਹਾ ਸੀ, ਜਿਸ ਦੇ ਪਿੱਛੇ ਇਕ ਟਰਾਲਾ ਖੜ੍ਹਾ ਕੀਤਾ ਗਿਆ ਸੀ। ਸੰਘਣੀ ਹੋਣ ਕਾਰਨ ਸਵਿਫਟ ਕਾਰ ਪੀਬੀ 05 ਏ ਈ 66 36 ਉਸ ਟਰਾਲੇ ਵਿਚ ਜਾ ਵੱਜੀ, ਜਿਸ ਨਾਲ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ 4 ਨੂੰ ਮ੍ਰਿਤਕ ਐਲਾਨ ਦਿਤਾ। ਮ੍ਰਿਤਕਾਂ ਦੀ ਪਰਮਜੀਤ ਸਿੰਘ, ਗੁਰਦੇਵ ਸਿੰਘ, ਰੋਬਨਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਵਜੋਂ ਹੋਈ ਹੈ।
4 youths returning from Sri Darbar Sahib died in a road accident
ਦਿਲਬਾਗ ਸਿੰਘ ਨੇ ਦਸਿਆ ਕਿ ਕਾਰ ਦਾ ਡਰਾਈਵਰ ਬਲਵਿੰਦਰ ਸਿੰਘ ਹਾਦਸੇ ਵਿਚ ਜ਼ਖਮੀ ਹੋ ਗਿਆ ਹੈ। ਥਾਣਾ ਹਰੀਕੇ ਦੇ ਮੁਖੀ ਐਸ.ਐਚ.ਓ. ਕੇਵਲ ਸਿੰਘ ਨੇ ਦਸਿਆ ਕਿ ਪ੍ਰਵਾਰ ਦੇ ਬਿਆਨ ਕਲਮ ਬੰਦ ਕੀਤੇ ਜਾ ਰਹੇ ਹਨ। ਇਨ੍ਹਾਂ ਬਿਆਨਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ।
(For more Punjabi news apart from 4 youths returning from Sri Darbar Sahib died in a road accident, stay tuned to Rozana Spokesman)