Nawanshahr News : ਲੋਹੜੀ ਮਨਾਉਣ ਜਾ ਰਹੀਆਂ ਲੜਕੀਆਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਪੈ ਗਿਆ ਚੀਕ ਚਿਹਾੜਾ

By : GAGANDEEP

Published : Jan 12, 2024, 6:14 pm IST
Updated : Jan 12, 2024, 7:26 pm IST
SHARE ARTICLE
A heart-wrenching accident happened to the girls in Nawanshahr News in punjabi
A heart-wrenching accident happened to the girls in Nawanshahr News in punjabi

Nawanshahr News : ਕਾਰ ਤੇ ਐਕਟਿਵਾ ਦੀ ਹੋਈ ਟੱਕਰ ਕਾਰਨ ਵਾਪਰਿਆ ਹਾਦਸਾ

A heart-wrenching accident happened to the girls in Nawanshahr News in punjabi: ਨਵਾਂਸ਼ਹਿਰ-ਰੋਪੜ ਨੈਸ਼ਨਲ ਹਾਈਵੇ 'ਤੇ ਪਿੰਡ ਕਮਾਲਪੁਰ ਨੇੜੇ ਐਕਟਿਵਾ ਅਤੇ ਇਨੋਵਾ ਕਾਰ ਵਿਚਕਾਰ ਟੱਕਰ ਹੋ ਗਈ। ਜਿਸ 'ਚ ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਦੋ ਲੜਕੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਇੱਕ ਲੜਕੀ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ ਅਤੇ ਇੱਕ ਦਾ ਸਿਵਲ ਹਸਪਤਾਲ ਰੋਪੜ ਵਿੱਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: Punjab News: ਡਾ.ਬਲਜੀਤ ਕੌਰ ਨੇ ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦੇ ਦਿਤੇ ਹੁਕਮ  

ਜਾਣਕਾਰੀ ਅਨੁਸਾਰ ਇਹ ਤਿੰਨੋਂ ਲੜਕੀਆਂ ਐਕਟਿਵਾ 'ਤੇ ਪਿੰਡ ਮੰਡੇਰਾ ਮੰਡ ਨੂੰ ਜਾ ਰਹੀਆਂ ਸਨ। ਉਸ ਦੇ ਪਰਿਵਾਰਕ ਮੈਂਬਰ ਵੀ ਲੋਹੜੀ ਮਨਾਉਣ ਲਈ ਪਿੰਡ ਬਾਗੋਵਾਲ ਤੋਂ ਵੱਖ-ਵੱਖ ਵਾਹਨਾਂ ਵਿਚ ਜਾ ਰਹੇ ਸਨ। ਜਦੋਂ ਉਹ ਪਿੰਡ ਕਮਾਲਪੁਰ ਮੁੱਖ ਮਾਰਗ ’ਤੇ ਕੱਟ ਤੋਂ ਪਿੰਡ ਮੰਡੇਰਾ ਮੰਡ ਵੱਲ ਮੁੜਨ ਲੱਗੀਆਂ ਤਾਂ ਰੋਪੜ ਸਾਈਡ ਤੋਂ ਆ ਰਹੀ ਇੱਕ ਆਰਜ਼ੀ ਨੰਬਰ ਦੀ ਇਨੋਵਾ ਕਾਰ ਨੇ ਉਨ੍ਹਾਂ ਟੱਕਰ ਮਾਰ ਦਿਤੀ।

ਇਹ ਵੀ ਪੜ੍ਹੋ: Firozpur Basant Mela News : 10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ

ਜਿਸ ਵਿਚ ਪਿੰਡ ਬਾਗੋਵਾਲ ਦੇ ਰਾਕੇਸ਼ ਕੁਮਾਰ ਬਿੱਟੂ ਦੀ ਪੁੱਤਰੀ ਮੰਤੀਸਾ (15), ਤ੍ਰਿਸ਼ਨਾ (19) ਅਤੇ ਭਾਵਨਾ (8) ਗੰਭੀਰ ਜ਼ਖ਼ਮੀ ਹੋ ਗਈਆਂ। ਜਿਨ੍ਹਾਂ ਨੂੰ ਰੋਪੜ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਵੱਲੋਂ ਮੰਤੀਸਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਭਾਵਨਾ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰ ਨੇ ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿਤਾ। ਕਾਠਗੜ੍ਹ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਲੜਕੀ ਦਾ ਪਿਤਾ ਰਾਕੇਸ਼ ਕੁਮਾਰ ਬਿੱਟੂ ਪਿੰਡ ਬਾਗੋਵਾਲ ਵਿੱਚ ਦਰਜ਼ੀ ਦੀ ਦੁਕਾਨ ਚਲਾਉਂਦਾ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart fromA heart-wrenching accident happened to the girls in Nawanshahr News in punjabi , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement