Punjab News: ਡਾ.ਬਲਜੀਤ ਕੌਰ ਨੇ ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦੇ ਦਿਤੇ ਹੁਕਮ
Published : Jan 12, 2024, 5:40 pm IST
Updated : Jan 12, 2024, 6:10 pm IST
SHARE ARTICLE
Dr. Baljit Kaur ordered to cancel the fake Schedule Caste certificate News in punajbi
Dr. Baljit Kaur ordered to cancel the fake Schedule Caste certificate News in punajbi

Punjab News: CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ

Dr. Baljit Kaur ordered to cancel the fake Schedule Caste certificate News in punajbi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੇ ਹੋਰਾਂ ਵਰਗਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵੀ ਕੰਮ ਕਰ ਰਹੀ ਹੈ। ਇਸ ਲੜੀ ਤਹਿਤ ਲਖਵੀਰ ਕੌਰ ਪਤਨੀ ਗੁਰਮੀਤ ਸਿੰਘ ਜਿਸ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਗਲਤ ਪਾਏ ਜਾਣ ਕਾਰਨ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਹ ਖੁਲਾਸਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਲਾ ਲੁਧਿਆਣਾ ਦੇ ਵਾਸੀ ਕੁਲਦੀਪ ਸਿੰਘ ਪੁੱਤਰ ਬੰਤ ਸਿੰਘ, ਸੇਵਾਦਾਰ ਪ੍ਰਿੰਸੀਪਲ ਗੁਰੂ ਨਾਨਕ ਦੇਵ ਪੋਲੀਟੈਕਨੀਕਲ ਕਾਲਜ ਲੁਧਿਆਣਾ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਖਵੀਰ ਕੌਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਗਿਆ ਹੈ ਜਦੋਂ ਕਿ ਉਹ ਛਿੰਬਾ ਜਾਤੀ ਨਾਲ ਸਬੰਧ ਰੱਖਦੀ ਹੈ ਅਤੇ ਇਹ ਜਾਤੀ ਬੀ ਸੀ ਕੈਟਾਗਰੀ ਵਿੱਚ ਕਵਰ ਹੁੰਦੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੰਤਰੀ ਵਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਉਸਦਾ ਪਤੀ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਸੀ ਜਿਸ ਕਾਰਨ ਉਸ ਵੱਲੋਂ ਆਪਣੇ ਪਤੀ ਦੇ ਨਾਮ 'ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦੀ ਹੈ। ਇਸ ਲਈ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਉਸਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ  ਲਖਵੀਰ ਕੌਰ, ਜੂਨੀਅਰ ਸਕੇਲ ਸਟੈਨੋਗਰਾਫਰ, ਗੁਰੂ ਨਾਨਕ ਦੇਵ ਬਹੁਤਕਨੀਕੀ ਕਾਲਜ ਲੁਧਿਆਣਾ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 1763 ਮਿਤੀ 17.08.1994 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੇ ਹਕਮ ਦਿੱਤੇ ਹਨ।

(For more news apart from STATE LEVEL BASANT FAIR IN FEROZEPUR ON 10 AND 11 FEBRUARY 2024 News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement