
ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਨਵੀਂ ਸਿੱਟ ਬਣਾਈ ਗਈ ਹੈ ਜਿਸ ਨੇ ਮਜੀਠੀਆ ਨੂੰ ਤਲਬ ਕੀਤਾ ਹੈ
Drug Case: ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਮੁੜ ਤੋਂ ਸੰਮਨ ਜਾਰੀ ਹੋਇਆ ਹੈ। ਐਨਡੀਪੀਐਸ ਐਕਟ ਤਹਿਤ ਮੁਹਾਲੀ ’ਚ ਦੋ ਸਾਲ ਪਹਿਲਾਂ ਦਰਜ ਕੀਤੇ ਗਏ ਕੇਸ ਦੀ ਜਾਂਚ ਲਈ ਪਿਛਲੇ ਦਿਨੀਂ ਪਟਿਆਲਾ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਨਵੀਂ ‘ਸਪੈਸ਼ਲ ਇਨਵੈਸਟੀਗੇਸ਼ਨ ਟੀਮ’ (ਸਿਟ) ਗਠਿਤ ਕੀਤੀ ਗਈ ਸੀ ਜਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸਿਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੁੱਛ-ਪੜਤਾਲ ਲਈ 16 ਜਨਵਰੀ ਨੂੰ ਪਟਿਆਲਾ ਸਥਿਤ ਡੀਆਈਜੀ ਦੇ ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ ਹੈ। ਉਂਝ ਇਸ ਕੇਸ ਦੀ ਪੁੱਛ-ਪੜਤਾਲ ਲਈ ਭਾਵੇਂ ਮਜੀਠੀਆ ਤੋਂ 18 ਦਸੰਬਰ ਅਤੇ 30 ਦਸੰਬਰ ਨੂੰ ਦੋ ਵਾਰੀ ਪਟਿਆਲਾ ਵਿਚ ਹੀ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ ਪਰ ਉਦੋਂ ਇਸ ਸਿਟ ਦੇ ਮੁਖੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਸਨ।
ਛੀਨਾ ਦੇ 31 ਦਸੰਬਰ ਨੂੰ ਸੇਵਾਮੁਕਤ ਹੋਣ ਉਪਰੰਤ ਸਰਕਾਰ ਵੱਲੋਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਨਵੀਂ ਸਿੱਟ ਬਣਾਈ ਗਈ ਹੈ ਜਿਸ ’ਚ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਨੂੰ ਨਵੇਂ ਮੈਂਬਰਾਂ ਵਜੋਂ ਸ਼ਾਮਲ ਕੀਤਾ ਗਿਆ ਸੀ ਜਿਹਨਾਂ ਨੇ ਹੁਣ ਬਿਕਰਮ ਮਜੀਠੀਆ ਨੂੰ 16 ਜਨਵਰੀ ਨੂੰ ਤਲਬ ਕੀਤਾ ਹੈ।
(For more news apart from Drug Case, stay tuned to Rozana Spokesman)