Punjab News: ਜੇਲ ਵਿਚ ਬੰਦ ਸਿੱਧੂ ਮੂਸੇਵਾਲਾ ਦੇ ਮੁਲਜ਼ਮਾਂ ਕੋਲੋਂ ਮੋਬਾਈਲ ਫ਼ੋਨ ਬਰਾਮਦ
Published : Jan 12, 2024, 3:44 pm IST
Updated : Jan 12, 2024, 3:44 pm IST
SHARE ARTICLE
Mobile phone recovered from the accused of Sidhu Moosewala in jail
Mobile phone recovered from the accused of Sidhu Moosewala in jail

ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ਮਗਰੋਂ ਪੁਲਿਸ ਵਲੋਂ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿਤੀ ਗਈ ਹੈ।

Punjab News: ਕੇਂਦਰੀ ਜੇਲ ਸ੍ਰੀ ਗੋਇੰਦਵਾਲ ਸਾਹਿਬ ਮੁੜ ਵਿਵਾਦਾਂ ਵਿਚ ਹੈ। ਜੇਲ ਵਿਚ ਬੰਦ ਗੈਂਗਸਟਰਾਂ ਕੋਲੋਂ ਮੋਬਾਈਲ ਫ਼ੋਨ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜੇਲ ਵਿਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁਲਜ਼ਮ ਕੇਸ਼ਵ ਕੁਮਾਰ ਅਤੇ ਪਵਨ ਨੇਹਰਾ ਤੋਂ ਮੋਬਾਈਲ ਫ਼ੋਨ ਬਰਾਮਦ ਹੋਏ ਹਨ।

ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ਮਗਰੋਂ ਪੁਲਿਸ ਵਲੋਂ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਮੁਲਜ਼ਮਾਂ ਨੂੰ ਪ੍ਰੀਜ਼ਨ ਐਕਟ 1894 ਦੀ ਧਾਰਾ 52ਏ ਤਹਿਤ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਇਕ ਓਪੋ ਕੰਪਨੀ ਅਤੇ ਇਕ ਰੈਡਮੀ ਕੰਪਨੀ ਦੇ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਪੁਲਿਸ ਨੇ ਇਹ ਮੋਬਾਈਲ ਕਬਜ਼ੇ ਵਿਚ ਲੈ ਲਏ ਹਨ।

ਜਾਣਕਾਰੀ ਅਨੁਸਾਰ ਪਵਨ ਨਹਿਰਾ 'ਤੇ ਧਾਰਾ 302 ਤੋਂ ਇਲਾਵਾ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਤਹਿਤ ਦਿੱਲੀ ਤੋਂ ਇਲਾਵਾ ਹੋਰ ਵੱਖ-ਵੱਖ ਥਾਣਿਆਂ ਵਿਚ ਕਈ ਅਪਰਾਧਿਕ ਮਾਮਲੇ ਦਰਜ ਹਨ। ਇਸ ਦਾ ਭਰਾ ਗੈਂਗਸਟਰ ਸੰਪਤ ਨਹਿਰਾ ਜੋ ਕੈਨੇਡਾ ਵਿਚ ਮੌਜੂਦ ਹੈ, ਵਿਰੁਧ ਵੀ ਕਈ ਮਾਮਲੇ ਦਰਜ ਹਨ ਅਤੇ ਪੁਲਿਸ ਨੂੰ ਲੰਮੇ ਸਮੇਂ ਤੋਂ ਲੋੜੀਂਦਾ ਹੈ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਨਾਮਜ਼ਦ ਮੁਲਜ਼ਮ ਕੇਸ਼ਵ ਕੁਮਾਰ ਵਿਰੁਧ ਵੀ ਥਾਣਾ ਮਾਨਸਾ ਵਿਖੇ 302 ਧਾਰਾ ਤਹਿਤ ਮਾਮਲਾ ਦਰਜ ਹੈ।

 (For more Punjabi news apart from Mobile phone recovered from the accused of Sidhu Moosewala in jail, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement