
ਸਾਉਣੀ 2024-25 ਦੀਆਂ ਫਸਲਾਂ ਦੇ MSP ਨਿਰਧਾਰਨ ਲਈ ਭੇਜੀ ਤਜਵੀਜ਼
Punjab News: ਸਾਉਣੀ 2024-25 ਦੀਆਂ ਫ਼ਸਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੇਂਦਰ ਅੱਗੇ ਮੰਗ ਰੱਖੀ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਉਣੀ 2024-25 ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਦੇ ਨਿਰਧਾਰਨ ਲਈ ਕੇਂਦਰ ਸਰਕਾਰ ਨੂੰ ਤਜਵੀਜ਼ ਭੇਜੀ ਹੈ। ਇਸ ਵਿਚ ਅਗਲੇ ਸੀਜ਼ਨ ਲਈ ਝੋਨੇ ਦਾ 3284 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਸ ਤੋਂ ਇਲਾਵਾ ਕਪਾਹ ’ਤੇ 10767 ਰੁਪਏ ਪ੍ਰਤੀ ਕੁਇੰਟਲ ਸਮਰਥਨ ਮੁੱਲ ਦੇਣ ਦੀ ਮੰਗ ਰੱਖੀ ਗਈ। ਪੰਜਾਬ ਸਰਕਾਰ ਵਲੋਂ ਸਾਉਣੀ 2024-25 ਦੀਆਂ ਫਸਲਾਂ 'ਤੇ ਘੱਟੋ ਘੱਟ ਸਮਰਥਨ ਮੁੱਲ ਦੀ ਤਜਵੀਜ਼ ਅਨੁਸਾਰ ਮੱਕੀ ’ਤੇ 2975 ਰੁਪਏ ਪ੍ਰਤੀ ਕੁਇੰਟਲ, ਮੂੰਗ ’ਤੇ 11555 ਰੁਪਏ ਪ੍ਰਤੀ ਕੁਇੰਟਲ, ਮਾਂਹ ’ਤੇ 9385, ਅਰਹਰ ਉਤੇ 9450 ਅਤੇ ਮੂੰਗਫਲੀ ਉਤੇ 8610 ਰੁਪਏ ਪ੍ਰਤੀ ਕੁਇੰਟਲ ਦੀ ਮੰਗ ਕੀਤੀ ਗਈ ਹੈ।
(For more Punjabi news apart from Punjab Govt sends proposal to Center for MSP on 2024-25 crops, stay tuned to Rozana Spokesman)