
ਦੋਸ਼ੀ ਦੀ ਪਛਾਣ ਪ੍ਰਭਜੋਤ ਸਿੰਘ (ਉਮਰ 33 ਸਾਲ) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਠੱਠੀਆਂ, ਥਾਣਾ ਲੋਪੋਕੇ, ਜ਼ਿਲਾ ਅੰਮ੍ਰਿਤਸਰ ਵਜੋਂ ਹੋਈ।
Punjab News: ਜਲੰਧਰ : ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ 'ਚ ਸ਼ੁੱਕਰਵਾਰ ਨੂੰ ਹੈਰੋਇਨ ਸਮੱਗਲਰਾਂ ਦੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਇਕ ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਗਰੋਹ ਨਸ਼ਾ ਤਸਕਰੀ ਵਿਚ ਸਰਗਰਮ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਚੌਕਸੀ ਵਧਾ ਦਿੱਤੀ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਗਠਿਤ ਸਪੈਸ਼ਲ ਸੈੱਲ ਨੇ ਗਰੋਹ ਦੇ ਇੱਕ ਅਹਿਮ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਬਸ਼ੀਰਪੁਰਾ ਟੀ ਪੁਆਇੰਟ ’ਤੇ ਵਿਸ਼ੇਸ਼ ਚੈਕਿੰਗ ਦੌਰਾਨ ਪੁਲਿਸ ਪਾਰਟੀ ਨੂੰ ਗੁਰੂ ਨਾਨਕਪੁਰਾ ਜਲੰਧਰ ਵੱਲੋਂ ਇੱਕ ਸਿਲਵਰ ਰੰਗ ਦੀ ਮਾਰੂਤੀ ਕਾਰ ਆਉਂਦੀ ਦਿਖਾਈ ਦਿੱਤੀ। ਉਸ ਨੇ ਦੱਸਿਆ ਕਿ ਜਦੋਂ ਕਾਰ ਸ਼ੱਕੀ ਲੱਗੀ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਗੱਡੀ ਦੀ ਬਾਰੀਕੀ ਨਾਲ ਜਾਂਚ ਕੀਤੀ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਚੈਕਿੰਗ ਦੌਰਾਨ ਇਕ ਕਿੱਲੋ ਹੈਰੋਇਨ ਬਰਾਮਦ ਕੀਤੀ ਅਤੇ ਦੋਸ਼ੀ ਦੀ ਪਛਾਣ ਪ੍ਰਭਜੋਤ ਸਿੰਘ (ਉਮਰ 33 ਸਾਲ) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਠੱਠੀਆਂ, ਥਾਣਾ ਲੋਪੋਕੇ, ਜ਼ਿਲਾ ਅੰਮ੍ਰਿਤਸਰ ਵਜੋਂ ਹੋਈ।
ਤੁਹਾਨੂੰ ਦੱਸ ਦਈਏ ਕਿ ਸਵਪਨ ਸ਼ਰਮਾ ਨੇ ਦੱਸਿਆ ਕਿ ਨਸ਼ਿਆਂ ਖਿਲਾਫ਼ ਆਪਣੀ ਲੜਾਈ ਵਿਚ ਜਲੰਧਰ ਪੁਲਿਸ ਨੇ ਪਿਛਲੇ ਮਹੀਨੇ ਐਨਡੀਪੀਐਸ ਐਕਟ ਤਹਿਤ ਦਰਜ 29 ਵੱਖ-ਵੱਖ ਐਫਆਈਆਰਜ਼ ਵਿੱਚ 4.45 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਬਰਾਮਦ ਕੀਤੀ ਹੈ।