Firozpur Basant Mela News : 10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ

By : GAGANDEEP

Published : Jan 12, 2024, 5:36 pm IST
Updated : Jan 12, 2024, 6:02 pm IST
SHARE ARTICLE
Ferozepur Basant Mela News
Ferozepur Basant Mela News

Firozpur Basant Mela News : ਵੱਖ-ਵੱਖ ਵਰਗ ਦੇ ਪਤੰਗਬਾਜ਼ੀ ਮੁਕਾਬਲਿਆਂ ਵਿੱਚ ਜੇਤੂਆਂ ਲਈ ਹੋਣਗੇ ਲੱਖਾਂ ਰੁਪਏ ਦੇ ਇਨਾਮ

STATE LEVEL BASANT FAIR IN  FirozpurON 10 AND 11 FEBRUARY 2024 News in punjabi :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ ਨੂੰ  ਹੋਰ ਵਧਾਉਣ ਲਈ ਰਾਜ ਵਿੱਚ ਸ਼ੁਰੂ ਕੀਤੇ ਗਏ ਮੇਲਿਆਂ ਦੀ ਲੜੀ ਤਹਿਤ 10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ‘‘ਸਭ ਸੇ ਬੜਾ ਪਤੰਗਬਾਜ਼’’ ਥੀਮ ਤਹਿਤ ਰਾਜ ਪੱਧਰੀ ਪਤੰਗਬਾਜ਼ੀ ਮੁਕਾਬਲੇ ਅਤੇ ਬਸੰਤ ਮੇਲਾ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Fazilka News: ਸਰਕਾਰੀ ਸਕੂਲ ਤੋਂ ਪੜ੍ਹਾਈ ਕਰਕੇ ਧੀ ਬਣੀ CA, ਸਖ਼ਤ ਮਿਹਨਤ ਕਰਕੇ ਹਾਸਲ ਕੀਤਾ ਮੁਕਾਮ

ਇਸ ਸਬੰਧੀ ਜਾਣਕਾਰੀ  ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਫਿਰੋਜ਼ਪੁਰ ਦਾ ਬਸੰਤ ਮੇਲਾ  ਧੂਮ ਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ  ਪੰਜਾਬ ਸਰਕਾਰ ਵੱਲੋਂ ਇਸ ਮੇਲੇ ਨੂੰ  ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਹੈ  ਜਿਸ ਲਈ ਬਸੰਤ ਮੇਲੇ ਮੌਕੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਪਤੰਗਬਾਜ਼ੀ ਦੇ ਮੇਲੇ ਵਿੱਚ ਭਾਗ ਲੈਣ ਲਈ  ਰਜਿਸਟ੍ਰੇਸ਼ਨ ਅਤੇ ਅਤੇ ਮੇਲੇ ਸਬੰਧੀ ਹੋਰ ਜਾਣਕਾਰੀ ਲਈ ਵੈਬਸਾਈਟ ਲਾਂਚ ਕੀਤੀ ਗਈ ਹੈ।

ਇਹ ਵੀ ਪੜ੍ਹੋ: Faridkot News: ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਆਪਸ ਵਿਚ ਹੋਈ ਟੱਕਰ, ਲੱਗੀਆਂ ਸੱਟਾਂ 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ ਤੇ ਰਹਿਣ ਵਾਲਿਆਂ ਨੂੰ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਰਦਾਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾਂ ਸਥਾਨ ਹਾਸਲ ਕਰਨ ਵਾਲੇ ਨੂੰ 1 ਲੱਖ ਦਾ ਇਨਾਮ ਦਿੱਤਾ ਜਾਵੇਗਾ ਅਤੇ ਇਸੇ ਤਰ੍ਹਾਂ ਹੀ ਔਰਤਾਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਜੇਤਾ ਨੂੰ ਵੀ 1 ਲੱਖ ਦਾ ਇਨਾਮ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ 10 ਤੋਂ 18 ਸਾਲ ਦੀ ਉਮਰ ਵਾਲੇ ਲੜਕੇ-ਲੜਕੀਆਂ ਵਿਚੋਂ ਜੇਤੂਆਂ ਨੂੰ 25-25 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ ਐਨ.ਆਰ.ਆਈ ਕੈਟਾਗਰੀ ਪਤੰਗਬਾਜੀ ਮੁਕਾਬਲਿਆਂ ਦੇ ਜੇਤੂਆਂ ਨੂੰ 51 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। 

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਦੱਸਿਆ ਕਿ ਪਤੰਗਬਾਜੀ ਮੁਕਾਬਲਿਆਂ ਵਿੱਚ ਸਭ ਤੋਂ ਆਕਰਸ਼ਿਤ ਮੁਕਾਬਲਾ "ਸਭ ਸੇ ਬੜਾ ਪਤੰਗਬਾਜ਼ ਮੁਕਾਬਲਾ" ਹੋਵੇਗਾ ਅਤੇ ਇਸ ਮੁਕਾਬਲੇ ਦੇ ਜੇਤੂ ਨੂੰ 2 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਚਾਈਨਾ ਡੋਰ ਦੀ ਵਰਤੋਂ ਕਰਨ ਦੀ ਪੂਰਨ ਪਾਬੰਦੀ ਹੈ। ਪਤੰਗਬਾਜੀ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਿਆਂ ਨੂੰ ਆਪਣੀ ਰਜਿਸਟ੍ਰੇਸ਼ਨ ਵੈਬਸਾਈਟ www.kitefestivalferozepur2024.in ਤੇ 15 ਜਨਵਰੀ ਤੋਂ 25 ਜਨਵਰੀ 2024 ਤੱਕ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਮੁਕਾਬਲਿਆਂ ਸਬੰਧੀ ਨਿਯਮ ਅਤੇ ਸ਼ਰਤਾਂ ਵੀ ਇਸ ਵੈਬਸਾਈਟ ਤੇ ਉਪਲੱਬਧ ਹਨ।

 ਇਸ ਮੇਲੇ ਵਿੱਚ ਰਵਾਇਤੀ ਖਾਣਿਆਂ ਦੇ ਸਟਾਲ ਲਗਾਏ ਜਾਣਗੇ ਅਤੇ ਲੋਕ ਗਾਇਕ ਆਪਣੇ ਗੀਤਾਂ ਰਾਹੀਂ ਮੇਲੇ ਦਾ ਮਾਹੌਲ ਰੰਗੀਨ ਬਣਾਉਣਗੇ। ਉਨ੍ਹਾਂ ਰਾਜ ਵਾਸੀਆਂ ਨੂੰ ਅਪੀਲ ਕਰਦਿਆਂ  ਕਿਹਾ ਕਿ ਉਹ ਵੱਧ ਤੋਂ ਵੱਧ ਇਸ ਮੇਲੇ ਵਿੱਚ ਭਾਗ ਲੈਣ।  ਮੇਲੇ ਸਬੰਧੀ ਵੈਬਸਾਈਟ ਲਾਂਚ ਕਰਨ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਅਤੇ ਡਾਇਰੈਕਟਰ ਨੀਰੂ ਕਤਿਆਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

(For more news apart from STATE LEVEL BASANT FAIR IN  Firozpur ON 10 AND 11 FEBRUARY 2024 News in punjabi  , stay tuned to Rozana Spokesman)

Location: India, Punjab

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement