Travel Agent Fraud : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਟਰੈਵਲ ਏਜੰਟਾਂ ਨੇ ਭੋਲੇ ਭਾਲੇ ਲੋਕਾਂ ਤੋਂ ਲੁੱਟੇ 22 ਲੱਖ ਰੁਪਏ

By : GAGANDEEP

Published : Jan 12, 2024, 1:53 pm IST
Updated : Jan 12, 2024, 1:53 pm IST
SHARE ARTICLE
The travel agents looted 22 lakh rupees from the gullible people by pretending to send them abroad News in punjabi
The travel agents looted 22 lakh rupees from the gullible people by pretending to send them abroad News in punjabi

Travel Agent Fraud: ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਦੋ ਕੇਸ ਦਰਜ ਕਰਕੇ ਜਾਂਚ ਕੀਤੀ ਸ਼ੁਰੂ

The travel agents looted 22 lakh rupees from the gullible people by pretending to send them abroad News in punjabi : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇੱਕ ਔਰਤ ਸਮੇਤ ਸੱਤ ਵਿਅਕਤੀਆਂ ਨੇ ਦੋ ਵਿਅਕਤੀਆਂ ਤੋਂ 22.57 ਲੱਖ ਰੁਪਏ ਦੀ ਠੱਗੀ ਮਾਰੀ ਹੈ। ਸਬੰਧਤ ਥਾਣੇ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਦੋ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Indian-origin: ਸਿੰਗਾਪੁਰ 'ਚ ਗਲਤ ਨੁਸਖ਼ਾ ਦੇਣ ਕਰ ਕੇ ਭਾਰਤੀ ਮੂਲ ਦਾ ਡਾਕਟਰ ਮੁਅੱਤਲ

ਪਹਿਲੇ ਮਾਮਲੇ ਵਿੱਚ ਪਿੰਡ ਬੀਲਾ ਦੇ ਵਸਨੀਕ ਜਗਜੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮਾਂ ਨੇ ਲੜਕੇ ਨੂੰ ਕੈਨੇਡਾ ਭੇਜਣ ਦੇ ਬਹਾਨੇ 17 ਲੱਖ ਰੁਪਏ ਲੈ ਲਏ ਪਰ ਨਾ ਤਾਂ ਲੜਕੇ ਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਥਾਣਾ ਮਾਡਲ ਟਾਊਨ ਵਿਚ ਇਕਬਾਲ ਸਿੰਘ ਵਾਸੀ ਪਿੰਡ ਸੁਧਾਰ, ਕੈਨੇਡਾ ਰਹਿੰਦੇ ਸੁਖਦੇਵ ਸਿੰਘ ਅਤੇ ਸਵਰਨਜੀਤ ਸਿੰਘ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਵੀ ਪੜ੍ਹੋ: Flight from France: ਮਨੁੱਖੀ ਤਸਕਰੀ ਦੇ ਮਾਮਲੇ ਵਿਚ 14 ਇਮੀਗ੍ਰੇਸ਼ਨ ਏਜੰਟਾਂ ਵਿਰੁਧ ਐਫਆਈਆਰ ਦਰਜ

ਜਦੋਂਕਿ ਦੂਜੇ ਮਾਮਲੇ ਵਿਚ ਪੁਲਿਸ ਨੂੰ ਉੱਪਲਾ ਵਾਸੀ ਗੁਰਜੰਟ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਯੂਕਰੇਨ ਭੇਜਣ ਦੇ ਬਹਾਨੇ ਵੱਖ-ਵੱਖ ਸਮੇਂ ’ਤੇ 5.57 ਲੱਖ ਰੁਪਏ ਲੈ ਲਏ, ਪਰ ਉਸ ਨੂੰ ਯੂਕਰੇਨ ਨਹੀਂ ਭੇਜਿਆ। ਇਸ ਸਬੰਧੀ ਗੁਰਜੰਟ ਸਿੰਘ ਵਾਸੀ ਪਿੰਡ ਬਡਵਾਲਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਗੁਰਜਿੰਦਰ ਸਿੰਘ ਵਾਸੀ ਪਿੰਡ ਉਟਾਲਾ ਜ਼ਿਲ੍ਹਾ ਲੁਧਿਆਣਾ, ਮੋਨਿਕਾ ਰਾਣੀ ਅਤੇ ਹਨੀ ਵਾਸੀ ਖਰੜ ਜ਼ਿਲ੍ਹਾ ਮੁਹਾਲੀ ਖ਼ਿਲਾਫ਼ ਥਾਣਾ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ। 

(For more news apart fromThe travel agents looted 22 lakh rupees from the gullible people by pretending to send them abroad News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement