Punjab Vigilance: ਵਿਜੀਲੈਂਸ ਵੱਲੋਂ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਬੀ.ਡੀ.ਪੀ.ਓ. ਗ੍ਰਿਫ਼ਤਾਰ
Published : Jan 12, 2024, 7:29 pm IST
Updated : Jan 12, 2024, 7:29 pm IST
SHARE ARTICLE
VIGILANCE BUREAU ARRESTS BDPO FOR TAKING BRIBES FROM SARPANCHS news in punjabi
VIGILANCE BUREAU ARRESTS BDPO FOR TAKING BRIBES FROM SARPANCHS news in punjabi

Punjab Vigilance: ਰਿਸ਼ਵਤ ਨਾ ਮਿਲਣ 'ਤੇ ਪਿੰਡ ਦੇ ਕੰਮਾਂ ਸਬੰਧੀ ਮਨਜ਼ੂਰੀਆਂ ਦੇਣ ਵਿਚ ਕਰਦਾ ਸੀ ਦੇਰੀ

VIGILANCE BUREAU ARRESTS BDPO FOR TAKING BRIBES FROM SARPANCHS news in punjabi :ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬੀਡੀਪੀਓ ਨੂੰ ਜਾਂਚ ਉਪਰੰਤ ਰਿਸ਼ਵਤਾਂ ਲੈਣ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Nawanshahr News : ਲੋਹੜੀ ਮਨਾਉਣ ਜਾ ਰਹੀਆਂ ਲੜਕੀਆਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਪੈ ਗਿਆ ਚੀਕ ਚਿਹਾੜਾ 

ਉਨ੍ਹਾਂ ਅੱਗੇ ਦੱਸਿਆ ਕਿ ਬਲਾਕ ਮਮਦੋਟ ਦੇ ਪਿੰਡ ਕੋਠੇ ਕਿੱਲੀ ਵਾਲੇ ਦੇ ਸਰਪੰਚ ਪਿੱਪਲ ਸਿੰਘ, ਪਿੰਡ ਮੁਹੰਮਦ ਖਾਨ ਨਿਆਜੀਆਂ ਦੇ ਸਰਪੰਚ ਪ੍ਰਗਟ ਸਿੰਘ, ਪਿੰਡ ਗੱਟੀ ਮਸਤਾਨ ਨੰਬਰ 2 ਦੇ ਸਰਪੰਚ ਅਨੋਖ ਸਿੰਘ, ਪਿੰਡ ਚੱਕ ਅਮਰੀਕ ਸਿੰਘ ਵਾਲਾ ਦੀ ਸਰਪੰਚ ਪਰਮਜੀਤ ਕੌਰ ਦੇ ਪਤੀ ਗੁਰਬਚਨ ਸਿੰਘ, ਗੱਟੀ ਮਸਤਾ ਨੰਬਰ-01 ਪਿੰਡ ਦੇ ਸਰਪੰਚ ਸਰਜੀਤ ਸਿੰਘ ਅਤੇ ਪਿੰਡ ਕੋਟ ਬਿਸ਼ਨ ਸਿੰਘ ਮਾਨਾਵਾਲਾ ਦੇ ਸਰਪੰਚ ਪਰਮਜੀਤ ਸਿੰਘ ਨੇ ਤਫ਼ਤੀਸ਼ੀ ਅਫ਼ਸਰ ਅੱਗੇ ਬਿਆਨ ਦਿੱਤਾ ਕਿ ਉਕਤ ਬੀ.ਡੀ.ਪੀ.ਓ. ਬਲਾਕ ਦੀਆਂ ਪੰਚਾਇਤਾਂ ਦੇ ਕੰਮ ਕਰਵਾਉਣ ਤੋਂ ਪਹਿਲਾਂ ਅਤੇ ਕੰਮ ਮੁਕੰਮਲ ਹੋਣ ਤੋਂ ਬਾਅਦ ਉਨ੍ਹਾਂ ਤੋਂ ਰਿਸ਼ਵਤਾਂ ਲੈਂਦਾ ਸੀ। ਉਨ੍ਹਾਂ ਅੱਗੇ ਹੋਰ ਦੋਸ਼ ਲਾਇਆ ਕਿ ਜੇਕਰ ਉਸ ਨੂੰ ਰਿਸ਼ਵਤ ਨਹੀਂ ਸੀ ਦਿੱਤੀ ਜਾਂਦੀ ਤਾਂ ਉਹ ਪਿੰਡ ਦੇ ਕੰਮਾਂ ਸਬੰਧੀ ਮਨਜ਼ੂਰੀਆਂ ਦੇਣ ਵਿੱਚ ਦੇਰੀ ਕਰਦਾ ਸੀ।

ਇਹ ਵੀ ਪੜ੍ਹੋ: Punjab News: ਡਾ.ਬਲਜੀਤ ਕੌਰ ਨੇ ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦੇ ਦਿਤੇ ਹੁਕਮ

ਪੜਤਾਲ ਦੌਰਾਨ ਰਿਕਾਰਡ ਵਿੱਚ ਇਹ ਵੀ ਸਾਹਮਣੇ ਆਇਆ ਕਿ ਪਿੰਡ ਬਸਤੀ ਦੂਲਾ ਸਿੰਘ ਵਿਖੇ ਜ਼ੀਰੋ ਲਾਈਨ ’ਤੇ ਕੀਤੇ ਗਏ ਕੰਮਾਂ ਦੀ ਅਦਾਇਗੀ ਕਰਨ ਬਦਲੇ ਸਰਪੰਚ ਜਸਵੰਤ ਸਿੰਘ ਨੇ ਉਕਤ ਬੀਡੀਪੀਓ ਸਰਬਜੀਤ ਸਿੰਘ ਦੇ ਮੋਬਾਈਲ 'ਤੇ ਆਪਣੇ ਆਈ.ਸੀ.ਆਈ.ਸੀ.ਆਈ. ਬੈਂਕ ਦੇ ਖਾਤੇ ਤੋਂ ਗੂਗਲ ਪੇਅ ਰਾਹੀਂ ਦੋ ਵਾਰੀ ਕ੍ਰਮਵਾਰ 30,000 ਰੁਪਏ ਅਤੇ 5,000 ਰੁਪਏ ਰਿਸ਼ਵਤ ਟਰਾਂਸਫਰ ਕੀਤੀ ਸੀ। ਉਕਤ ਸਰਪੰਚ ਨੇ ਅੱਗੇ ਇਹ ਵੀ ਦੋਸ਼ ਲਾਇਆ ਕਿ ਉਸ ਨੇ ਹਾਲ ਹੀ ਵਿੱਚ ਪਿੰਡ ‘ਚ ਵਿਕਾਸ ਕਾਰਜ ਮੁਕੰਮਲ ਕਰਨ ਬਦਲੇ ਬੀਡੀਪੀਓ ਦੇ ਉਸੇ ਖਾਤੇ ਵਿੱਚ 10 ਹਜ਼ਾਰ ਰੁਪਏ ਹੋਰ ਤਬਦੀਲ ਕੀਤੇ ਹਨ।

ਉਕਤ ਸ਼ਿਕਾਇਤਕਰਤਾਵਾਂ ਨੇ ਦੱਸਿਆ ਕਿ ਉਹ ਡਰ ਅਤੇ ਮਜ਼ਬੂਰੀ ਦੇ ਚੱਲਦਿਆਂ ਹੁਣ ਤੱਕ ਉਕਤ ਅਧਿਕਾਰੀ ਨੂੰ ਰਿਸ਼ਵਤਾਂ ਦੇ ਰਹੇ ਸਨ ਪਰ ਹੁਣ ਉਹ ਰਿਸ਼ਵਤ ਦੇ ਕੇ ਕੰਮ ਕਰਵਾਉਣਾ ਨਹੀਂ ਚਾਹੁੰਦੇ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਸਬੂਤ ਵਜੋਂ ਕੀਤੇ ਗਏ ਭੁਗਤਾਨਾਂ ਅਤੇ ਬੈਂਕ ਖਾਤੇ ਦੇ ਵੇਰਵਿਆਂ ਦੇ ਸਕ੍ਰੀਨਸ਼ੌਟ ਵੀ ਜਮ੍ਹਾਂ ਕਰਵਾਏ ਹਨ। ਬੁਲਾਰੇ ਨੇ ਦੱਸਿਆ ਕਿ ਉਕਤ ਸਰਪੰਚਾਂ ਤੋਂ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਉਕਤ ਬੀ.ਡੀ.ਪੀ.ਓ. ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from VIGILANCE BUREAU ARRESTS BDPO FOR TAKING BRIBES FROM SARPANCHS news in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement