Punjab Vigilance: ਵਿਜੀਲੈਂਸ ਵਲੋਂ 6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਾਰਿੰਦਾ ਅਸ਼ੋਕ ਕੁਮਾਰ ਰੰਗੇ ਹੱਥੀਂ ਕਾਬੂ
Published : Jan 12, 2024, 7:22 pm IST
Updated : Jan 12, 2024, 7:22 pm IST
SHARE ARTICLE
VIGILANCE BUREAU NABS ASSOCIATE OF PATWARI TAKING RS 6,000 BRIBE news in punjabi
VIGILANCE BUREAU NABS ASSOCIATE OF PATWARI TAKING RS 6,000 BRIBE news in punjabi

Punjab Vigilance:ਪਟਵਾਰੀ ਤੇ ਉਸਦੇ ਪ੍ਰਾਈਵੇਟ ਸਾਥੀ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ

VIGILANCE BUREAU NABS ASSOCIATE OF PATWARI TAKING RS 6,000 BRIBE news in punjabi : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਾਰਿੰਦਾ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੌਕੇ ਤੋਂ ਫ਼ਰਾਰ ਹੋਏ ਪਟਵਾਰੀ ਤੇ ਉਸਦੇ ਕਾਰਿੰਦੇ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Nawanshahr News : ਲੋਹੜੀ ਮਨਾਉਣ ਜਾ ਰਹੀਆਂ ਲੜਕੀਆਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਪੈ ਗਿਆ ਚੀਕ ਚਿਹਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਕੇਸ਼ ਕੁਮਾਰ ਵਾਸੀ ਪਿੰਡ ਕੁਹਾੜਾ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਆਪਣੇ ਨਵੇਂ ਖਰੀਦੇ ਪਲਾਟ ਦਾ ਇੰਤਕਾਲ ਕਰਵਾਉਣ ਅਤੇ ਉਸ ਪਲਾਟ ਉੱਪਰ ਕਰਜ਼ਾ ਲੈਣ ਸਬੰਧੀ ਫਰਦਾਂ ਦੀਆਂ ਕਾਪੀਆਂ ਲੈਣ ਬਦਲੇ ਉਕਤ ਪਟਵਾਰੀ ਅਤੇ ਉਸ ਦੇ ਕਾਰਿੰਦੇ ਨੇ ਉਸ ਤੋਂ 6,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

 

ਇਹ ਵੀ ਪੜ੍ਹੋ: Punjab News: ਡਾ.ਬਲਜੀਤ ਕੌਰ ਨੇ ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦੇ ਦਿਤੇ ਹੁਕਮ 

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਨੇ ਜਾਲ ਵਿਛਾ ਕੇ ਪਟਵਾਰੀ ਚਮਕੌਰ ਸਿੰਘ ਦੇ ਪ੍ਰਾਈਵੇਟ ਸਹਾਇਕ ਅਸ਼ੋਕ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਦਫ਼ਤਰ ਤੋਂ ਫ਼ਰਾਰ ਹੋਏ ਸਹਿ ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ, ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Tags: 000 bribe

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement