Tarn Taran News : ਤਰਨਤਾਰਨ ’ਚ ਆੜ੍ਹਤੀਏ ਦਾ ਗੋਲੀਆਂ ਮਾਰ ਕੇ ਕਤਲ, ਭੱਜੇ ਮੁਲਜ਼ਮਾਂ ਦਾ ਪੁਲਿਸ ਨੇ ਕੀਤਾ ਐਨਕਾਉਂਟਰ

By : BALJINDERK

Published : Jan 12, 2025, 8:37 pm IST
Updated : Jan 12, 2025, 8:37 pm IST
SHARE ARTICLE
ਪੁਲਿਸ ਵਲੋਂ ਕਾਬੂ ਕੀਤਾ ਮੁਲਜ਼ਮ ਜ਼ੇਰੇ ਇਲਾਜ
ਪੁਲਿਸ ਵਲੋਂ ਕਾਬੂ ਕੀਤਾ ਮੁਲਜ਼ਮ ਜ਼ੇਰੇ ਇਲਾਜ

Tarn Taran News : ਦੋ ਜ਼ਖ਼ਮੀ, ਇੱਕ ਫ਼ਰਾਰ, ਪੁਲਿਸ ਨੇ ਦੋ ਘੰਟਿਆਂ 'ਚ ਕੀਤੀ ਕਾਰਵਾਈ

Tarn Taran News in Punjabi : ਅੱਜ ਕੁਝ ਘੰਟੇ ਪਹਿਲਾਂ ਦਿਨ ਦਿਹਾੜੇ ਹਰੀਕੇ ਵਿਖੇ ਆੜ੍ਹਤੀ ਦਾ ਕਤਲ ਕਰਨ ਵਾਲੇ ਕਾਤਲਾਂ ਦਾ ਪੁਲਿਸ ਨਾਲ ਮੁਕਾਬਲਾ ਹੋ ਗਿਆ ਹੈ। ਇਸ ਦੌਰਾਨ ਦੋਹਾਂ ਪਾਸਿਓਂ ਫ਼ਾਇਰਿੰਗ ਹੋ ਗਈ, ਜਿਸ ’ਚ 2 ਬਦਮਾਸ਼ ਜ਼ਖ਼ਮੀ ਹੋ ਗਏ। ਇਸ ਦੌਰਾਨ ਭੱਜਣ ਦੀ ਕੋਸ਼ਿਸ਼ ਕਰ ਰਹੇ ਇਕ ਬਦਮਾਸ਼ ਦਾ ਪੈਰ ਵੀ ਫਰੈਕਚਰ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਕਤਲ ਕਰਨ ਵਾਲੇ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਇਸ ਸਬੰਧੀ ਥਾਣਾ ਹਰੀਕੇ ਦੀ ਪੁਲਿਸ ਵੱਲੋਂ ਆੜ੍ਹਤੀ ਉਪਰ ਹਮਲਾ ਕਰਨ ਵਾਲੇ ਮੁਲਜ਼ਮਾਂ ਦਾ ਪਿੱਛਾ ਕੀਤਾ ਗਿਆ। ਇਸ ਦੌਰਾਨ ਮੋਟਰਸਾਈਕਲ ਉੱਪਰ ਸਵਾਰ 2 ਮੁਲਜ਼ਮ ਜਦੋਂ ਪਿੰਡ ਠੱਠੀਆਂ ਮਹੰਤਾਂ ਵਿਖੇ ਪੁੱਜੇ ਤਾਂ ਪਹਿਲਾਂ ਤੋਂ ਹੀ ਇਨ੍ਹਾਂ ਦਾ ਇੰਤਜ਼ਾਰ ਕਾਰ ਉਪਰ ਸਵਾਰ ਸਾਥੀ ਕਰ ਰਿਹਾ ਸੀ। ਮੋਟਰਸਾਈਕਲ ਨੂੰ ਰਸਤੇ ਉੱਪਰ ਸੁੱਟ ਤਿੰਨੇ ਕਾਰ ਦੀ ਮਦਦ ਨਾਲ ਮੌਕੇ ਤੋਂ ਫ਼ਰਾਰ ਹੋ ਗਏ। ਜਦੋਂ ਤਿੰਨ੍ਹਾਂ ਮੁਲਜ਼ਮਾਂ ਦੀ ਕਾਰ ਪਿੰਡ ਅਲੀਪੁਰ ਵਿਖੇ ਪੁੱਜੀ ਤਾਂ ਅੱਗੇ ਰਸਤਾ ਬੰਦ ਹੋਣ ਦੇ ਚਲਦਿਆਂ ਮੁਲਜ਼ਮ ਖੇਤਾਂ ਵਿਚ ਫ਼ਰਾਰ ਹੋ ਗਏ। ਜਦੋਂ ਪੁਲਿਸ ਵੱਲੋਂ ਇਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਮੁਲਜ਼ਮਾਂ ਵੱਲੋਂ ਪੁਲਿਸ ਉੱਪਰ ਫ਼ਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ। ਪੁਲਿਸ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਦੋ ਮੁਲਜ਼ਮ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਭੱਜਦੇ ਸਮੇਂ ਇਕ ਦਾ ਪੈਰ ਫਰੈਕਚਰ ਹੋ ਗਿਆ। ਜਦਕਿ ਤੀਸਰਾ ਮੌਕੇ ਤੋਂ ਫ਼ਰਾਰ ਹੋ ਗਿਆ।

ਇਸ ਸਾਰੇ ਮਾਮਲੇ ਨੂੰ ਥਾਣਾ ਹਰੀਕੇ ਦੇ ਮੁਖੀ ਇੰਸਪੈਕਟਰ ਰਣਜੀਤ ਸਿੰਘ ਵੱਲੋਂ ਅੰਜਾਮ ਦਿੱਤਾ ਗਿਆ ਹੈ। ਜਿਨਾਂ ਨੇ ਬਹਾਦਰੀ ਨਾਲ ਪੁਲਿਸ ਪਾਰਟੀ ਦੀ ਮਦਦ ਨਾਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਇਸ ਸਾਰੇ ਮਾਮਲੇ ਦੇ ਪਿੱਛੇ ਡੋਨੀ ਬਲ ਗੈਂਗ ਦਾ ਹੱਥ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਵਿਚ ਫਿਰੌਤੀ ਦਾ ਮਾਮਲਾ ਵੀ ਸਾਹਮਣੇ ਆ ਰਿਹਾ ਹੈ।

ਦੱਸਣਾ ਬਣਦਾ ਹੈ ਕਿ ਅੱਜ ਸਵੇਰੇ ਰਾਮ ਗੋਪਾਲ (50) ਪੁੱਤਰ ਕਸ਼ਮੀਰ ਚੰਦ ਦੇ ਵਾਸੀ ਹਰੀਕੇ ਅੱਜ ਸਵੇਰੇ ਆਪਣੀ ਆੜ੍ਹਤੀ ਦੀ ਦੁਕਾਨ ਦੇ ਨੇੜੇ ਉਸਾਰੀ ਅਧੀਨ ਇਮਾਰਤ ਦੇ ਕੋਲ ਖੜ੍ਹਾ ਸੀ, ਜਿੱਥੇ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਆ ਕੇ ਉਸ 'ਤੇ ਫ਼ਾਇਰਿੰਗ ਕਰ ਦਿੱਤੀ। ਉੱਥੇ ਖੜ੍ਹੇ ਪ੍ਰਤੱਖ ਦਰਸ਼ੀਆਂ ਅਨੁਸਾਰ ਟੋਟਲ 5 ਰਾਊਂਡ ਫਾਇਰ ਹੋਏ ਜਿਸ ਵਿਚੋਂ ਤਿੰਨ ਰਾਮ ਗੋਪਾਲ ਦੇ ਸਰੀਰ ਵਿਚ ਲੱਗੇ। ਉਸ ਨੂੰ ਇਲਾਜ ਲਈ ਤੁਰੰਤ ਗੁਰੂ ਨਾਨਕ ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

(For more news apart from Aartiya was shot dead in Tarn Taran, accused who fled were encountered by police News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement