CM ਮਾਨ ਨੇ SSF ਮੁਲਾਜ਼ਮ ਦੀ ਮੌਤ 'ਤੇ ਪ੍ਰਗਟਾਇਆ ਦੁੱਖ, ਸਰਕਾਰ ਵਲੋਂ 2 ਕਰੋੜ ਦੀ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
Published : Jan 12, 2025, 1:07 pm IST
Updated : Jan 12, 2025, 1:07 pm IST
SHARE ARTICLE
CM Mann expressed grief over the death of SSF Employee Harshvir Singh
CM Mann expressed grief over the death of SSF Employee Harshvir Singh

ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਵਿਖੇ ਬੀਤੇ ਦਿਨੀ ਡਿਊਟੀ 'ਤੇ ਤਾਇਨਾਤ SSF ਦੇ ਮੁਲਾਜ਼ਮਾਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ ਸੀ

CM Mann expressed grief over the death of SSF Employee Harshvir Singh: ਸੜਕ ਹਾਦਸੇ ‘ਚ ਜ਼ਖ਼ਮੀ ਹੋਏ ਐਸਐਸਐਫ਼ ਮੁਲਾਜ਼ਮ ਹਰਸ਼ਵੀਰ ਸਿੰਘ ਦੀ ਬੀਤੀ ਦੇਰ ਰਾਤ ਮੌਤ ਹੋ ਗਈ। ਉਸ ਨੇ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਦਮ ਤੋੜ ਦਿੱਤਾ। ਹਰਸ਼ਵੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਖ਼ਬਰ ਸੁਣਦਿਆਂ ਹੀ ਭਵਾਨੀਗੜ੍ਹ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਮੰਦਭਾਗੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ,ਗਿਆ। ਉਨ੍ਹਾਂ ਨੇ ਮੁਲਾਜ਼ਮ ਦੇ ਪਰਿਵਾਰ ਨੂੰ 1 ਕਰੋੜ ਰੁਪਏ ਸਰਕਾਰ ਵੱਲੋਂ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ HDFC ਬੈਂਕ ਵੱਲੋਂ ਵੀ ਜੀਵਨ ਬੀਮਾ ਤਹਿਤ 1 ਕਰੋੜ ਰੁਪਏ ਅਲੱਗ ਤੋਂ ਦਿੱਤੇ ਜਾਣਗੇ। 

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਵਿਖੇ ਬੀਤੇ ਦਿਨੀ ਬਹੁਤ ਮੰਦਭਾਗੀ ਘਟਨਾ ਵਾਪਰੀ, ਡਿਊਟੀ 'ਤੇ ਤਾਇਨਾਤ ਐਸਐਸਐਫ਼ ਦੇ ਮੁਲਾਜ਼ਮਾਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਮੁਲਾਜ਼ਮ ਹਰਸ਼ਵੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਤੇ ਜ਼ਖ਼ਮੀ ਮੁਲਾਜ਼ਮ ਮਨਦੀਪ ਸਿੰਘ ਜੋਕਿ ਜ਼ੇਰੇ ਇਲਾਜ ਹੈ। ਅਸੀਂ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ।

ਉਨ੍ਹਾਂ ਕਿਹਾ ਕਿ ਹਰਸ਼ਵੀਰ ਸਿੰਘ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਵੱਲੋਂ ਸਹਾਇਤਾ ਰਾਸ਼ੀ ਵਜੋਂ 1 ਕਰੋੜ ਰੁਪਏ ਪਰਿਵਾਰ ਨੂੰ ਦੇਵਾਂਗੇ ਤੇ ਨਾਲ ਹੀ HDFC ਬੈਂਕ ਵੱਲੋਂ ਵੀ ਜੀਵਨ ਬੀਮਾ ਤਹਿਤ 1 ਕਰੋੜ ਰੁਪਏ ਅਲੱਗ ਤੋਂ ਦਿੱਤੇ ਜਾਣਗੇ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement