Mohali News : ਡਾਇਰੈਕਟਰ ਮੇਜਰ ਜਨਰਲ ਚੌਹਾਨ ਨੇ ਮੋਹਾਲੀ ਦੇ ਪ੍ਰੀਖਿਆ ਕੇਂਦਰ ਦਾ ਕੀਤਾ ਦੌਰਾ

By : BALJINDERK

Published : Jan 12, 2025, 5:35 pm IST
Updated : Jan 12, 2025, 5:49 pm IST
SHARE ARTICLE
ਨੌਜਵਾਨ ਪ੍ਰੀਖਿਆ ਦਿੰਦੇ ਹੋਏ
ਨੌਜਵਾਨ ਪ੍ਰੀਖਿਆ ਦਿੰਦੇ ਹੋਏ

Mohali News : ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ’ਚ 3300 ਤੋਂ ਵੱਧ ਉਮੀਦਵਾਰ ਬੈਠੇ

Mohali News in Punjabi : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 15ਵੇਂ ਕੋਰਸ ਲਈ ਅੱਜ ਲਈ ਗਈ ਦਾਖ਼ਲਾ ਪ੍ਰੀਖਿਆ ਵਿੱਚ 3329 ਉਮੀਦਵਾਰ ਬੈਠੇ। ਇਸ ਸਾਲ ਰਿਕਾਰਡ ਗਿਣਤੀ ਵਿੱਚ ਮੁੰਡਿਆਂ (4128) ਵੱਲੋਂ ਇਸ ਦਾਖਲਾ ਪ੍ਰੀਖਿਆ ਲਈ ਰਜਿਸਟਰੇਸ਼ਨ ਕਰਵਾਈ ਗਈ। ਇਹ ਸਫ਼ਲਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਅਤੇ ਸੰਸਥਾ ਦੀ ਉੱਚ ਸਫਲਤਾ ਸਦਕਾ ਮਿਲੀ। ਦੱਸਣਯੋਗ ਹੈ ਕਿ ਇਹ ਸੰਸਥਾ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀ ਹੈ।

1

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀ.ਐਸ.ਐਮ., ਨੇ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1, ਮੋਹਾਲੀ ਵਿਖੇ ਸਥਾਪਤ ਕੀਤੇ ਪ੍ਰੀਖਿਆ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਇਸ ਦਾਖ਼ਲਾ ਪ੍ਰੀਖਿਆ ਲਈ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1, ਮੋਹਾਲੀ, ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਪੀ.ਏ.ਪੀ. ਕੰਪਲੈਕਸ, ਜਲੰਧਰ ਅਤੇ ਐਮ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਤਿੰਨ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਸਨ। ਖ਼ਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਵਿਚ ਨੌਜਵਾਨ ਪ੍ਰੀਖਿਆ ਦੇਣ ਲਈ ਪਹੁੰਚੇ।

1

ਮੇਜਰ ਜਨਰਲ ਅਜੈ ਐਚ ਚੌਹਾਨ ਨੇ ਕਿਹਾ ਕਿ ਇਸ ਪ੍ਰੀਖਿਆ ਵਿੱਚੋਂ ਚੋਟੀ ਦੇ 150 ਸਫ਼ਲ ਉਮੀਦਵਾਰਾਂ ਨੂੰ ਬਾਅਦ ਵਿੱਚ ਅੰਤਿਮ ਚੋਣ ਪ੍ਰਕਿਰਿਆ ਜਿਵੇਂ ਇੰਟਰਵਿਊ ਅਤੇ ਮੈਡੀਕਲ ਲਈ ਬੁਲਾਇਆ ਜਾਵੇਗਾ ਅਤੇ ਪੰਜਾਬ ਭਰ ‘ਚੋਂ 48 ਉਮੀਦਵਾਰਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਇਸ ਦੇ ਬਰਾਬਰ ਦੀਆਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਲਈ ਇਸ ਸੰਸਥਾ ਦੇ ਤਜਰਬੇਕਾਰ ਅਤੇ ਉੱਚ ਯੋਗਤਾ ਪ੍ਰਾਪਤ ਸਟਾਫ਼ ਦੀ ਨਿਗਰਾਨੀ ਹੇਠ ਸਿਖਲਾਈ ਲਈ ਚੁਣਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਉਪਰੰਤ ਇਸ ਸੰਸਥਾ ਦੇ ਕੁੱਲ 74 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ। ਇਸ ਤੋਂ ਇਲਾਵਾ 64 ਕੈਡਿਟ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ ਅਤੇ 12 ਕੈਡਿਟ ਕਾਲ ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ।

(For more news apart from  Director Major General Chauhan visited the exam center in Mohali News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement