Jalandhar News : ਜਲੰਧਰ ਪੁਲਿਸ ਨੇ 400 ਗ੍ਰਾਮ ਹੈਰੋਇਨ ਸਮੇਤ 5 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

By : BALJINDERK

Published : Jan 12, 2025, 12:45 pm IST
Updated : Jan 12, 2025, 12:46 pm IST
SHARE ARTICLE
ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ
ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ

Jalandhar News : ਗ੍ਰਿਫ਼ਤਾਰ ਕੀਤੇ ਸ਼ੱਕੀ ਇੱਕ ਵੱਡੇ ਡਰੱਗ ਨੈੱਟਵਰਕ ਨਾਲ ਜੁੜੇ ਹੋਏ

Jalandhar News in Punjabi : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਸਵੱਪਨ ਸ਼ਰਮਾ ਦੀ ਅਗਵਾਈ ਹੇਠ 5 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਪਰਮਜੀਤ ਸਿੰਘ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ 'ਤੇ ਪੁਲਿਸ ਨੇ ਕਾਜ਼ੀ ਮੰਡੀ ਤੋਂ ਸੂਰਿਆ ਇਨਕਲੇਵ ਤੱਕ ਦੇ ਇਲਾਕਿਆਂ ’ਚ ਗਸ਼ਤ ਕੀਤੀ, ਜਿਸ ਦੌਰਾਨ ਦੋ ਵਿਅਕਤੀਆਂ ਨੂੰ ਰੋਕਿਆ ਗਿਆ, ਜਿਨ੍ਹਾਂ ਦੀ ਪਛਾਣ ਅਮਨਦੀਪ ਉਰਫ਼ ਬੰਟੀ ਅਤੇ ਸੋਮਾ ਰਾਣੀ ਵਜੋਂ ਹੋਈ ਹੈ। ਚੈਕਿੰਗ ਦੌਰਾਨ ਪੁਲਿਸ ਨੇ ਉਸ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ।

 ਇਸ ਤੋਂ ਬਾਅਦ ਜਲੰਧਰ ਦੇ ਰਾਮਾ ਮੰਡੀ ਪੁਲਿਸ ਸਟੇਸ਼ਨ ’ਚ ਐਨਡੀਪੀਐਸ ਤਹਿਤ ਮਾਮਲਾ ਦਰਜ ਕੀਤਾ ਗਿਆ। ਪੁਲਿਸ ਵੱਲੋਂ ਕੀਤੀ ਗਈ ਹੋਰ ਜਾਂਚ ਤੋਂ ਪਤਾ ਲੱਗਾ ਕਿ ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਇੱਕ ਵੱਡੇ ਡਰੱਗ ਨੈੱਟਵਰਕ ਨਾਲ ਜੁੜੇ ਹੋਏ ਸਨ। ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦੇ ਹੋਏ, ਪੁਲਿਸ ਨੇ ਰਵਿੰਦਰ ਸਿੰਘ, ਕਰਨ ਕੁਮਾਰ ਅਤੇ ਗੁਰਪ੍ਰੀਤ ਸਿੰਘ ਪਿੰਡ ਗੰਨਾ ਦੇ ਵਸਨੀਕ ਤਿੰਨ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਆਰੋਪੀਆਂ ਕੋਲੋਂ 200 ਗ੍ਰਾਮ ਹੋਰ ਹੈਰੋਇਨ ਬਰਾਮਦ ਹੋਈ ਹੈ।

(For more news apart from Jalandhar police arrested 5 accused along with 400 grams of heroin News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement