
ਕੁਲਦੀਪ ਸਿੰਘ ਧਾਲੀਵਾਲ, ਇੰਦਰਬੀਰ ਨਿੱਜਰ ਤੇ ਹੋਰ ‘ਆਪ’ ਆਗੂਆਂ ਨੇ ਦਿਤੀ ਸ਼ਰਧਾਂਜਲੀ
ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਦੀ ਮਾਤਾ ਗੁਰਮੀਤ ਕੌਰ ਦਾ ਉਨ੍ਹਾਂ ਦੇ ਜੱਦੀ ਪਿੰਡ ਗੁਮਟਾਲਾ ਵਿਖੇ ਹੋਇਆ ਅੰਤਮ ਸਸਕਾਰ, ਪੰਜ ਤੱਤਾਂ ’ਤੇ ਹੋਏ ਵਿਲੀਨ। ਬੀਤੇ ਦਿਨ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਦੀ ਮਾਤਾ ਜੀ ਦਾ ਦਿੱਲੀ ਦੇ ਇਕ ਨਿੱਜੀ ਹਸਪਤਾਲ ’ਚ ਦਿਹਾਂਤ ਹੋ ਗਿਆ ਸੀ।
ਅੱਜ ਉਨ੍ਹਾਂ ਦੇ ਜੱਦੀ ਪਿੰਡ ਗੁਮਟਾਲਾ ਵਿਖੇ ਉਨ੍ਹਾਂ ਦਾ ਅੰਤਮ ਸਸਕਾਰ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਤਾਦਾਦ ’ਚ ਲੋਕ ਪਹੁੰਚੇ, ਅਤੇ ਅੰਮ੍ਰਿਤਸਰ ਦੀ ਕਾਂਗਰਸ ਲੀਡਰਸ਼ਿਪ ਵੀ ਮੌਜੂਦ ਰਹੀ ਤੇ ਪੰਜਾਬ ਸਰਕਾਰ ਵਲੋਂ ਤੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅੰਮ੍ਰਿਤਸਰ ਤੋਂ ਵਿਧਾਇਕ ਇੰਦਰਬੀਰ ਨਿੱਜਰ ਨੇ ਵੀ ਸ਼ਰਧਾਂਜਲੀ ਦਿਤੀ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਉਹ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਜੀ ਔਜਲਾ ਜੀ ਦੀ ਮਾਤਾ ਦੇ ਅੰਤਮ ਸਸਕਾਰ ’ਤੇ ਪਹੁੰਚੇ ਹਨ। ਪੰਜਾਬ ਸਰਕਾਰ ਵਲੋਂ ਸਾਂਸਦ ਗੁਰਜੀਤ ਸਿੰਘ ਔਜਲਾ ਦੇ ਨਾਲ ਦੁੱਖ ਪ੍ਰਗਟ ਕਰਨ ਦੇ ਲਈ ਪਹੁੰਚੇ ਹਨ ਅਤੇ ਇਸ ਦੁੱਖ ਦੀ ਘੜੀ ’ਚ ਆਮ ਆਦਮੀ ਪਾਰਟੀ ਸਾਂਸਦ ਦੇ ਗੁਰਜੀਤ ਸਿੰਘ ਔਜਲਾ ਨਾਲ ਖੜ੍ਹੀ ਹੈ।