
ਅਕਾਲੀ ਦਲ ਵੱਲੋਂ 7 ਮੈਂਬਰੀ ਕਮੇਟੀ ਨੂੰ ਅੱਖੋ ਪਰੋਖੇ ਕਰਨਾ ਹੁਕਮਨਾਮੇ ਦੀ ਉਲੰਘਣਾ- ਚੰਦੂਮਾਜਰਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਆਪਹੁਦਰੀਆਂ ਨੂੰ ਰੋਕਣ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਕੋਲ ਪਹੁੰਚ ਕਰੇਗੀ। ਇਸ ਨੂੰ ਲੈ ਕੇ ਸੀਨੀਅਰ ਆਗੂ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫਰੰਸ ਵਿੱਚ ਦੋਹਾਂ ਲੀਡਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਗਠਿਤ ਸੱਤ ਮੈਂਬਰੀ ਕਮੇਟੀ ਦੇ ਅਨੁਸਾਰ ਅਕਾਲੀ ਦਲ ਦੇ ਵਰਕਰਾਂ ਅਤੇ ਡੈਲੀਗੇਟਾਂ ਦੀ ਭਰਤੀ ਨੂੰ ਅੱਖੋਂ ਪਰੋਖੇ ਕਰਕੇ ਆਪਣੇ ਤੌਰ ਤੇ ਭਰਤੀ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਚੰਦੂਮਾਜਰਾ ਨੇ ਕਿਹਾ ਕਿ ਵਰਕਿੰਗ ਕਮੇਟੀ ਵੱਲੋਂ ਲਏ ਗਏ ਫੈਸਲਿਆਂ ਅਨੁਸਾਰ ਅਕਾਲੀ ਦਲ ਦੇ ਵਰਕਰਾਂ ਵਿੱਚ ਭੰਬਲਭੂਸਾ ਪੈਦਾ ਹੋ ਗਿਆ ਹੈ। ਉਹਨਾਂ ਨੇ ਸਿੱਧੇ ਤੌਰ ਤੇ ਇਲਜ਼ਾਮ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਅਤੇ ਅਹੁਦੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਨੂੰ ਅੱਖੋ ਪਰੋਖੇ ਕਰ ਰਹੇ ਹਨ ਅਤੇ ਆਪਣੇ ਤੌਰ ਤੇ ਫੈਸਲੇ ਲੈ ਕੇ ਪੰਥ ਨੂੰ ਗੁੰਮਰਾਹ ਕਰ ਰਹੇ ਹਨ।
ਚੰਦੂਮਾਜਰਾ ਨੇ ਕਿਹਾ ਕਿ ਸੁਧਾਰ ਲਹਿਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਕਤਸਰ ਵਿਖੇ 14 ਜਨਵਰੀ ਮੰਗਲਵਾਰ ਨੂੰ ਜਿਹੜੀ ਕਾਨਫਰੰਸ ਕੀਤੀ ਜਾ ਰਹੀ ਹੈ ਉਹ ਵੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਹੈ। ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਕੋਲ ਪਹੁੰਚ ਕੀਤੀ ਜਾ ਰਹੀ ਹੈ ਅਤੇ ਸੋਮਵਾਰ ਮਿਲਣ ਦੀ ਸੰਭਾਵਨਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰ ਰਿਹਾ ਅਕਾਲੀ ਦਲ- ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ
ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬ ਵੱਲੋਂ ਸਥਾਪਿਤ ਕੀਤੀ ਕਮੇਟੀ ਨੂੰ ਪੱਖੋ ਪਰੋਖੇ ਕਰਕੇ ਆਪਣੇ ਹੀ ਕਮੇਟੀ ਬਣਾ ਕੇ ਆਪਣੇ ਆਬਜ਼ਰਬਰ ਲਗਾ ਕੇ ਅਤੇ ਆਪਣੇ ਹੀ ਲੋਕਾਂ ਦੀ ਡਿਊਟੀ ਲਗਾ ਕੇ ਜਿਹੜੇ ਸਿਰਫ ਉਨ੍ਹਾਂ ਨਾਲ ਹੀ ਚੱਲ ਸਕਣ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਸ਼ਰੇਆਮ ਉਲੰਘਣਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਵਿੱਖ ਵਿੱਚ ਸ਼੍ਰੋਮਣੀ ਅਕਾਲੀ ਦਲ ਲਾਮਬੰਦ ਕਰ ਕੇ ਇਕ ਪੰਥਕ ਸ਼ਕਤੀਸ਼ਾਲੀ ਦੇ ਰੂਪ ਵਿੱਚ ਮਜ਼ਬੂਤ ਕਰਨ ਲਈ ਜਥੇਦਾਰ ਨੇ ਇੱਕਠੇ ਹੋਣ ਦੀ ਇੱਛਾ ਪ੍ਰਗਟ ਕੀਤੀ ਸੀ। ਉਨ੍ਹਾਂ ਨੇਕਿਹਾ ਹੈ ਕਿ ਪੰਥ ਨੂੰ ਇਕ ਕਰਨ ਦੀ ਜਥੇਦਾਰ ਨੇ ਕੋਸ਼ਿਸ਼ ਕੀਤੀ ਸੀ ਪਰ ਲੀਡਰਸ਼ਿਪ ਉਸ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਨੇ ਕਿਹਾ ਹੈ ਕਿ ਪੰਥ ਦੀ ਸ਼ਕਤੀ ਖੇਰੂ-ਖੇਰੂ ਕਰਨ ਲਈ ਜਿਹੜਾ ਰਾਹ ਲੱਭਿਆ ਇਹ ਬੜਾ ਨੁਕਸਾਨਦਾਇਕ ਅਤੇ ਖਤਰਨਾਕ ਹੈ। ਇਸ ਨਾਲ ਪੰਜਾਬ ਦੇ ਹਿਤੈਸ਼ੀਆਂ ਅਤੇ ਪੰਥਕ ਲੋਕਾਂ ਦੇ ਮਨਾਂ ਵਿੱਚ ਠੇਸ ਪਹੁੰਚੀ ਹੈ।
ਚੰਦੂਮਾਜਰਾ ਨੇ ਕਿਹਾ ਹੈ ਕਿ ਖਾਸ ਤੌਰ ਉੱਤੇ ਜਿਹੜਾ 7 ਮੈਂਬਰੀ ਕਮੇਟੀ ਨੂੰ ਠੇਸ ਪਹੁੰਚੀ ਹੈ ਅਤੇ ਉਨ੍ਹਾਂ ਨੂੰ ਵੀ ਧਰਮ ਸੰਕਟ ਵਿੱਚ ਪਾ ਦਿੱਤਾ । ਚੰਦੂਮਾਜਰਾ ਨੇ ਕਿਹਾ ਹੈ ਕਿ 7 ਮੈਂਬਰੀ ਕਮੇਟੀ ਅਧਿਕਾਰਾਂ ਦੀ ਰੱਖਿਆ ਕਰਨ ਲਈ ਸੀ। ਉਨ੍ਹਾਂ ਨੇ ਕਿਹਾ ਕਮੇਟੀ ਨੂੰ ਮੰਨਣਾ ਜੋ ਕਿ ਸਰਾਸਰ ਗਲਤ ਹੈ। ਚੰਦੂਮਾਜਰਾ ਦਾ ਕਹਿਣਾ ਹੈ ਕਿ ਐੱਚ ਐਸ ਫੂਲਕਾ ਦੀ ਰਾਇ ਨਹੀ ਮੰਨੀ ਗਈ। ਉਨ੍ਹਾਂ ਨੇ ਕਿਹਾ ਹੈ ਕਿ ਮਾਘੀ ਦੇ ਮੇਲੇ ਵਿੱਚ ਕਾਫਰੰਸ ਰੱਖੀ ਅਤੇ ਅਸੀ ਜਥੇਦਾਰ ਨੂੰ ਅਪੀਲ ਕਰਦੇ ਹਾਂ ਕਿ ਇਸ ਨੂੰ ਰੱਦ ਕੀਤੀ ਜਾਵੇ ਜਾਂ ਫਿਰ ਕਮੇਟੀ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ।
ਚੰਦੂਮਾਜਰਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਵੱਡੀਆ ਗਲਤੀਆ ਹੋਈਆ ਹਨ, ਉਨ੍ਹਾਂ ਬਾਰੇ ਗੱਲਬਾਤ ਨਹੀ ਕਰਦੇ। ਵਰਕਿੰਗ ਕਮੇਟੀ ਨੇ ਜਿਹੜੀ ਮੀਟਿੰਗ ਕੀਤੀ ਸੀ ਇਸ ਨੇ ਸਭ ਨੂੰ ਧਰਮ ਸੰਕਟ ਵਿੱਚ ਪਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਜਥੇਦਾਰ ਦੇ ਹੁਕਮਾਂ ਦੀ ਪਾਲਣਾ ਕਰਨੀ ਹੈ ਜਾਂ ਨਹੀ। ਜਥੇਦਾਰਾਂ ਵੱਲੋਂ ਬਣਾਈ 7 ਮੈਂਬਰੀ ਕਮੇਟੀ ਦੇ ਹੁਕਮ ਅਨੁਸਾਰ ਚੱਲਣਾ ਹੈ ਜਾਂ ਨਹੀ।
ਅਕਾਲੀ ਦਲ ਉੱਤੇ ਹੁਣ ਲੋਕਾਂ ਭਰੋਸਾ ਨਹੀਂ ਕਦੇ- ਸੁਰਜੀਤ ਸਿੰਘ ਰੱਖੜਾ
ਸੁਰਜੀਤ ਰੱਖੜਾ ਦਾ ਕਹਿਣਾ ਹੈ ਕਿ 2 ਦਸੰਬਰ ਦੇ ਫੈਸਲੇ ਨੂੰ ਲੈ ਕੇ ਸਾਰੀ ਦੁਨੀਆ ਵਿੱਚ ਇਕ ਵਧੀਆ ਮੈਸੇਜ ਦਿੱਤਾ ਹੈ। ਜਥੇਦਾਰ ਰਘਬੀਰ ਸਿੰਘ ਨੇ ਨੇ ਅਕਾਲ ਤਖਤ ਸਾਹਿਬ ਉੱਤੇ 7 ਮੈਂਬਰੀ ਕਮੇਟੀ ਦਾ ਨਾਮ ਲੈ ਕੇ ਚੋਣ ਦੀ ਗੱਲ ਕਹੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਅਸਤੀਫਾ ਪ੍ਰਵਾਨ ਕਰਨ ਤੋਂ ਬਾਅਦ 7 ਮੈਂਬਰੀ ਕਮੇਟੀ ਨੂੰ ਕਿਉ ਅੱਖੋ ਪਰੋਖੋ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇਕਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਚੈਲੰਜ ਕਿਉਂ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਵੀ ਅਕਾਲੀ ਦਲ ਨਹੀਂ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜਾ 1 ਮਹੀਨੇ ਵਿੱਚ ਪ੍ਰਧਾਨ ਚੁਣ ਰਹੇ ਹਨ ਉਸ ਨੂੰ ਚੁਣਨ ਲਈ ਅਕਾਲ ਤਖ਼ਤ ਸਾਹਿਬ ਨੇ 6 ਮਹੀਨੇ ਦਾ ਸਮਾਂ ਦਿੱਤਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਜਥੇਦਾਰ ਸਾਹਿਬ ਨੇ ਪਹਿਲਾਂ ਕਿਹਾ ਸੀ ਕਿ ਭਰਤੀ ਕਰੋ ਫਿਰ ਪ੍ਰਧਾਨ ਦੀ ਚੋਣ ਹੋਵੇਗੀ। ਰੱਖੜਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਪਤਾ ਹੈ ਕਿ ਸਾਡੇ ਨਾਲ ਲੋਕ ਨਹੀਂ ਹਨ। ਹੁਣ ਲੋਕਾਂ ਦਾ ਅਕਾਲੀ ਦਲ ਉੱਤੇ ਭਰੋਸਾ ਨਹੀਂ ਰਿਹਾ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸੋਮਵਾਰ ਨੂੰ ਜਥੇਦਾਰ ਨੂੰ ਮਿਲ ਕੇ ਮੁੱਦੇ ਚੁੱਕਾਂਗੇ।